ਕਪੂਰਥਲਾ, 26 ਸਤੰਬਰ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਵਿਕਰਮ ਸਿੰਘ ਨੇ ਦੱਸਿਆ ਕਿ ਬੈਰਕਾਂ ਦੀ ਜਾਂਚ ਦੌਰਾਨ ਹਵਾਲਾਤੀ ਕੁਲਦੀਪ ਸਿੰਘ ਵਾਸੀ ਹਮੀਰਾ ਦੇ ਕਬਜ਼ੇ ਵਿਚੋਂ ਇਕ ਮੋਬਾਈਲ ਫ਼ੋਨ ਸਮੇਤ ਸਿੰਮ, ਸਮੇਤ ਬੈਟਰੀ ਬਰਾਮਦ ਕੀਤਾ ਗਿਆ, ਜਿਸ ਤਹਿਤ ਉਕਤ ਹਵਾਲਾਤੀ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਤੇ ਉਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ |