25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਉੱਘੇ ਗਾਇਕ ਖ਼ਾਨ ਸਾਬ੍ਹ ਦੀ ਮਾਤਾ ਸਲਮਾ ਪ੍ਰਵੀਨ ਨੂੰ ਭੰਡਾਲ ਦੋਨਾ ਵਿਚ ਕੀਤਾ ਗਿਆ ਸਪੁਰਦ-ਏ-ਖਾਕ <br/>

Ad Position 21
No active advertisement
ਅਜੀਤ ਡੈਸਕ 28-09-2025
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ)-ਪੰਜਾਬ ਦੇ ਉੱਘੇ ਗਾਇਕ ਖ਼ਾਨ ਸਾਬ੍ਹ ਤੇ ਮਸਤਾਨ ਖ਼ਾਨ ਦੀ ਮਾਤਾ ਸਲਮਾ ਪ੍ਰਵੀਨ ਜਿਨ੍ਹਾਂ ਦਾ ਬੀਤੇ ਦਿਨ ਚੰਡੀਗੜ੍ਹ ਵਿਚ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ ਸੀ ਨੂੰ ਉਨ੍ਹਾਂ ਦੇ ਜੱਦੀ ਪਿੰਡ ਭੰਡਾਲ ਦੋਨਾ ਵਿਚ ਸਪੁਰਦ-ਏ-ਖਾਕ ਕੀਤਾ ਗਿਆ | ਮਾਤਾ ਸਲਮਾ ਪ੍ਰਵੀਨ ਦੀ ਅੰਤਿਮ ਵਿਦਾਇਗੀ ਮੌਕੇ ਹਾਜ਼ਰ ਲੋਕਾਂ ਨੇ ਉਨ੍ਹਾਂ ਲਈ ਦੁਆ ਕੀਤੀ | ਉਨ੍ਹਾਂ ਨੂੰ ਸਪੁਰਦੇ ਖਾਕ ਕੀਤੇ ਜਾਣ ਮੌਕੇ ਉੱਘੇ ਗਾਇਕ ਪਦਮਸ੍ਰੀ ਹੰਸ ਰਾਜ ਹੰਸ, ਕਮਲ ਖ਼ਾਨ, ਮਾਸ਼ਾ ਅਲੀ, ਵਨੀਤ ਖ਼ਾਨ, ਮਨੀ ਖ਼ਾਨ, ਬੂਟਾ ਮੁਹੰਮਦ, ਤੇਜੀ ਸ਼ਾਹਕੋਟੀ, ਅਲਾਪ ਸਿਕੰਦਰ, ਸਾਰੰਗ ਸਿਕੰਦਰ, ਹਸਮਤ ਸੁਲਤਾਨਾ, ਏਡੇਨ, ਮਸਤਾਨ ਖ਼ਾਨ, ਮਨੀ ਲਾਡਲਾ ਤੋਂ ਇਲਾਵਾ ਪੰਜਾਬ ਦੇ ਹੋਰ ਉੱਘੇ ਗਾਇਕ ਤੋਂ ਇਲਾਵਾ ਜਮੀਅਤ ਉਲਮਾ ਹਿੰਦ ਪੰਜਾਬ ਦੇ ਜਨਰਲ ਸਕੱਤਰ ਮੁਫ਼ਤੀ ਯੂਸਫ਼, ਜ਼ਿਲ੍ਹਾ ਪ੍ਰਧਾਨ ਮੌਲਾਨਾ ਅਮਾਨੁੱਲਾ, ਜ਼ਿਲ੍ਹਾ ਜਨਰਲ ਸਕੱਤਰ ਸਰਬਰ ਗੁਲਾਮ ਸੱਬਾ, ਮੌਲਾਨਾ ਨਸੀਮ ਫਗਵਾੜਾ ਤੋਂ ਇਲਾਵਾ ਰਾਜਸੀ, ਸਮਾਜਿਕ ਜਥੇਬੰਦੀਆਂ ਦੇ ਆਗੂ ਤੇ ਪੰਜਾਬ ਦੇ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਵੱਡੀ ਗਿਣਤੀ ਵਿਚ ਲੋਕ ਸ਼ਾਮਿਲ ਹੋਏ ਤੇ ਉਨ੍ਹਾਂ ਖ਼ਾਨ ਸਾਬ੍ਹ ਦੀ ਮਾਤਾ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਤੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ | ਪਰਿਵਾਰਕ ਸੂਤਰਾਂ ਨੇ ਦੱਸਿਆ ਕਿ ਮਾਤਾ ਸਲਮਾ ਪ੍ਰਵੀਨ ਦੀ ਮਗਫਿਰਤ ਲਈ 5 ਅਕਤੂਬਰ ਨੂੰ ਦੁਪਹਿਰ 2 ਤੋਂ 3 ਵਜੇ ਤੱਕ ਦੁਆ ਸਬੰਧੀ ਸਮਾਗਮ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਪਦਉੱਨਤੀ ਉਪਰੰਤ ਸਕਿੰਦਰ ਕੌਰ ਨੇ ਸਰਕਾਰੀ ਕਾਲਜ ਕਪੂਰਥਲਾ ਦੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਦੁਸਹਿਰਾ ਮਨਾਉਣ ਸੰਬੰਧੀ ਮੀਟਿੰਗ
Ad Position 24