ਤਲਵੰਡੀ ਚੌਧਰੀਆਂ, 27 ਸਤੰਬਰ (ਪਰਸਨ ਲਾਲ ਭੋਲਾ)-ਹਰ ਸਾਲ ਦੀ ਤਰ੍ਹਾਂ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸਰਦਾਰ ਭਗਤ ਸਿੰਘ ਹੈਲਪਿੰਗ ਐਂਡ ਸੇਵਾ ਸੁਸਾਇਟੀ ਤਲਵੰਡੀ ਚੌਧਰੀਆਂ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਦਾਰ ਭਗਤ ਸਿੰਘ ਹੈਲਪਿੰਗ ਹੈਂਡ ਸੇਵਾ ਸੁਸਾਇਟੀ ਤਲਵੰਡੀ ਚੌਧਰੀਆਂ ਦੇ ਮੈਂਬਰਾਂ ਸਾਂਝੇ ਤੌਰ 'ਤੇ ਦੱਸਿਆ ਕਿ ਦੋਆਬਾ ਬਲੱਡ ਬੈਂਕ ਕਪੂਰਥਲਾ ਦੇ ਡਾਕਟਰਾਂ ਵੱਲੋਂ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ ਜੋ ਕਿ ਲੋੜਵੰਦ ਅਤੇ ਗਰੀਬ ਲੋਕਾਂ ਦੇ ਕੰਮ ਆਵੇਗਾ | ਉਨ੍ਹਾਂ ਅੱਗੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਤੇ ਕਰਵਾਏ ਜਾ ਰਹੇ ਸਮਾਗਮ ਵਿਚ ਉਨ੍ਹਾਂ ਦੀ ਵਿਚਾਰਧਾਰਾ ਅਤੇ ਕੁਰਬਾਨੀ ਸਬੰਧੀ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਆਪਣੇ ਵਿਚਾਰ ਪੇਸ਼ ਕਰਨਗੀਆਂ |