06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਯੂਨੀਵਰਸਿਟੀ ਕਾਲਜ ਫੱਤੂਢੀਂਗਾ ਵਿਚ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਸੰਬੰਧੀ ਕਰਵਾਇਆ ਸੈਮੀਨਾਰ <br/>

Ad Position 21
No active advertisement
ਅੰਤਰਰਾਸ਼ਟਰੀ ਸ਼ਾਂਤੀ ਦਿਵਸ 'ਤੇ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਵਿਚ ਕਰਵਾਏ ਗਏ ਸੈਮੀਨਾਰ ਉਪਰੰਤ ਪੇਂਟਿੰਗ ਮੁਕਾਬਲੇ ਵਿਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਪੇਂਟਿੰਗ ਪ੍ਰਦਰਸ਼ਿਤ ਕਰਦੀਆਂ ਹੋਈਆਂ | ਅਜੀਤ ਤਸਵੀਰ <br/> 26-09-2025
ਕਪੂਰਥਲਾ, 25 ਸਤੰਬਰ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਵਿਚ ਐਨ.ਐਸ.ਐਸ. ਵਿਭਾਗ ਵਲੋਂ ਪ੍ਰੋ. ਡਾ. ਰਾਜਵੀਰ ਕੌਰ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਨੂੰ ਸੰਬੋਧਨ ਕਰਦਿਆਂ ਪ੍ਰੋ. ਕੁਲਜੀਤ ਕੌਰ ਨੇ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਤੇ ਕਿਹਾ ਕਿ ਅਹਿੰਸਾ ਤੇ ਜੰਗਬੰਦੀ ਦਾ ਇਹ ਦਿਨ ਮਨਾ ਕੇ ਅਸੀਂ ਵਿਸ਼ਵ ਪੱਧਰ 'ਤੇ ਸ਼ਾਂਤੀ ਦੇ ਆਦਰਸ਼ ਨੂੰ ਮਜ਼ਬੂਤ ਕਰ ਸਕਦੇ ਹਾਂ | ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਕਿਹਾ ਕਿ ਇਹ ਦਿਵਸ ਸਾਨੂੰ ਪ੍ਰੇਰਿਤ ਕਰਦਾ ਹੈ ਕਿ ਅੰਤਰਰਾਸ਼ਟਰੀ ਪੱਧਰ 'ਤੇ ਸਾਰੇ ਦੇਸ਼ਾਂ ਅਤੇ ਨਾਗਰਿਕਾਂ ਵਿਚ ਸ਼ਾਂਤੀ ਬਣਾਈ ਜਾਵੇ, ਇਸ ਲਈ ਸਾਨੂੰ ਸਾਰਿਆਂ ਨੂੰ ਸ਼ਾਂਤੀ, ਏਕਤਾ ਤੇ ਦੇਸ਼ ਦੇ ਨਿਰਮਾਣ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਵਿਸ਼ੇ ਸਬੰਧੀ ਵਿਦਿਆਰਥਣਾਂ ਦਾ ਇਕ ਪੇਂਟਿੰਗ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ |

Ad Position 22
No active advertisement
ਪਿਛਲੀ ਖ਼ਬਰ ਚੋਰਾਂ ਨੇ ਮੁੜ ਉਡਾਏ ਦੋ ਬਿਜਲੀ ਟਰਾਂਸਫ਼ਾਰਮਰ <br/> ਅਗਲੀ ਖ਼ਬਰ ਇਨਵਾਇਰਨਮੈਂਟ ਐਸੋਸੀਏਸ਼ਨ ਨੇ ਮਨਾਇਆ ਵਿਸ਼ਵ ਓਜ਼ੋਨ ਪਰਤ ਸੁਰੱਖਿਆ ਦਿਵਸ <br/>
Ad Position 24