25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਵਿਜੀਲੈਂਸ ਦਾ ਡਰਾਵਾ ਦੇ ਕੇ ਖਹਿਰਾ ਨੂੰ ਮੁੱਦਿਆਂ ਦੀ ਗੱਲ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ-ਭਿੰਡਰ

Ad Position 21
No active advertisement
ਅਜੀਤ ਡੈਸਕ 28-09-2025
ਡਡਵਿੰਡੀ, 27 ਸਤੰਬਰ (ਦਿਲਬਾਗ ਸਿੰਘ ਝੰਡ)-ਉੱਘੇ ਸਮਾਜ ਸੇਵਕ ਅਤੇ ਯੂਥ ਆਗੂ ਅਮਨਦੀਪ ਸਿੰਘ ਭਿੰਡਰ ਮੋਠਾਂਵਾਲਾ ਅਤੇ ਸ਼ਮਸ਼ੇਰ ਸਿੰਘ ਭਰੋਆਣਾ ਨੇ ਕਿਹਾ ਹੈ ਕਿ ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵਿਜੀਲੈਂਸ ਦਾ ਡਰਾਵਾ ਦੇ ਕੇ ਪੰਜਾਬ ਦੇ ਮੁੱਦਿਆਂ 'ਤੇ ਗੱਲ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਾਰ ਵਾਰ ਇੱਕੋ ਕੇਸ ਵਿਚ ਸੁਖਪਾਲ ਸਿੰਘ ਖਹਿਰਾ ਨੂੰ ਪ੍ਰੇਸ਼ਾਨ ਕਰਨਾ ਕਿਸੇ ਵੀ ਤਰ੍ਹਾਂ ਵਾਜਿਬ ਨਹੀਂ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਪਣਾਈਆਂ ਅਸਲੀ ਜ਼ਿੰਮੇਵਾਰੀਆਂ ਨੂੰ ਭੁੱਲ ਕੇ ਡਾਂਗ ਦੇ ਜ਼ੋਰ ਨਾਲ ਲੋਕਾਂ ਦੀ ਆਵਾਜ਼ ਦਬਾਉਣ ਵਿਚ ਰੁੱਝੇ ਹੋਏ ਹਨ ਅਤੇ ਇਸ ਵਰਤਾਰੇ ਵਿਚ ਉਹ ਮੁਗਲਾਂ ਨੂੰ ਵੀ ਪਿੱਛੇ ਛੱਡਦੇ ਦਿਖਾਈ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਕਿਸੇ ਵੀ ਪਾਰਟੀ ਦੀ ਸਰਕਾਰ ਸਮੇਂ ਮਜ਼ਬੂਤ ਆਲੋਚਕ ਹੋਣੇ ਜ਼ਰੂਰੀ ਹਨ ਅਤੇ ਜੇਕਰ ਸਰਕਾਰ ਦੀ ਆਲੋਚਨਾ ਨਾ ਹੋਵੇ ਤਾਂ ਸਰਕਾਰ ਤਾਨਾਸ਼ਾਹੀ ਬਣ ਜਾਵੇਗੀ | ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ਸਰਕਾਰ ਵਿਰੋਧੀਆਂ ਨੂੰ ਦਬਾਉਣ ਦੀ ਬਜਾਏ ਪੰਜਾਬ ਦੇ ਭਖਦੇ ਮੁੱਦਿਆਂ ਨੂੰ ਹੱਲ ਕਰਨ ਵੱਲ ਪਹਿਲ ਦੇ ਆਧਾਰ 'ਤੇ ਤਵੱਜੋ ਦੇਵੇ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਤੇ ਖ਼ੂਨਦਾਨ ਕੈਂਪ ਅੱਜ <br/> ਅਗਲੀ ਖ਼ਬਰ ਨਡਾਲਾ 'ਚ 'ਸਵੱਛਤਾ ਹੀ ਸੇਵਾ' ਦੇ ਤਹਿਤ ਲੋਕਾਂ ਨੂੰ ਸਵੱਛਤਾ ਸੰਬੰਧੀ ਕੀਤਾ ਜਾਗਰੂਕ <br/>
Ad Position 24