14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਲੋੜਵੰਦਾਂ ਦੀ ਸਹਾਇਤਾ ਕਰਕੇ ਮੇਰੀ ਰੂਹ ਨੂੰ ਸ਼ਾਂਤੀ ਮਿਲਦੀ-ਨਿਰਮਲ ਸਿੰਘ ਦਦਰਾਲ <br/>

Ad Position 21
No active advertisement
ਸਰਕਾਰੀ ਐਲੀਮੈਂਟਰੀ ਸਕੂਲ ਭੁਲਾਣਾ 'ਚ ਬੱਚਿਆਂ ਨੂੰ ਬੂਟ ਵੰਡਦੇ ਹੋਏ ਨਿਰਮਲ ਸਿੰਘ ਦਦਰਾਲ ਤੇ ਹੋਰ | ਤਸਵੀਰ: ਸੋਢੀ <br/> 27-09-2025
ਹੁਸੈਨਪੁਰ, 26 ਸਤੰਬਰ (ਤਰਲੋਚਨ ਸਿੰਘ ਸੋਢੀ)-ਸਮਾਜ ਸੇਵਾ ਨੂੰ ਸਮਰਪਿਤ ਉੱਘੇ ਸਮਾਜ ਸੇਵਕ ਨਿਰਮਲ ਸਿੰਘ ਦਦਰਾਲ ਅਤੇ ਉਨ੍ਹਾਂ ਦੇ ਸਪੁੱਤਰਾਂ ਰਵਿੰਦਰ ਸਿੰਘ ਦਦਰਾਲ ਅਤੇ ਸਰਬਜੀਤ ਸਿੰਘ ਵਲੋਂ ਆਪਣੀ ਸਮਾਜ ਸੇਵਾ ਨੂੰ ਅੱਗੇ ਤੋਰਦਿਆਂ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਭੁਲਾਣਾ ਵਿਖੇ ਸਕੂਲ ਪੜ੍ਹਦੇ ਲੋੜਵੰਦ ਵਿਦਿਆਰਥੀਆਂ ਨੂੰ ਸਰਦੀ ਤੋਂ ਬਚਾ ਲਈ ਬੂਟਾਂ ਦੀ ਵੰਡ ਕੀਤੀ ਗਈ | ਇਸ ਦੌਰਾਨ ਉੱਘੇ ਸਮਾਜ ਸੇਵਕ ਨਿਰਮਲ ਸਿੰਘ ਦੁਰਾਲ ਨੇ ਲੋੜਵੰਦ ਬੱਚਿਆਂ ਨੂੰ ਬੂਟਾਂ ਦੀ ਵੰਡ ਕਰਦਿਆਂ ਕਿਹਾ ਕਿ ਲੋੜਵੰਦਾਂ ਦੀ ਸਹਾਇਤਾ ਕਰਕੇ ਮੇਰੀ ਰੂਹ ਨੂੰ ਸ਼ਾਂਤੀ ਮਿਲਦੀ ਹੈ ਅਤੇ ਇਹ ਕਾਰਜ ਆਉਣ ਵਾਲੇ ਸਮੇਂ ਵਿਚ ਵੀ ਮੈਂ ਹਮੇਸ਼ਾ ਕਰਦਾ ਰਹਾਂਗਾ | ਉਨ੍ਹਾਂ ਕਿਹਾ ਕਿ ਹਰ ਮਨੁੱਖ ਨੂੰ ਗੁਰੂ ਘਰਾਂ ਦੇ ਨਾਲ ਨਾਲ ਵਿੱਦਿਆ ਦੇ ਮੰਦਰਾਂ (ਸਕੂਲਾਂ) ਵਿਚ ਪਹਿਲ ਦੇ ਆਧਾਰ ਤੇ ਸਕੂਲ ਪੜ੍ਹਦੇ ਵਿਦਿਆਰਥੀਆਂ ਦੀਆਂ ਜ਼ਰੂਰਤਾਂ ਨੂੰ ਦੇਖਦੇ ਹੋਇਆ ਉਨ੍ਹਾਂ ਨੂੰ ਪੂਰਾ ਕਰਨ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ | ਇਸ ਤੋਂ ਪਹਿਲਾਂ ਅਜੀਤ ਸਿੰਘ ਸੈਂਟਰ ਹੈੱਡ ਟੀਚਰ ਸ. ਐ. ਸਕੂਲ ਖੈੜਾ ਦੋਨਾ ਨੇ ਆਏ ਪਤਵੰਤੇ ਸੱਜਣਾਂ ਨੂੰ ਜੀ ਆਇਆਂ ਕਹਿੰਦਿਆਂ ਕਿਹਾ ਕਿ ਇਨ੍ਹਾਂ ਦਾਨੀ ਸੱਜਣਾਂ ਦੇ ਸਹਿਯੋਗ ਕਰਕੇ ਸਕੂਲ ਦੀਆਂ ਕਈ ਜ਼ਰੂਰਤਾਂ ਪੂਰੀਆਂ ਹੁੰਦੀਆਂ ਹਨ | ਇਸ ਤੋਂ ਇਲਾਵਾ ਅਵਤਾਰ ਸਿੰਘ ਮੌੜ ਅਤੇ ਹੋਰ ਦਾਨੀ ਸੱਜਣਾਂ ਨੇ ਵੀ ਆਪਣੇ-ਆਪਣੇ ਵਿਚਾਰ ਪ੍ਰਗਟ ਕਰਦਿਆਂ ਇਸ ਸੇਵਾ ਦੀ ਭਰਪੂਰ ਸ਼ਲਾਘਾ ਕੀਤੀ ਗਈ | ਅੰਤ ਵਿਚ ਸਕੂਲ ਦੇ ਇੰਚਾਰਜ ਪਰਮਜੀਤ ਲਾਲ ਹੈੱਡ ਟੀਚਰ ਸ. ਐ. ਸ. ਸੈਦੋ ਭੁਲਾਣਾ ਨੇ ਆਏ ਦਾਨੀ ਸੱਜਣਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਡਿੱਗ ਰਹੇ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿਚ ਉੱਘੇ ਸਮਾਜ ਸੇਵਕ ਨਿਰਮਲ ਸਿੰਘ ਦਦਰਾਲ ਵਰਗੇ ਦਾਨੀ ਸੱਜਣਾਂ ਦਾ ਵਡਮੁੱਲਾ ਯੋਗਦਾਨ ਹੈ, ਜਿਨ੍ਹਾਂ ਦੀ ਬਦੌਲਤ ਹੁਣ ਲੋਕ ਪ੍ਰਾਈਵੇਟ ਸਕੂਲਾਂ ਦੀ ਥਾਂ ਸਰਕਾਰੀ ਸਕੂਲਾਂ ਵਿਚ ਆਪਣੇ ਬੱਚਿਆਂ ਨੂੰ ਪੜ੍ਹਾਉਣ ਵਿਚ ਪਹਿਲ ਦੇ ਰਹੇ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪੁਲਿਸ ਚੌਂਕੀ ਭੁਲਾਣਾ ਦੇ ਇੰਚਾਰਜ ਦਵਿੰਦਰ ਪਾਲ, ਅਵਤਾਰ ਸਿੰਘ ਮੌੜ, ਬਲਵੀਰ ਸਿੰਘ ਬਿਹਾਰੀਪੁਰ, ਗੁਰਦੀਪ ਸਿੰਘ, ਸਰਨਪ੍ਰੀਤ ਸਿੰਘ ਪਿ੍ੰਸ, ਸਤਵਿੰਦਰਪਾਲ ਸਿੰਘ, ਅਮਨਿੰਦਰ ਸਿੰਘ, ਨਰਿੰਦਰ ਸਿੰਘ ਬਾਜਵਾ, ਹਰਜਿੰਦਰ ਹੈਰੀ ਹੈੱਡ ਟੀਚਰ ਸ.ਐ.ਸ.ਕੜ੍ਹਾਲ਼ ਕਲਾਂ, ਪਰਮਿੰਦਰ ਸਿੰਘ ਈ.ਟੀ.ਟੀ. ਅਧਿਆਪਕ, ਰਣਜੀਤ ਕੌਰ ਈ.ਟੀ.ਟੀ.ਅਧਿਆਪਕਾ, ਜਸਵਿੰਦਰ ਕੌਰ ਈ.ਟੀ.ਟੀ.ਅਧਿਆਪਕਾ, ਰਜਿੰਦਰ ਕੌਰ ਈ.ਟੀ.ਟੀ.ਅਧਿਆਪਕਾ, ਸੰਜੂ ਬਾਲਾ ਈ.ਟੀ.ਟੀ. ਅਧਿਆਪਕਾ, ਬਲਬੀਰ ਕੌਰ ਐਸੋ.ਟੀਚਰ, ਨਿਸ਼ਾ ਰਾਣੀ ਐਸੋ.ਟੀਚਰ (ਸਾਰੇ ਸੈਦੋ ਭੁਲਾਣਾ) ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਝਿੰਗੜਾਂ ਵਿਖੇ ਮਹਾਰਾਜਾ ਪ੍ਰੀਤਮ ਦਾਸ ਤੇ ਮਾਤਾ ਮਹਾਂ ਕੌਰ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ 30 ਤੋਂ ਅਗਲੀ ਖ਼ਬਰ ਆਮ ਆਦਮੀ ਕਲੀਨਿਕ ਵਿਖੇ ਮੈਡੀਕਲ ਅਫ਼ਸਰਾਂ ਦੀ ਨਿਯੁਕਤੀ ਲਈ ਹੋਈ ਇੰਟਰਵਿਊ <br/>
Ad Position 24