ਕਪੂਰਥਲਾ, 26 ਸਤੰਬਰ (ਵਿ.ਪ੍ਰ.)-ਹਿੰਦੂ ਕੰਨਿਆ ਕਾਲਜ ਕਪੂਰਥਲਾ ਦੇ ਐੱਨ.ਐੱਸ.ਐੱਸ. ਯੂਨਿਟ ਵਲੋਂ ਐੱਨ.ਐੱਸ.ਐੱਸ. ਦਿਵਸ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੇ ਨੁੱਕੜ ਨਾਟਕ ਪੇਸ਼ ਕੀਤਾ ਇਸ ਨਾਟਕ ਰਾਹੀਂ ਦਰਸ਼ਕਾਂ ਨੂੰ ਪੰਜਾਬ ਵਿਚ ਹੜ੍ਹ ਦੇ ਮੁੱਖ ਕਾਰਨਾਂ ਬਾਰੇ ਜਾਣੂ ਕਰਵਾਇਆ ਗਿਆ | ਇਸ ਮੌਕੇ ਬੋਲਦਿਆਂ ਐੱਨ.ਐੱਸ.ਐੱਸ. ਯੂਨਿਟ ਦੀ ਪ੍ਰੋਗਰਾਮ ਅਫ਼ਸਰ ਡਾ. ਅਮਨਜੋਤੀ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਮਰੱਥਾ ਅਨੁਸਾਰ ਹੜ੍ਹ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਕਰਨ | ਕਾਲਜ ਦੀ ਪਿ੍ੰਸੀਪਲ ਡਾ. ਅਰਚਨਾ ਗਰਗ ਨੇ ਐੱਨ.ਐੱਸ.ਐੱਸ. ਯੂਨਿਟ ਵਲੋਂ ਵਿਦਿਆਰਥੀਆਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਕਾਲਜ ਤੇ ਕਾਲਜੀਏਟ ਸਕੂਲ ਦੇ ਐੱਨ.ਐੱਸ.ਐੱਸ. ਦੇ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਸੁਵਿਤ ਦਾਸ, ਰਮਨਦੀਪ ਕੌਰ, ਮੁਕਤੀ, ਰੀਨਾ ਸਲੋਤਾ, ਕਾਲਜ ਤੇ ਸਕੂਲ ਦੇ ਅਧਿਆਪਕ ਤੇ ਵਿਦਿਆਰਥੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |