25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਪਦਉੱਨਤੀ ਉਪਰੰਤ ਸਕਿੰਦਰ ਕੌਰ ਨੇ ਸਰਕਾਰੀ ਕਾਲਜ ਕਪੂਰਥਲਾ ਦੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ <br/>

Ad Position 21
No active advertisement
ਅਜੀਤ ਡੈਸਕ 28-09-2025
ਕਪੂਰਥਲਾ, 27 ਸਤੰਬਰ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਵਿਖੇ ਸਕਿੰਦਰ ਕੌਰ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲ ਕੇ ਕੰਮ ਆਰੰਭ ਕਰ ਦਿੱਤਾ ਹੈ | ਇਸ ਤੋਂ ਪਹਿਲਾਂ ਉਹ ਸਰਕਾਰੀ ਕਾਲਜ ਪਟਿਆਲਾ ਵਿਖੇ ਬਤੌਰ ਇਤਿਹਾਸ ਦੇ ਪ੍ਰੋਫੈਸਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ ਤੇ ਪਿ੍ੰਸੀਪਲ ਵਜੋਂ ਪਦਉੱਨਤ ਹੋਣ 'ਤੇ ਉਨ੍ਹਾਂ ਨੇ ਅੱਜ ਕਪੂਰਥਲਾ ਦੇ ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਦਾ ਅਹੁਦਾ ਸੰਭਾਲਿਆ | ਇਸ ਮੌਕੇ ਗੱਲਬਾਤ ਕਰਦਿਆਂ ਪਿ੍ੰਸੀਪਲ ਸਕਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਫ਼ਰੀਦਕੋਟ ਦੇ ਸਰਕਾਰੀ ਕਾਲਜ ਤੋਂ ਆਪਣੀਆਂ ਅਧਿਆਪਨ ਦੀਆਂ ਸੇਵਾਵਾਂ ਸ਼ੁਰੂ ਕੀਤੀਆਂ ਸਨ ਤੇ 22 ਸਾਲ ਦੇ ਅਧਿਆਪਨ ਕਾਰਜ ਵਿਚ ਸੇਵਾਵਾਂ ਨਿਭਾਉਣ ਉਪਰੰਤ ਉਨ੍ਹਾਂ ਨੂੰ ਤਰੱਕੀ ਤੋਂ ਬਾਅਦ ਪਿ੍ੰਸੀਪਲ ਦਾ ਅਹੁਦਾ ਮਿਲਿਆ ਹੈ | ਉਨ੍ਹਾਂ ਕਿਹਾ ਕਿ ਕਾਲਜ ਪਿੰ੍ਰਸੀਪਲ ਵਜੋਂ ਉਨ੍ਹਾਂ ਦਾ ਮੁੱਖ ਮਕਸਦ ਕਾਲਜ ਵਿਚ ਅਨੁਸ਼ਾਸਨ ਹੋਣ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਮੁਹੱਈਆ ਕਰਵਾਉਣਾ ਤੇ ਕਾਲਜ ਨੂੰ ੂ ਬੁਲੰਦੀਆਂ 'ਤੇ ਲਿਜਾਣਾ ਰਹੇਗਾ | ਪਿ੍ੰਸੀਪਲ ਨੇ ਕਿਹਾ ਕਿ ਉਹ ਯਤਨ ਕਰਨਗੇ ਕਿ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀ ਖੇਡਾਂ ਅਤੇ ਸਭਿਆਚਾਰਕ ਸਰਗਰਮੀਆਂ ਵਿਚ ਵੀ ਵੱਧ ਚੜ੍ਹ ਕੇ ਯੋਗਦਾਨ ਪਾਉਣ ਤਾਂ ਜੋ ਉਨ੍ਹਾਂ ਦਾ ਸਰਬਪੱਖੀ ਵਿਕਾਸ ਹੋ ਸਕੇ | ਅਹੁਦਾ ਸੰਭਾਲਣ ਮੌਕੇ ਕਾਲਜ ਦੇ ਵਾਈਸ ਪਿ੍ੰਸੀਪਲ ਡਾ. ਜਸਮੀਤ ਸੇਠੀ ਨੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਪਿੰ੍ਰਸੀਪਲ ਨੂੰ ਜੀ ਆਇਆਂ ਕਿਹਾ ਤੇ ਕਾਲਜ ਦੀ ਬਿਹਤਰੀ ਲਈ ਹਮੇਸ਼ਾ ਉਨ੍ਹਾਂ ਦਾ ਸਾਥ ਦੇਣ ਦਾ ਭਰੋਸਾ ਦਿਵਾਇਆ | ਇਸ ਮੌਕੇ ਕਾਲਜ ਦੇ ਸਟਾਫ਼ ਮੈਂਬਰਾਂ ਤੋਂ ਇਲਾਵਾ ਨਵਨਿਯੁਕਤ ਪਿ੍ੰਸੀਪਲ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੇ ਮੁੜ ਵਸੇਬੇ ਲਈ ਯਤਨ ਜੰਗੀ ਪੱਧਰ 'ਤੇ ਜਾਰੀ <br/> ਅਗਲੀ ਖ਼ਬਰ ਉੱਘੇ ਗਾਇਕ ਖ਼ਾਨ ਸਾਬ੍ਹ ਦੀ ਮਾਤਾ ਸਲਮਾ ਪ੍ਰਵੀਨ ਨੂੰ ਭੰਡਾਲ ਦੋਨਾ ਵਿਚ ਕੀਤਾ ਗਿਆ ਸਪੁਰਦ-ਏ-ਖਾਕ <br/>
Ad Position 24