ਫਗਵਾੜਾ, 27 ਸਤੰਬਰ (ਹਰਜੋਤ ਸਿੰਘ ਚਾਨਾ)- ਫਗਵਾੜਾ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਖਿਲਾਫ਼ ਕੇਸ ਦਰਜ ਕੀਤਾ ਹੈ | ਐਸ.ਪੀ. ਗੁਰਮੀਤ ਚਾਹਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਟੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪੁਰਾਣਾ ਪਟਵਾਰਖ਼ਾਨਾ ਬੰਗਾ ਰੋਡ ਵਿਖੇ ਉਕਤ ਵਿਅਕਤੀ ਬੈਠ ਕੇ ਨਸ਼ੇ ਦੇ ਸੇਵਨ ਕਰ ਰਿਹਾ ਹੈ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਗੁਰਜੋਤ ਸਿੰਘ ਪੁੱਤਰ ਸਤਵੀਰ ਸਿੰਘ ਵਾਸੀ ਸੁਖਚੈਨ ਨਗਰ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਨਸ਼ਾ ਕਰਨ ਦਾ ਸਾਮਾਨ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਸਤਨਾਮਪੁਰਾ ਪੁਲਿਸ ਨੇ ਵਾਹੀਆ ਚੌਂਕ ਲਾਗਿਓਾ ਨਰੇਸ਼ ਕੁਮਾਰ ਉਰਫ਼ ਫੇਫੜਾ ਪੁੱਤਰ ਕੁਲਦੀਪ ਰਾਏ ਵਾਸੀ ਪਿੰਡ ਠੱਕਰਕੀ ਨੂੰ ਕਾਬੂ ਕੀਤਾ ਹੈ |