14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਆਮ ਆਦਮੀ ਕਲੀਨਿਕ ਵਿਖੇ ਮੈਡੀਕਲ ਅਫ਼ਸਰਾਂ ਦੀ ਨਿਯੁਕਤੀ ਲਈ ਹੋਈ ਇੰਟਰਵਿਊ <br/>

Ad Position 21
No active advertisement
ਆਮ ਆਦਮੀ ਕਲੀਨਿਕ ਵਿਖੇ ਮੈਡੀਕਲ ਅਫ਼ਸਰਾਂ ਦੀ ਹੋ ਰਹੀ ਇੰਟਰਵਿਊ ਦਾ ਦਿ੍ਸ਼ | ਤਸਵੀਰ : ਤਿਲਕਰਾਜ <br/> 27-09-2025
ਕਪੂਰਥਲਾ, 26 ਸਤੰਬਰ (ਅਮਨਜੋਤ ਸਿੰਘ ਵਾਲੀਆ)-ਸਿਹਤ ਵਿਭਾਗ ਵਲੋਂ ਜ਼ਿਲ੍ਹੇ ਵਿਚ ਆਮ ਆਦਮੀ ਕਲੀਨਿਕ ਵਿਖੇ ਮੈਡੀਕਲ ਅਫ਼ਸਰਾਂ ਦੀ ਭਰਤੀ ਲਈ ਇੰਟਰਵਿਊ ਦਾ ਆਯੋਜਨ ਕੀਤਾ ਗਿਆ | ਜ਼ਿਕਰਯੋਗ ਹੈ ਕਿ ਉਕਤ ਇੰਟਰਵਿਊ ਲਈ 17 ਦੇ ਕਰੀਬ ਉਮੀਦਵਾਰਾਂ ਨੇ ਰਜਿਸਟਰ ਕੀਤਾ | ਸਿਵਲ ਸਰਜਨ ਕਪੂਰਥਲਾ ਡਾ. ਰਾਜੀਵ ਪ੍ਰਾਸ਼ਰ, ਸਹਾਇਕ ਸਿਵਲ ਸਰਜਨ ਕਪੂਰਥਲਾ ਡਾ. ਅਨੂੰ ਸ਼ਰਮਾ ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਣਦੀਪ ਸਿੰਘ ਵਲੋਂ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ | ਇਸ ਮੌਕੇ ਉਨ੍ਹਾਂ ਨਾਲ ਡਾ. ਰਾਜੀਵ ਭਗਤ ਤੇ ਸੁਪਰੀਟੈਂਡੇਂਟ ਰਾਮ ਅਵਤਾਰ ਵੀ ਹਾਜ਼ਰ ਸਨ | ਡਾ. ਰਾਜੀਵ ਪ੍ਰਾਸ਼ਰ ਨੇ ਦੱਸਿਆ ਕਿ ਜ਼ਿਲੇ੍ਹ ਵਿਚ ਇਸ ਸਮੇਂ ਕੁੱਲ 25 ਆਮ ਆਦਮੀ ਕਲੀਨਕ ਚੱਲ ਰਹੇ ਹਨ | ਉਨ੍ਹਾਂ ਆਮ ਆਦਮੀ ਕਲੀਨਕ ਨੂੰ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ ਦੱਸਿਆ, ਜਿਸ ਰਾਹੀਂ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਸਿਹਤ ਸਹੂਲਤਾਂ ਮਿਲ ਰਹੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਲੋੜਵੰਦਾਂ ਦੀ ਸਹਾਇਤਾ ਕਰਕੇ ਮੇਰੀ ਰੂਹ ਨੂੰ ਸ਼ਾਂਤੀ ਮਿਲਦੀ-ਨਿਰਮਲ ਸਿੰਘ ਦਦਰਾਲ <br/> ਅਗਲੀ ਖ਼ਬਰ ਆੜ੍ਹਤੀ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੀ ਹੋਈ ਵਿਸ਼ੇਸ਼ ਮੀਟਿੰਗ <br/>
Ad Position 24