25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਕੁੱਟਮਾਰ ਕਰਨ ਦੇ ਸੰਬੰਧ 'ਚ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 28-09-2025
ਫਗਵਾੜਾ, 27 ਸਤੰਬਰ (ਹਰਜੋਤ ਸਿੰਘ ਚਾਨਾ)-ਇੱਕ ਨੌਜਵਾਨ ਨੂੰ ਰੋਕ ਕੇ ਉਸਦੀ ਕੁੱਟਮਾਰ ਕਰਨ ਦੇ ਸਬੰਧ 'ਚ ਰਾਵਲਪਿੰਡੀ ਪੁਲਿਸ ਨੇ ਦੋ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਰਣਜੀਤ ਸਿੰਘ ਪੁੱਤਰ ਲੇਟ ਲਖਵਿੰਦਰ ਸਿੰਘ ਵਾਸੀ ਨਸੀਰਾਬਾਦ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਖੇਤੀਬਾੜੀ ਦਾ ਕੰਮ ਕਰਦਾ ਹੈ | 22 ਸਤੰਬਰ ਦੀ ਸ਼ਾਮ ਨੂੰ ਉਹ ਆਪਣੀ ਮਾਤਾ ਨੂੰ ਮੋਟਰਸਾਈਕਲ ਤੇ ਸਵਾਰ ਹੋ ਕੇ ਪਿੰਡ ਨਸੀਰਾਬਾਦ ਤੋਂ ਪਿੰਡ ਨਰੂੜ ਨੂੰ ਜਾ ਰਿਹਾ ਸੀ ਤਾਂ ਇਸ ਦੌਰਾਨ ਉਕਤ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਤੇ ਗਾਲੀ ਗਲੋਚ ਕੀਤਾ ਤੇ ਉਸਦੀ ਕੁੱਟਮਾਰ ਕੀਤੀ ਤੇ ਉਸਦੀ ਮਾਤਾ ਦੇ ਗੱਲ 'ਚ ਪਾਏ ਕੱਪੜੇ ਵੀ ਪਾੜ ਦਿੱਤੇ | ਜਿਸ ਸਬੰਧ 'ਚ ਪੁਲਿਸ ਨੇ ਹਰਮਨ ਪੁੱਤਰ ਸੁਰਜੀਤ ਸਿੰਘ ਵਾਸੀ ਨਸੀਰਾਬਾਦ ਤੇ ਮਨਸਿਮਰਨਜੀਤ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਨਸੀਰਾਬਾਦ ਖਿਲਾਫ਼ ਕੇਸ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਗੱਦਿਆਂ ਦੀ ਫ਼ੈਕਟਰੀ ਵਿਚ ਅੱਗ ਲੱਗਣ ਦੇ ਮਾਮਲੇ ਸੰਬੰਧੀ ਫੋਰੈਂਸਿਕ ਟੀਮ ਨੇ ਜਾਂਚ ਕੀਤੀ ਆਰੰਭ ਅਗਲੀ ਖ਼ਬਰ ਦੇਵੀਦਾਸ ਨਾਹਰ ਦੇ ਅਧੂਰੇ ਸੁਪਨੇ ਨੂੰ ਪੂਰਾ ਕਰਨ ਲਈ ਆਗੂ ਤੇ ਵਰਕਰ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ-ਮਨੋਜ ਕੁਮਾਰ ਨਾਹ...
Ad Position 24