ਕਪੂਰਥਲਾ, 27 ਸਤੰਬਰ (ਅਮਨਜੋਤ ਸਿੰਘ ਵਾਲੀਆ)-ਸਥਾਨਕ ਕੋਟੂ ਚੌਂਕ ਵਿਖੇ ਬੇਹੋਸ਼ੀ ਦੀ ਹਾਲਤ ਵਿਚ ਪਏ ਇਕ ਵਿਅਕਤੀ ਨੂੰ ਮੁਹੱਲਾ ਵਾਸੀਆਂ ਨੇ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ 108 ਐਂਬੂਲੈਂਸ ਦੇ ਈ.ਐਮ.ਟੀ. ਵਿਕਰਮਜੀਤ ਸਿੰਘ ਤੇ ਪਾਇਲਟ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਬੇਹੋਸ਼ੀ ਦੀ ਹਾਲਤ ਵਿਚ ਸੜਕ ਕਿਨਾਰੇ ਪਿਆ ਹੈ | ਜਿਸ 'ਤੇ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਉਸਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ | ਜਿੱਥੇ ਡਿਊਟੀ ਡਾਕਟਰ ਨੇ ਦੱਸਿਆ ਕਿ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਉਸਦੀ ਮੌਤ ਹੋ ਗਈ ਹੈ, ਮਿ੍ਤਕ ਵਿਅਕਤੀ ਕੋਲੋਂ ਕੋਈ ਵੀ ਪਹਿਚਾਣ ਪੱਤਰ ਨਾਲ ਮਿਲਣ ਕਾਰਨ ਉਸਦੀ ਸ਼ਨਾਖ਼ਤ ਨਹੀਂ ਹੋ ਸਕੀ ਜਿਸਦੀ ਲਾਸ਼ ਨੂੰ ਮੁਰਦਾ ਘਰ ਵਿਚ ਰਖਵਾ ਕੇ ਥਾਣਾ ਸਿਟੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ |