14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਜਮੀਅਤ ਉਲਮਾ ਹਿੰਦ ਵਲੋਂ ਹੜ੍ਹ ਪ੍ਰਭਾਵਿਤ ਇਲਾਕੇ ਪਿੰਡ ਬਾਊਪੁਰ 'ਚ ਲੋਕਾਂ ਨੂੰ 3.25 ਲੱਖ ਰੁਪਏ ਦੀ ਵਿੱਤੀ ਸਹਾਇਤਾ ਭੇਟ <br/>

Ad Position 21
No active advertisement
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਹੜ੍ਹ ਪੀੜਤਾਂ ਲਈ ਵਿੱਤੀ ਸਹਾਇਤਾ ਭੇਟ ਕਰਦੇ ਹੋਏ ਜ਼ਿਲ੍ਹਾ ਜਨਰਲ ਸਕੱਤਰ ਹਾਜੀ ਸਰਬਰ ਗੁਲਾਮ ਸੱਬਾ | ਉਨ੍ਹਾਂ ਦੇ ਨਾਲ ਰਾਜਸਥਾਨ ਤੋਂ ਆਏ ਹਾਜੀ ਆਲਮ, ਅਬਦੁਲ ਅਜ਼ੀਜ਼ ਤੇ ਹੋਰ | ਤਸਵੀਰ: ਲਾਡੀ ਸਟੂਡੀਓ <br/> 27-09-2025
ਸੁਲਤਾਨਪੁਰ ਲੋਧੀ, 26 ਸਤੰਬਰ (ਨਰੇਸ਼ ਹੈਪੀ)-ਹਲਕਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਇਲਾਕੇ ਮੰਡ ਬਾਊਪੁਰ ਵਿਖੇ ਜਮੀਅਤ ਉਲਮਾ ਹਿੰਦ ਆਲ ਇੰਡੀਆ ਦੇ ਪ੍ਰਧਾਨ ਮੌਲਾਨਾ ਸਾਈਯਦ ਅਰਸ਼ਦ ਮਦਨੀ ਅਮੀਰਉਲ ਹਿੰਦ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੰਜਾਬ, ਹਿਮਾਚਲ ਤੇ ਚੰਡੀਗੜ੍ਹ ਦੇ ਪ੍ਰਧਾਨ ਮੌਲਾਨਾ ਹਕੀਮੂਦੀਨ, ਉਪ ਪ੍ਰਧਾਨ ਮੁਫ਼ਤੀ ਮੁਹੰਮਦ ਖਲੀਲ ਕਾਸਮੀ ਤੇ ਜਨਰਲ ਸਕੱਤਰ ਕਾਰੀ ਇਲਿਆਸ ਕਾਸਮੀ ਦੀ ਸਰਪ੍ਰਸਤੀ ਹੇਠ ਲੁਧਿਆਣਾ ਦੇ ਪ੍ਰਧਾਨ ਕਾਰੀ ਮੁਹੰਮਦ ਗਯੂਰ, ਜ਼ਿਲ੍ਹਾ ਜਨਰਲ ਸਕੱਤਰ ਹਾਜੀ ਸਰਬਰ ਗੁਲਾਮ ਸੱਬਾ ਫਗਵਾੜਾ ਤੇ ਹਾਜੀ ਆਲਮ, ਅਬਦੁਲ ਅਜ਼ੀਜ਼ ਪਿੰਡ ਖੀਰਵਾ ਜ਼ਿਲ੍ਹਾ ਸੀਕਰ ਰਾਜਸਥਾਨ ਦੀ ਅਗਵਾਈ ਵਿਚ ਲਗਭਗ 50 ਲੋਕਾਂ ਨੂੰ 2.75 ਲੱਖ ਰੁਪਏ ਦੀ ਵਿੱਤੀ ਸਹਾਇਤਾ ਵੰਡੀ ਗਈ | ਇਸ ਤੋਂ ਇਲਾਵਾ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਡੀਜ਼ਲ ਲਈ 50 ਹਜ਼ਾਰ ਰੁਪਏ ਵਿੱਤੀ ਸਹਾਇਤਾ ਭੇਟ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਾਜੀ ਸਰਬਰ ਗੁਲਾਮ ਸੱਬਾ ਨੇ ਦੱਸਿਆ ਕਿ ਹੜ੍ਹ ਦਾ ਪਾਣੀ ਭਾਵੇਂ ਹੌਲੀ ਹੌਲੀ ਉਤਰ ਰਿਹਾ ਹੈ ਪਰ ਹੁਣ ਲੋਕਾਂ ਦੇ ਮੁੜ ਵਸੇਬੇ ਦੀ ਲੋੜ ਹੈ, ਉਨ੍ਹਾਂ ਕਿਹਾ ਕਿ ਅੱਜ ਲਗਭਗ 50 ਲੋਕਾਂ ਨੂੰ ਵਿੱਤੀ ਸਹਾਇਤਾ ਦਿੱਤੀ ਗਈ ਹੈ ਤਾਂ ਕਿ ਉਹ ਆਪਣੇ ਬੱਚਿਆਂ ਦੀਆਂ ਫ਼ੀਸਾਂ ਜਾਂ ਹੋਰ ਕੁਝ ਘਰਾਂ ਦਾ ਕੰਮ ਕਰਵਾ ਸਕਣ | ਇਸ ਮੌਕੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਿਸਤੇ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸਮੇਂ ਆਰਥਿਕ ਪੱਖੋਂ ਵੀ ਸੱਟ ਵੱਜੀ ਹੈ ਜਿਸ ਕਾਰਨ ਉਹ ਆਪਣੇ ਬੱਚਿਆਂ ਦੀਆਂ ਫ਼ੀਸਾਂ ਆਦਿ ਉਤਾਰਨ ਤੋਂ ਅਸਮਰਥ ਹਨ | ਕੁਝ ਕਿਸਾਨਾਂ ਨੇ ਖੇਤਾਂ ਵਿਚ ਪਈ ਰੇਤ ਤੋਂ ਵੀ ਜਾਣੂ ਕਰਵਾਇਆ ਜਿਸ ਤੇ ਉਨ੍ਹਾਂ ਨੇ ਭਰੋਸਾ ਦਵਾਇਆ ਕਿ ਉਹ ਮੁੜ ਜਲਦੀ ਹੀ ਆਉਣਗੇ ਅਤੇ ਜਿੱਥੇ ਲੋਕਾਂ ਦੀ ਆਰਥਿਕ ਪੱਖੋਂ ਮਦਦ ਕੀਤੀ ਜਾਵੇਗੀ ਉੱਥੇ ਹੀ ਕਿਸਾਨਾਂ ਨੂੰ ਰੇਤ ਚੁੱਕਣ ਵਾਸਤੇ ਡੀਜ਼ਲ ਲਈ ਹੋਰ ਵਿੱਤੀ ਸਹਾਇਤਾ ਦਿੱਤੀ ਜਾਵੇਗੀ | ਇਸਤੋਂ ਪਹਿਲਾਂ ਰਾਜ ਸਭਾ ਮੈਂਬਰ ਨੇ ਮੁਸਲਿਮ ਭਾਈਚਾਰੇ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਇਮਰਾਨ ਖਾਨ, ਦਾਊਦ ਖਾਨ, ਇਜਾਜ਼ ਸਲਮਾਨੀ ਫਗਵਾੜਾ, ਮੌਲਾਨਾ ਜਿਆਊਲ ਹੱਕ, ਮੌਲਾਨਾ ਨਸੀਮ ਕਾਸਮੀ, ਕਾਰੀ ਮੁਹੰਮਦ ਇਨਾਮੁਲ ਹਸਨ ਸਿਦੀਕੀ, ਤੁਸ਼ਾਰ ਮਲਿਕ, ਮਨਸੂਰ ਅਲੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਸਿਰਸਾ) ਦੀ ਅਗਵਾਈ 'ਚ ਕਿਸਾਨਾਂ ਨੇ ਬੁਤਾਲਾ ਤੋਂ ਕਪੂਰਥਲਾ ਤੱਕ ਕੱਢਿਆ ਟਰੈਕਟਰ ਮਾਰਚ <br/> ਅਗਲੀ ਖ਼ਬਰ ਬੰਗਾ ਦੇ ਸੀਤਲਾ ਮੰਦਰ ਵਿਖੇ ਲੋੜਵੰਦ ਲੜਕੀਆਂ ਦੇ ਅਨੰਦ ਕਾਰਜ 16 ਨਵੰਬਰ-ਬਾਬਾ ਦਵਿੰਦਰ ਕੌੜਾ
Ad Position 24