25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਦੇਵੀਦਾਸ ਨਾਹਰ ਦੇ ਅਧੂਰੇ ਸੁਪਨੇ ਨੂੰ ਪੂਰਾ ਕਰਨ ਲਈ ਆਗੂ ਤੇ ਵਰਕਰ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ-ਮਨੋਜ ਕੁਮਾਰ ਨਾਹਰ <br/>

Ad Position 21
No active advertisement
ਅਜੀਤ ਡੈਸਕ 28-09-2025
ਕਪੂਰਥਲਾ, 27 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਬਸਪਾ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀਦਾਸ ਨਾਹਰ ਦੀ ਚੌਥੀ ਬਰਸੀ 'ਤੇ ਪਾਰਟੀ ਦੇ ਮੁੱਖ ਦਫ਼ਤਰ ਵਿਚ ਇਕ ਸਮਾਗਮ ਕਰਵਾਇਆ ਗਿਆ, ਸਮਾਗਮ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਕੌਮੀ ਪ੍ਰਧਾਨ ਮਨੋਜ ਕੁਮਾਰ ਨਾਹਰ ਨੇ ਕਿਹਾ ਕਿ ਸਵ: ਦੇਵੀਦਾਸ ਨਾਹਰ ਨੇ ਆਪਣਾ ਸਮੁੱਚਾ ਜੀਵਨ ਗਰੀਬ, ਦਲਿਤ ਤੇ ਮਜ਼ਦੂਰਾਂ ਦੇ ਹੱਕਾਂ ਦੀ ਲੜਾਈ ਨੂੰ ਸਮਰਪਿਤ ਕੀਤਾ | ਉਨ੍ਹਾਂ ਕਿਹਾ ਕਿ ਦੇਸ਼ ਦੇ ਆਜ਼ਾਦ ਹੋਇਆ 78 ਵਰ੍ਹੇ ਬੀਤ ਗਏ ਹਨ ਤੇ ਅੱਜ ਵੀ ਦੱਬੇ ਕੁੱਚਲੇ ਲੋਕ ਗੁਲਾਮੀ ਦਾ ਜੀਵਨ ਬਤੀਤ ਕਰ ਰਹੇ ਹਨ | ਉਨ੍ਹਾਂ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਸਵ: ਨਾਹਰ ਦੇ ਅਧੂਰੇ ਸੁਪਨੇ ਨੂੰ ਪੂਰਾ ਕਰਨ ਲਈ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ | ਇਸਤੋਂ ਪਹਿਲਾਂ ਪਾਰਟੀ ਦੇ ਕੌਮੀ ਜਨਰਲ ਸਕੱਤਰ ਬਲਵੰਤ ਸਿੰਘ ਸੁਲਤਾਨਪੁਰੀ, ਸੂਬਾਈ ਪ੍ਰਧਾਨ ਕਮਲਜੀਤ ਸਿੰਘ ਸਹੋਤਾ ਤੇ ਹੋਰ ਆਗੂਆਂ ਨੇ ਵੀ ਸਵ: ਦੇਵੀ ਦਾਸ ਨਾਹਰ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਤੇ ਉਨ੍ਹਾਂ ਦੇ ਸੁਪਨੇ ਨੂੰ ਪੂਰਾ ਕਰਨ ਦਾ ਪ੍ਰਣ ਲਿਆ | ਸਮਾਗਮ ਵਿਚ ਪਾਰਟੀ ਦੇ ਸੂਬਾਈ ਆਗੂ ਸਰਬਜੀਤ ਸਿੰਘ ਤਖਤੂਚੱਕ, ਜਗਤਾਰ ਤਲਵੰਡੀ ਦੋਨੋਂ ਜਨਰਲ ਪੰਜਾਬ, ਪੂਰਨ ਸ਼ੇਖ ਪ੍ਰਧਾਨ ਜ਼ਿਲ੍ਹਾ ਤਰਨਤਾਰਨ ਪਰਮਜੀਤ ਠੇਕੇਦਾਰ, ਪਲਵਿੰਦਰ ਸਿੰਘ, ਪਿਆਰਾ ਲਾਲ ਭੱਟੀ, ਰਣਜੀਤ ਲੱਧੜ, ਬਲਵਿੰਦਰ ਸਿੰਘ, ਚਰਨਜੀਤ ਸਿੰਘ, ਸਨੀ ਸਹੋਤਾ, ਵਿਕਰਮਜੀਤ ਸਿੰਘ, ਸੁਖਦੇਵ ਮਸੀਹ, ਮਿਲਖਾ ਸਿੰਘ, ਲਵਪ੍ਰੀਤ, ਗੁਰਵਿੰਦਰ ਸਿੰਘ, ਹਰਦੀਪ ਖ਼ਾਲਸਾ, ਬਿਕਰਮ ਵਾਲੀਆ, ਮਨਜੀਤ ਸ਼ੇਰਗਿੱਲ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੁੱਟਮਾਰ ਕਰਨ ਦੇ ਸੰਬੰਧ 'ਚ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੇ ਮੁੜ ਵਸੇਬੇ ਲਈ ਯਤਨ ਜੰਗੀ ਪੱਧਰ 'ਤੇ ਜਾਰੀ <br/>
Ad Position 24