25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਫਗਵਾੜਾ ਦੀ ਸੰਗਤ ਵੱਲੋਂ ਨਗਰ ਕੀਰਤਨ ਦਾ ਸਵਾਗਤ <br/>

Ad Position 21
No active advertisement
ਅਜੀਤ ਡੈਸਕ 28-09-2025
ਫਗਵਾੜਾ, 27 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ , ਭਾਈ ਮਤੀ ਦਾਸ , ਭਾਈ ਸਤੀ ਦਾਸ ਜੀ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦਿਹਾੜੇ ਨੂੰ ਸਮਰਪਿਤ ਕਾਰ ਸੇਵਾ ਖਡੂਰ ਸਾਹਿਬ ਅਤੇ ਸਿੱਖ ਜਥੇਬੰਦੀਆਂ ਸਹਿਯੋਗ ਦੇ ਨਾਲ ਸਜਾਏ ਗਏ ਮਹਾਨ ਨਗਰ ਕੀਰਤਨ ਦਾ ਕਰਤਾਰਪੁਰ ਸਾਹਿਬ ਜਲੰਧਰ ਤੋਂ ਫਗਵਾੜਾ ਵਿਖੇ ਚੰਡੀਗੜ੍ਹ ਬਾਈਪਾਸ ਹੋਲਾ ਮਹੱਲਾ ਲੰਗਰ ਅਸਥਾਨ ਤੇ ਪਹੰੁਚਣ ਤੇ ਫਗਵਾੜਾ ਦੀ ਸਿੱਖ ਸੰਗਤ ਵੱਲੋਂ ਭਰਵਾ ਸਵਾਗਤ ਕੀਤਾ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜਾ ਪਿਆਰਿਆ ਦੀ ਅਗਵਾਈ ਹੇਠ ਸਜੇ ਨਗਰ ਕੀਰਤਨ ਦਾ ਫਗਵਾੜੇ ਦੀ ਸੰਗਤ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਅਤੇ ਪੰਜਾ ਪਿਆਰਿਆ ਨੂੰ ਸਿਰੋਪਾ ਸਾਹਿਬ ਨਾਲ ਸਨਮਾਨਿਤ ਕੀਤਾ ਗਿਆ | ਫਗਵਾੜਾ ਦੀ ਸੰਗਤ ਵਲੋਂ ਨਗਰ ਕੀਰਤਨ ਵਿਚ ਹਾਜ਼ਰ ਸੰਗਤ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਨਗਰ ਕੀਰਤਨ ਦੇ ਸਵਾਗਤ ਦੇ ਸਵਾਗਤ ਮੌਕੇ ਰਣਜੀਤ ਸਿੰਘ ਖੁਰਾਣਾ ਹਲਕਾ ਇੰਚਾਰਜ ਫਗਵਾੜਾ ਸ਼ਹਿਰੀ , ਦਿਹਾਤੀ ਇੰਚਾਰਜ ਰਜਿੰਦਰ ਸਿੰਘ ਚੰਦੀ , ਮੋਹਨ ਸਿੰਘ ਸਾਈਾ, ਭਾਈ ਲਾਲ ਸਿੰਘ ਅਕਾਲਗੜ੍ਹ, ਐਡਵੋਕੇਟ ਜਰਨੈਲ ਸਿੰਘ ਵਾਹਦ, ਸਤਵਿੰਦਰ ਸਿੰਘ ਘੁੰਮਣ, ਭਾਈ ਅੰਮਿ੍ਤਪਾਲ ਸਿੰਘ ਖੁਰਮਪੁਰ, ਭਾਈ ਅਮਰਜੀਤ ਸਿੰਘ ਗੱਭਰੂ, ਗੁਰਦੀਪ ਸਿੰਘ ਖੇੜਾ, ਸਤਵਿੰਦਰ ਸਿੰਘ ਘੁੱਮਣ, ਕੌਂਸਲਰ ਪਿ੍ਤਪਾਲ ਸਿੰਘ ਮੰਗਾ, ਕੁਲਵਿੰਦਰ ਸਿੰਘ ਕਿੰਦਾ, ਅੰਮਿ੍ਤਪਾਲ ਸਿੰਘ ਕੁਲਾਰ, ਪਰਮਿੰਦਰ ਸਿੰਘ ਲਾਡੀ, ਜਸਵਿੰਦਰ ਸਿੰਘ ਘੁੰਮਣ, ਧਰਮਿੰਦਰ ਟੋਨੀ ਸੂਬਾਈ ਆਗੂ, ਹਰਵਿੰਦਰ ਸਿੰਘ ਵਾਲੀਆਂ, ਸੁਰਿੰਦਰ ਸਿੰਘ ਖ਼ਾਲਸਾ, ਸਰੂਪ ਸਿੰਘ ਖਲਵਾੜਾ, ਬਹਾਦਰ ਸਿੰਘ ਸੰਗਤਪੁਰ , ਪਰਮਿੰਦਰ ਸਿੰਘ ਜੰਡੂ, ਗੁਰਪ੍ਰੀਤ ਸਿੰਘ, ਸ਼ਿੰਗਾਰਾ ਸਿੰਘ, ਜਸਵਿੰਦਰ ਸਿੰਘ ਬਸਰਾ, ਝਿਰਮਲ ਸਿੰਘ ਭਿੰਡਰ, ਹਰਜੋਤ ਸਿੰਘ ਪਾਹਵਾ, ਗੁਰਮੁਖ ਸਿੰਘ ਅਰੋੜਾ, ਜਸਵਿੰਦਰ ਸਿੰਘ ਭਗਤਪੁਰਾ, ਜਸਪਾਲ ਸਿੰਘ ਗਿੱਲ , ਨਿਰਮਲ ਸਿੰਘ, ਬਿੰਦਰ ਸਿੰਘ ਰਾਵਲਪਿੰਡੀ, ਭਾਈ ਸੁਖਵਿੰਦਰ ਸਿੰਘ, ਗੁਰਬਖਸ਼ ਸਿੰਘ ਅਠੋਲੀ, ਨਰਿੰਦਰ ਸਿੰਘ ਮੈਨੇਜਰ ਅਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਾਂਡਾ ਰਿਹਾਇਸ਼ੀ ਸੁਸਾਇਟੀ ਦੇ ਬਿਲਡਰਾਂ ਵਿਰੁੱਧ ਕਾਰਵਾਈ ਦੀ ਮੰਗ <br/> ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਤੇ ਖ਼ੂਨਦਾਨ ਕੈਂਪ ਅੱਜ <br/>
Ad Position 24