14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਕਿਸਾਨੀ ਮੰਗਾਂ ਨੂੰ ਲੈ ਕੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ <br/>

Ad Position 21
No active advertisement
ਅਜੀਤ ਡੈਸਕ 27-09-2025
ਕਪੂਰਥਲਾ, 26 ਸਤੰਬਰ (ਸਡਾਨਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਡੀ.ਸੀ. ਦਫ਼ਤਰ ਦੇ ਬਾਹਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਉਪਰੰਤ ਜ਼ਿਲ•ਾ ਕਾਰਜਕਾਰੀ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ, ਬਲਾਕ ਪ੍ਰਧਾਨ ਬਖ਼ਸ਼ੀਸ਼ ਸਿੰਘ ਮਜ਼ਾਦਪੁਰ ਨੇ ਗੱਲਬਾਤ ਦੌਰਾਨ ਦੱਸਿਆ ਕਿ ਕਿਸਾਨਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਵੱਲ ਸਰਕਾਰ ਕੋਈ ਧਿਆਨ ਨਹੀਂ ਦੇ ਰਹੀ, ਜਿਸ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਤੇ ਆਪਣੀਆਂ ਮੰਗਾਂ ਮਨਵਾਉਣ ਲਈ ਕਿਸਾਨਾਂ ਨੂੰ ਧਰਨੇ ਪ੍ਰਦਰਸ਼ਨ ਕਰਨੇ ਪੈ ਰਹੇ ਹਨ | ਉਨ•ਾਂ ਕਿਹਾ ਕਿ ਸਰਕਾਰ ਝੂਠੇ ਭਰੋਸੇ ਦੇ ਕੇ ਉਨ•ਾਂ ਦੇ ਸੰਘਰਸ਼ ਨੂੰ ਖ਼ਤਮ ਕਰ ਦਿੰਦੀ ਹੈ ਤੇ ਉਨ•ਾਂ ਦੀਆਂ ਮੰਗਾਂ ਫਿਰ ਲਟਕਦੀਆਂ ਰਹਿ ਜਾਂਦੀਆਂ ਹਨ | ਕਿਸਾਨ ਆਗੂਆਂ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਸਮੇਂ ਖ਼ਰੀਦ ਏਜੰਸੀਆਂ ਦੀਆਂ ਮੀਟਿੰਗਾਂ ਦੌਰਾਨ ਕਿਸਾਨਾਂ ਨੂੰ ਵੀ ਇਨ•ਾਂ ਮੀਟਿੰਗਾਂ ਦਾ ਹਿੱਸਾ ਬਣਾਉਣਾ ਚਾਹੀਦਾ ਹੈ | ਉਨ•ਾਂ ਮੰਗ ਕੀਤੀ ਕਿ ਝੋਨੇ ਦੀ ਖ਼ਰੀਦ ਸਮੇਂ ਨਮੀ ਦੀ ਮਾਤਰਾ ਨੂੰ 17 ਪ੍ਰਤੀਸ਼ਤ ਤੋਂ ਵਧਾ ਕੇ 20 ਪ੍ਰਤੀਸ਼ਤ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਵੇਚਣ ਸਮੇਂ ਸਮੱਸਿਆ ਨਾ ਆਵੇ, ਕਿਉਂਕਿ ਭਾਰੀ ਮੀਂਹ ਕਾਰਨ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਲੁੱਟ ਹੋ ਰਹੀ ਹੈ ਤੇ ਸ਼ੈਲਰਾਂ ਵਾਲੇ ਘੱਟ ਰੇਟ 'ਤੇ ਝੋਨਾ ਖ਼ਰੀਦ ਰਹੇ ਹਨ, ਜਦਕਿ ਸਰਕਾਰੀ ਖ਼ਰੀਦ ਨਾਂਹ ਦੇ ਬਰਾਬਰ ਹੈ | ਇਸ ਮੌਕੇ ਕਿਸਾਨ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੂੰ ਮੰਗ ਪੱਤਰ ਵੀ ਦਿੱਤਾ ਗਿਆ | ਇਸ ਮੌਕੇ ਸਰਬਜੀਤ ਸਿੰਘ ਬਾਠ, ਜਸਵਿੰਦਰ ਸਿੰਘ, ਜੋਗਾ ਸਿੰਘ, ਪੂਰਨ ਸਿੰਘ, ਸਤਪਾਲ ਸਿੰਘ, ਗੁਰਮੇਜ ਸਿੰਘ, ਸਾਧੂ ਸਿੰਘ, ਵਰਿੰਦਰ ਸਿੰਘ, ਜਸਕੀਰਤ ਸਿੰਘ, ਸੁਖਦੇਵ ਸਿੰਘ ਭਗਤਪੁਰ, ਬਲਬੀਰ ਸਿੰਘ, ਅਵਤਾਰ ਸਿੰਘ, ਕਰਨੈਲ ਸਿੰਘ, ਮਲਕੀਤ ਸਿੰਘ, ਅਮਰੀਕ ਸਿੰਘ, ਬਲਬੀਰ ਸਿੰਘ, ਤਰਲੋਚਨ ਸਿੰਘ, ਪਰਮਜੀਤ ਸਿੰਘ, ਟਹਿਲ ਸਿੰਘ, ਬਖ਼ਸ਼ੀਸ਼ ਸਿੰਘ, ਸਵਰਨ ਸਿੰਘ, ਦਲਜੀਤ ਸਿੰਘ, ਬਲਜਿੰਦਰ ਸਿੰਘ, ਵਿਕਰਮਜੀਤ ਸਿੰਘ, ਹਰਦੀਪ ਸਿੰਘ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਸ਼ਹਿਰ ਵਿਚ ਲੱਗੇ ਕੂੜੇ ਦੇ ਢੇਰਾਂ ਤੋਂ ਲੋਕ ਖਫ਼ਾ <br/> ਅਗਲੀ ਖ਼ਬਰ 28 ਸਤੰਬਰ ਨੂੰ ਜਗਰਾਓਾ ਦੀ ਆੜਤੀ ਚੇਤਨਾ ਕਾਨਫ਼ਰੰਸ ਵਿਚ ਵੱਡੀ ਗਿਣਤੀ ਵਿਚ ਹਿੱਸਾ ਲੈਣਗੇ ਜ਼ਿਲ੍ਹਾ ਕਪੂਰਥਲਾ ਦੇ ਸਮੂਹ...
Ad Position 24