25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਆਮ ਆਦਮੀ ਪਾਰਟੀ ਨੂੰ ਰਾਜਨੀਤੀ ਕਰਨ ਦੀ ਬਜਾਏ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਾਰ ਲੈਣੀ ਚਾਹੀਦੀ ਹੈ-ਕਮਲੇਸ਼ ਪਾਸਵਾਨ <br/>

Ad Position 21
No active advertisement
ਅਜੀਤ ਡੈਸਕ 28-09-2025
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ)-ਕੇਂਦਰੀ ਪੇਂਡੂ ਵਿਕਾਸ ਰਾਜ ਮੰਤਰੀ ਕਮਲੇਸ਼ ਪਾਸਵਾਨ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਵਿਧਾਨ ਸਭਾ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਐਲਾਨੇ ਗਏ 1600 ਕਰੋੜ ਰੁਪਏ ਦੇ ਪੈਕੇਜ ਨੂੰ ਜੁਮਲਾ ਕਹਿ ਕਿ ਨਿੰਦਾ ਪ੍ਰਸਤਾਵ ਪਾਸ ਕੀਤੇ ਜਾਣ ਦਾ ਜ਼ੋਰਦਾਰ ਵਿਰੋਧ ਕਰਦਿਆਂ ਕਿਹਾ ਕਿ ਇਸ ਬਿਪਤਾ ਦੀ ਘੜੀ ਆਮ ਆਦਮੀ ਪਾਰਟੀ ਨੂੰ ਰਾਜਨੀਤੀ ਕਰਨ ਦੀ ਬਜਾਏ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਾਰ ਲੈਣੀ ਚਾਹੀਦੀ ਹੈ | ਕਪੂਰਥਲਾ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਪੇਂਡੂ ਵਿਕਾਸ ਰਾਜ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਖ਼ੁਦ ਉਲਝਣ ਵਿਚ ਹੈ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਹੜ੍ਹਾਂ ਦੇ ਨੁਕਸਾਨ ਦੀ ਪੂਰਤੀ ਲਈ 20 ਹਜ਼ਾਰ ਕਰੋੜ ਰੁਪਏ ਦੀ ਮੰਗ ਕਰ ਰਹੇ ਹਨ ਜਦਕਿ ਪੰਜਾਬ ਦੇ ਮੁੱਖ ਸਕੱਤਰ ਇਸਤੋਂ ਪਹਿਲਾਂ 13 ਹਜ਼ਾਰ ਕਰੋੜ ਰੁਪਏ ਦੀ ਮੰਗ ਕਰ ਚੁੱਕੇ ਹਨ, ਜਦਕਿ ਪੰਜਾਬ ਸਰਕਾਰ ਕੋਲ ਪਹਿਲਾਂ ਹੀ ਐਸ.ਡੀ.ਆਰ.ਐਫ. ਦੇ 12 ਹਜ਼ਾਰ ਕਰੋੜ ਰੁਪਏ ਬਕਾਇਆ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਰਾਜ ਵਿਚ ਹੜ੍ਹਾਂ ਦੇ ਸਮੁੱਚੇ ਨੁਕਸਾਨ ਦੀ ਰਿਪੋਰਟ ਦੇ ਮੁਲਾਂਕਣ ਤੋਂ ਬਾਅਦ ਕੇਂਦਰ ਸਰਕਾਰ ਵਲੋਂ ਪੰਜਾਬ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ | ਕਮਲੇਸ਼ ਪਾਸਵਾਨ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ 540 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਜਿਸ ਵਿਚੋਂ ਪੰਜਾਬ ਦੇ 11 ਲੱਖ ਕਿਸਾਨਾਂ ਦੇ ਖਾਤਿਆਂ ਵਿਚ 2-2 ਹਜ਼ਾਰ ਰੁਪਏ ਦੀ ਰਕਮ ਪਾ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਹੜ੍ਹ ਨਾਲ ਜਿਹੜੇ ਲੋਕਾਂ ਦੇ ਮਕਾਨਾਂ ਨੂੰ ਨੁਕਸਾਨ ਪੁੱਜਾ ਹੈ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਤੇ ਹੋਰ ਕੇਂਦਰੀ ਯੋਜਨਾ ਦਾ ਲਾਭ ਪਹਿਲ ਦੇ ਆਧਾਰ 'ਤੇ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪਹਿਲਾਂ ਨਰੇਗਾ ਸਕੀਮ ਤਹਿਤ ਕੰਮ ਕਰਦੇ ਮਜ਼ਦੂਰਾਂ ਨੂੰ ਸਾਲ ਵਿਚ 100 ਦਿਨ ਕੰਮ ਮਿਲਦਾ ਸੀ ਤੇ ਹੁਣ ਹੜ੍ਹ ਦੌਰਾਨ ਨਰੇਗਾ ਮਜ਼ਦੂਰਾਂ ਦੇ ਹੋਏ ਆਰਥਿਕ ਨੁਕਸਾਨ ਦੀ ਪੂਰਤੀ ਲਈ ਉਨ੍ਹਾਂ ਨੂੰ ਇਸ ਸਕੀਮ ਤਹਿਤ 150 ਦਿਨ ਕੰਮ ਦੇਣ ਦਾ ਕੇਂਦਰ ਸਰਕਾਰ ਵਲੋਂ ਫ਼ੈਸਲਾ ਲਿਆ ਗਿਆ ਹੈ | ਦੀ ਵਿਵਸਥਾ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਵਿਚ ਵੀ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਉਨ੍ਹਾਂ ਨੂੰ ਗੁਮਰਾਹ ਕੀਤਾ ਤੇ ਹੁਣ ਇਹੀ ਨੀਤੀ ਇਸ ਪਾਰਟੀ ਵਲੋਂ ਪੰਜਾਬ ਵਿਚ ਅਪਣਾਈ ਜਾ ਰਹੀ ਹੈ | ਇਸਤੋਂ ਪਹਿਲਾਂ ਕੇਂਦਰੀ ਪੇਂਡੂ ਵਿਕਾਸ ਰਾਜ ਮੰਤਰੀ ਨੇ ਕਪੂਰਥਲਾ ਜ਼ਿਲ੍ਹੇ ਵਿਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਵਿਚ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਹੜ੍ਹ ਨਾਲ ਜ਼ਿਲ੍ਹੇ ਦੇ 150 ਪਿੰਡ ਪ੍ਰਭਾਵਿਤ ਹੋਏ ਹਨ ਜਿਨ੍ਹਾਂ ਵਿਚੋਂ ਅਜੇ ਵੀ ਦਰਜਨ ਦੇ ਕਰੀਬ ਪਿੰਡ ਪਾਣੀ ਦੀ ਮਾਰ ਹੇਠ ਹਨ | ਕੇਂਦਰੀ ਮੰਤਰੀ ਨੂੰ ਵੀ ਦੱਸਿਆ ਕਿ ਜ਼ਿਲ੍ਹੇ ਵਿਚ ਫ਼ਸਲਾਂ ਦੇ ਖ਼ਰਾਬੇ ਤੇ ਹੋਰ ਨੁਕਸਾਨ ਦੇ ਮੁਲਾਂਕਣ ਦਾ 65 ਪ੍ਰਤੀਸ਼ਤ ਕੰਮ ਪੂਰਾ ਹੋ ਚੁੱਕਾ ਹੈ | ਕਮਲੇਸ਼ ਪਾਸਵਾਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਕੰਮ ਨੂੰ 20 ਦਿਨਾਂ ਵਿਚ ਮੁਕੰਮਲ ਕਰਕੇ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ | ਬਾਅਦ ਵਿਚ ਉਨ੍ਹਾਂ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਸਾਂਗਰਾ, ਪੱਸਣ ਕਦੀਮ, ਅੰਮਿ੍ਤਪੁਰ, ਮਹੀਂਵਾਲ, ਚੌਧਰੀਵਾਲ, ਬਾਘੂਵਾਲ, ਕੰਮੇਵਾਲ ਆਦਿ ਦਾ ਦੌਰਾ ਕੀਤਾ ਤੇ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਵਿਸ਼ਵਾਸ ਦਿਵਾਇਆ | ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਸੂਬਾਈ ਆਗੂ ਤੇ ਸਾਬਕਾ ਸੰਸਦੀ ਸਕੱਤਰ ਕੇ.ਡੀ. ਭੰਡਾਰੀ, ਭਾਜਪਾ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ, ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸਭਰਵਾਲ, ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਸੋਸ਼ਲ ਮੀਡੀਆ ਸੈੱਲ ਦੇ ਕੋਆਰਡੀਨੇਟਰ ਵਿੱਕੀ ਗੁਜਰਾਲ, ਜ਼ਿਲ੍ਹਾ ਜਨਰਲ ਸਕੱਤਰ ਕਪੂਰ ਚੰਦ ਥਾਪਰ, ਸਰਬਜੀਤ ਸਿੰਘ ਦਿਓਲ, ਰਣਜੀਤ ਸਿੰਘ ਬੀਬੜੀ, ਡਾ. ਅਮਰਨਾਥ, ਪਿਆਰਾ ਸਿੰਘ ਪਾਜੀਆਂ, ਅਸ਼ੋਕ ਮਾਹਲਾ, ਲੱਕੀ ਸਰਪੰਚ ਆਦਿ ਆਗੂ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲੁੱਟਾਂ-ਖੋਹਾਂ ਕਰਨ ਵਾਲਾ ਵਿਅਕਤੀ ਤਲਵਾਰ ਸਮੇਤ ਕਾਬੂ <br/> ਅਗਲੀ ਖ਼ਬਰ ਰੰਜਿਸ਼ ਦੇ ਚਲਦਿਆਂ ਇਕ ਨੌਜਵਾਨ ਨੂੰ ਕੁੱਟਮਾਰ ਕਰਕੇ ਕੀਤਾ ਜ਼ਖ਼ਮੀ <br/>
Ad Position 24