25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਮੈਡੀਕਲ ਜਾਂਚ ਉਪਰੰਤ ਜੇਲ੍ਹ ਵਾਪਸ ਆਏ ਹਵਾਲਾਤੀ ਪਾਸੋਂ 100 ਗੋਲੀਆਂ ਬਰਾਮਦ

Ad Position 21
No active advertisement
ਅਜੀਤ ਡੈਸਕ 28-09-2025
ਕਪੂਰਥਲਾ, 27 ਸਤੰਬਰ (ਸਡਾਨਾ)-ਸਿਵਲ ਹਸਪਤਾਲ ਤੋਂ ਮੈਡੀਕਲ ਜਾਂਚ ਉਪਰੰਤ ਜੇਲ੍ਹ ਪਰਤੇ ਹਵਾਲਾਤੀ ਦੀ ਤਲਾਸ਼ੀ ਦੌਰਾਨ ਉਸ ਪਾਸੋਂ ਭਾਰੀ ਮਾਤਰਾ ਵਿਚ ਬਿਨਾ ਮਾਰਕਾ ਗੋਲੀਆਂ ਬਰਾਮਦ ਹੋਈਆਂ | ਜਿਸ ਤਹਿਤ ਹਵਾਲਾਤੀ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ | ਆਪਣੀ ਸ਼ਿਕਾਇਤ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਧੀਰਜ ਕੁਮਾਰ ਨੇ ਦੱਸਿਆ ਕਿ ਹਵਾਲਾਤੀ ਹਰਜੋਤ ਸਿੰਘ ਵਾਸੀ ਜ਼ਿਲ੍ਹਾ ਤਰਨਤਾਰਨ ਸਿਵਲ ਹਸਪਤਾਲ ਤੋਂ ਮੈਡੀਕਲ ਜਾਂਚ ਉਪਰੰਤ ਜਦੋਂ ਜੇਲ੍ਹ ਵਾਪਸ ਆਇਆ ਤਾਂ ਜੇਲ੍ਹ ਦੀ ਡਿਉੜੀ 'ਤੇ ਤਾਇਨਾਤ ਸੀ.ਆਰ.ਪੀ.ਐਫ. ਦੇ ਕਰਮਚਾਰੀਆਂ ਵਲੋਂ ਜਦੋਂ ਉਸਦੀ ਤਲਾਸ਼ੀ ਲਈ ਗਈ ਤਾਂ ਉਸਦੇ ਬੂਟ ਵਿਚੋਂ ਇਕ ਲਿਫਾਫੇ ਵਿਚ ਲਪੇਟ ਕੇ ਰੱਖੀਆਂ ਹੋਈਆਂ 100 ਗੋਲੀਆਂ ਬਰਾਮਦ ਹੋਈਆਂ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਤੇ ਉਸਨੂੰ ਪ੍ਰੋਡਕਸ਼ਨ ਵਰੰਟ 'ਤੇ ਲਿਆ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਕਾਹਨ ਦਾਸ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਅੱਜ ਅਗਲੀ ਖ਼ਬਰ ਗੱਦਿਆਂ ਦੀ ਫ਼ੈਕਟਰੀ ਵਿਚ ਅੱਗ ਲੱਗਣ ਦੇ ਮਾਮਲੇ ਸੰਬੰਧੀ ਫੋਰੈਂਸਿਕ ਟੀਮ ਨੇ ਜਾਂਚ ਕੀਤੀ ਆਰੰਭ
Ad Position 24