ਕਪੂਰਥਲਾ, 27 ਸਤੰਬਰ (ਅਮਨਜੋਤ ਸਿੰਘ ਵਾਲੀਆ)-ਸੁਲਤਾਨਪੁਰ ਲੋਧੀ ਬਾਈਪਾਸ ਚੌਕ ਵਿਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਨੌਜਵਾਨ ਦੀ ਕੁੱਟਮਾਰ ਕਰਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਦੀਪ ਪੁੱਤਰ ਲਲਿਤ ਵਾਸੀ ਤਰਲੋਕੀ ਨਾਥ ਮੁਹੱਲਾ ਨੇ ਦੱਸਿਆ ਕਿ ਉਹ ਇਕ ਨਿੱਜੀ ਹੋਟਲ ਵਿਚ ਕੰਮ ਕਰਦਾ ਹੈ ਅਤੇ ਅੱਜ ਦੁਪਹਿਰ ਸਮੇਂ ਉਸ ਦੀ ਹੋਟਲ ਵਿਚ ਸਾਥੀ ਕਰਮਚਾਰੀਆਂ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ, ਜਦੋਂ ਉਹ ਆਪਣਾ ਕੰਮ ਖ਼ਤਮ ਕਰਕੇ ਆਪਣੇ ਘਰ ਜਾ ਰਿਹਾ ਸੀ ਤਾਂ ਸੁਲਤਾਨਪੁਰ ਲੋਧੀ ਬਾਈਪਾਸ ਚੌਂਕ ਨੇੜੇ ਉਸ ਨੂੰ ਘੇਰ ਕੇ ਉਸ ਦੀ ਕੁੱਟਮਾਰ ਕਰਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ | ਜਿਸ ਨੂੰ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਡਿਊਟੀ ਡਾਕਟਰ ਵਲੋਂ ਉਸ ਦਾ ਇਲਾਜ ਜਾਰੀ ਹੈ | ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |