ਕਪੂਰਥਲਾ, 25 ਸਤੰਬਰ (ਵਿ.ਪ੍ਰ.)-ਜ਼ਿਲ੍ਹਾ ਕਪੂਰਥਲਾ ਦੇ ਰਿਟਾਇਰਡ ਰੈਵੀਨਿਊ ਕਾਨੂੰਗੋ/ਪਟਵਾਰੀ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਕਾਨੂੰਗੋ ਲਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਐਸੋਸੀਏਸ਼ਨ ਦੀ ਚੋਣ ਤੋਂ ਇਲਾਵਾ ਕਾਨੂੰਗੋ ਤੇ ਪਟਵਾਰੀਆਂ ਦੇ ਹੋਰ ਭਖਦੇ ਮਸਲਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਸਰਬਸੰਮਤੀ ਨਾਲ ਲਖਵਿੰਦਰ ਸਿੰਘ ਕਾਨੂੰਗੋ ਨੂੰ ਸਰਪ੍ਰਸਤ, ਕੰਵਲਜੀਤ ਸਿੰਘ ਚਮਿਆਰੀ ਨੂੰ ਨੁਮਾਇੰਦਾ ਪੰਜਾਬ, ਮੱਖਣ ਲਾਲ ਅਟਵਾਲ ਨੂੰ ਪ੍ਰਧਾਨ, ਪਰਮਜੀਤ ਸਿੰਘ ਕਾਨੂੰਗੋ ਜਨਰਲ ਸਕੱਤਰ ਤੇ ਕੁਲਜੀਤ ਸਿੰਘ ਕਾਨੂੰਗੋ ਨੂੰ ਖ਼ਜ਼ਾਨਚੀ ਨਿਯੁਕਤ ਕੀਤਾ ਗਿਆ। ਮੀਟਿੰਗ ਵਿਚ ਬਾਕੀ ਅਹੁਦੇਦਾਰਾਂ ਦੀ ਚੋਣ ਅਗਲੀ ਮੀਟਿੰਗ ਵਿਚ ਕਰਨ ਦਾ ਫ਼ੈਸਲਾ ਲਿਆ ਗਿਆ। ਮੀਟਿੰਗ ਵਿਚ ਲਖਵਿੰਦਰ ਸਿੰਘ, ਕੰਵਲਜੀਤ ਸਿੰਘ, ਕੁਲਜੀਤ ਸਿੰਘ, ਲਖਵੀਰ ਸਿੰਘ, ਸੁਰਿੰਦਰ ਸਿੰਘ, ਹਰਦੀਪ ਸਿੰਘ, ਸ਼ਿਵ ਕੁਮਾਰ, ਰਮੇਸ਼ ਲਾਲ, ਮਲਕੀਅਤ ਸਿੰਘ, ਰਜੇਸ਼ ਮਟਕਨ, ਮੱਖਣ ਲਾਲ ਅਟਵਾਲ, ਬਾਲ ਕਿਸ਼ਨ, ਬਲਵੰਤ ਸਿੰਘ, ਰਵਿੰਦਰ ਕਾਲੀਆ, ਗੁਲਜਾਰ ਸਿੰਘ ਆਦਿ ਹਾਜ਼ਰ ਸਨ।
ਦੀ ਰਿਟਾਇਰਡ ਰੈਵੇਨਿਊ ਕਾਨੂੰਗੋ/ਪਟਵਾਰੀ ਵੈੱਲਫੇਅਰ ਐਸੋਸੀਏਸ਼ਨ ਦੀ ਚੋਣ
ਅਜੀਤ ਡੈਸਕ
26-09-2025