25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਲੁੱਟਾਂ-ਖੋਹਾਂ ਕਰਨ ਵਾਲਾ ਵਿਅਕਤੀ ਤਲਵਾਰ ਸਮੇਤ ਕਾਬੂ <br/>

Ad Position 21
No active advertisement
ਅਜੀਤ ਡੈਸਕ 28-09-2025
ਨਡਾਲਾ, 27 ਸਤੰਬਰ (ਰਘਬਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਤੇ ਨਡਾਲਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦਾ ਇਕ ਮੈਂਬਰ ਨੂੰ , ਵਾਰਦਾਤ ਵੇਲੇ ਵਰਤੀ ਜਾਂਦੀ ਤਲਵਾਰ ਸਣੇ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਨਡਾਲਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਸ਼ਾਮ 7 ਕੁ ਵਜੇ ਸੁਭਾਨਪੁਰ ਚੌਕ ਮੌਜੂਦ ਸੀ ਕਿ ਇਤਲਾਹ ਮਿਲੀ ਕਿ ਲੁੱਟਾਂ ਖੋਹਾਂ ਕਰਨ ਵਾਲਾ ਇਕ ਗਰੋਹ ਸੁਭਾਨਪੁਰ ਤੋ ਨਡਾਲਾ ਤਰਫ਼ ਜਾ ਰਹੇ ਹਨ ਤਾਂ ਇਸ ਦੌਰਾਨ ਇਨ੍ਹਾਂ ਲੁਟੇਰਿਆਂ ਨੇ ਪਰਮਜੀਤ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਲੱਖਣ ਕੇ ਪੱਡਾ ਜੋ ਕਿ ਆਪਣੇ ਗੁਆਂਢੀ ਨਾਲ ਉਸਦੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਕਪੂਰਥਲਾ ਤੋਂ ਵਾਪਸ ਲੱਖਣ ਕੇ ਪੱਡਾ ਜਾ ਰਹੇ ਸਨ ਤਾਂ ਤਾਜਪੁਰ ਨੇੜੇ ਇਨ੍ਹਾਂ ਨਕਾਬਪੋਸ਼ ਲੁਟੇਰਿਆਂ ਨੇ ਉਕਤ ਵਿਅਕਤੀਆਂ ਦੀ ਤਲਵਾਰ ਦੀ ਨੋਕ ਤੇ ਮੋਬਾਈਲ ਤੇ ਨਗਦੀ ਖੋਹੀ ਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ | ਇਸ ਦੌਰਾਨ ਉੱਥੇ ਭੀੜ ਇਕੱਠੀ ਹੋ ਗਈ ਤੇ ਦੋ ਵਿਅਕਤੀ ਭੱਜਣ 'ਚ ਕਾਮਯਾਬ ਹੋ ਗਏ ਤੇ ਇਕ ਵਿਅਕਤੀ ਕਾਬੂ ਆ ਗਿਆ ਤਾਂ ਇਸ ਦੌਰਾਨ ਪੁਲਿਸ ਪਾਰਟੀ ਵੀ ਮੌਕੇ 'ਤੇ ਪੁੱਜ ਗਈ ਤੇ ਵਿਅਕਤੀ ਨੂੰ ਤਲਵਾਰ ਸਣੇ ਕਾਬੂ ਕਰਕੇ ਪੁੱਛਗਿੱਛ ਦੌਰਾਨ ਉਸਨੇ ਆਪਣਾ ਨਾਮ ਮਨਪ੍ਰੀਤ ਸਿੰਘ ਉਰਫ ਗੱਗਾ ਵਾਸੀ ਨੰਗਲ ਲੁਬਾਣਾ ਥਾਣਾ ਬੇਗੋਵਾਲ ਦੱਸਿਆ | ਪੁਲਿਸ ਨੇ ਦੱਸਿਆ ਕਿ ਖੋਹਿਆ ਹੋਇਆ ਮੋਬਾਈਲ ਇਸ ਕੋਲੋਂ ਬਰਾਮਦ ਕਰ ਲਿਆ ਹੈ ਫਿਲਹਾਲ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਸਦੇ ਦੂਜੇ ਸਾਥੀ ਵੀ ਜਲਦ ਹੀ ਸਲਾਖਾਂ ਪਿੱਛੇ ਹੋਣਗੇ | ਇਸ ਮੌਕੇ ਏ.ਐਸ ਆਈ ਹਰਜਿੰਦਰ ਸਿੰਘ ਅਤੇ ਹੋਰ ਪੁਲਿਸ ਪਾਰਟੀ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ ਅਗਲੀ ਖ਼ਬਰ ਆਮ ਆਦਮੀ ਪਾਰਟੀ ਨੂੰ ਰਾਜਨੀਤੀ ਕਰਨ ਦੀ ਬਜਾਏ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਾਰ ਲੈਣੀ ਚਾਹੀਦੀ ਹੈ-ਕਮਲੇਸ਼ ਪਾਸਵਾਨ <br...
Ad Position 24