ਸੁਲਤਾਨਪੁਰ ਲੋਧੀ, 26 ਸਤੰਬਰ (ਨਰੇਸ਼ ਹੈਪੀ)-ਆੜ੍ਹਤੀ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੀ ਇੱਕ ਵਿਸ਼ੇਸ਼ ਮੀਟਿੰਗ ਸੁਲਤਾਨਪੁਰ ਲੋਧੀ ਦੇ ਮਾਰਕੀਟ ਕਮੇਟੀ ਦਫ਼ਤਰ ਦੇ ਮੀਟਿੰਗ ਹਾਲ ਵਿਖੇ ਹੋਈ, ਜਿਸ ਵਿਚ ਵੱਡੀ ਗਿਣਤੀ 'ਚ ਆੜ੍ਹਤੀ ਆਗੂ ਭਾਗ ਲਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਆੜ੍ਹਤੀ ਆਗੂ ਸਤਪਾਲ ਮਦਾਨ, ਦੀਪਕ ਨਈਅਰ, ਬਲਦੇਵ ਸਿੰਘ ਮੰਗਾ, ਸਤਪਾਲ ਮਨਚੰਦਾ ਨੇ ਦੱਸਿਆ ਕੀ ਆੜ੍ਹਤੀ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਵਿਜੇ ਕਾਲੜਾ ਦੀ ਅਗਵਾਈ ਚ 28 ਸਤੰਬਰ ਨੂੰ ਜਗਰਾਉਂ ਵਿਖੇ ਪੰਜਾਬ ਪੱਧਰੀ ਮੀਟਿੰਗ ਰੱਖੀ ਗਈ ਹੈ ਜਿਸ ਵਿਚ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਆੜ੍ਹਤੀਆਂ ਵੱਲੋਂ ਵਿਚਾਰ ਵਟਾਂਦਰਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਮੌਕੇ ਅਗਲੀ ਰਣਨੀਤੀ ਵੀ ਬਣਾਈ ਜਾਵੇਗੀ | ਉਨ੍ਹਾਂ ਦੱਸਿਆ ਕਿ 28 ਸਤੰਬਰ ਨੂੰ ਸੁਲਤਾਨਪੁਰ ਲੋਧੀ ਮੰਡੀ ਵਿਚੋਂ ਵੀ ਆੜ੍ਹਤੀਆਂ ਦਾ ਵੱਡਾ ਕਾਫ਼ਲਾ ਜਗਰਾਉਂ ਪੁੱਜੇਗਾ ਤੇ ਇਸ ਮੀਟਿੰਗ ਦਾ ਹਿੱਸਾ ਬਣੇਗਾ | ਉਨ੍ਹਾਂ ਨੇ ਨਾਲ ਹੀ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ | ਇਸ ਮੌਕੇ ਸਤਪਾਲ ਮਦਾਨ, ਬਲਦੇਵ ਸਿੰਘ ਮੰਗਾ, ਸਤਪਾਲ ਮਨਚੰਦਾ, ਦੀਪਕ ਨਈਅਰ, ਮਾਧਵ ਗੁਪਤਾ, ਚਾਚਾ ਸੁਰਿੰਦਰਜੀਤ ਸਿੰਘ, ਸਰਪੰਚ ਰਾਮ ਸਿੰਘ ਪਰਮਜੀਤਪੁਰ, ਸੋਨੂੰ ਰਾਮੇ, ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਆਕਾਸ਼ਦੀਪ ਸਿੰਘ, ਕਮਲ ਕਿਸ਼ੋਰ ਚਾਵਲਾ, ਪੁਸ਼ਪਿੰਦਰ ਸਿੰਘ ਮੋਮੀ, ਚਰਨਜੀਤ ਸਿੰਘ ਲੋਧੀਵਾਲ, ਤਰਸੇਮ ਸਿੰਘ ਲੋਧੀਵਾਲ, ਸਨੀ ਗੁਪਤਾ ਆਦਿ ਮੌਜੂਦ ਸਨ |