25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਬਾਲ ਜੋਗੀ ਪ੍ਰਗਟ ਨਾਥ ਦਾ ਭਗਵਾਨ ਵਾਲਮੀਕਿ ਵੈੱਲਫੇਅਰ ਸੁਸਾਇਟੀ ਵਲੋਂ ਵਿਸ਼ੇਸ਼ ਸਨਮਾਨ <br/>

Ad Position 21
No active advertisement
ਅਜੀਤ ਡੈਸਕ 28-09-2025
ਸੁਲਤਾਨਪੁਰ ਲੋਧੀ, 27 ਸਤੰਬਰ (ਨਰੇਸ਼ ਹੈਪੀ)-ਬਾਲ ਜੋਗੀ ਪ੍ਰਗਟ ਨਾਥ ਹਰੀਮਪੁਰ ਵਾਲੇ ਅੱਜ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ਤੇ ਪੁੱਜੇ ਜਿੱਥੇ ਉਨ੍ਹਾਂ ਦਾ ਭਗਵਾਨ ਵਾਲਮੀਕਿ ਵੈੱਲਫੇਅਰ ਸੁਸਾਇਟੀ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਮੋਹਨ ਲਾਲ ਚੌਹਾਨ, ਸੈਕਟਰੀ ਸਨੀ ਸਹੋਤਾ, ਸਾਬਕਾ ਕੌਂਸਲਰ ਵਿੱਕੀ ਚੌਹਾਨ, ਕੈਸ਼ੀਅਰ ਸੁਭਾਸ਼ ਲਾਹੌਰਾ, ਸਨੀ ਮੱਟੂ ਅਤੇ ਰਵੀਕਾਂਤ ਜੈਨ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਦਾ ਸੁਲਤਾਨਪੁਰ ਲੋਧੀ ਪੁੱਜਣ ਤੇ ਫੁੱਲਾਂ ਦੀ ਵਰਖਾ ਦੇ ਨਾਲ ਸਵਾਗਤ ਕੀਤਾ ਗਿਆ | ਇਸ ਮੌਕੇ ਬਾਲ ਜੋਗੀ ਪ੍ਰਗਟ ਨਾਥ ਵੱਲੋਂ ਭਗਵਾਨ ਵਾਲਮੀਕਿ ਵੈੱਲਫੇਅਰ ਸੁਸਾਇਟੀ ਸੁਲਤਾਨਪੁਰ ਲੋਧੀ ਦੇ ਸਮੂਹ ਸੁਸਾਇਟੀ ਦੇ ਮੈਂਬਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਤੇ ਭਗਵਾਨ ਵਾਲਮੀਕ ਆਸ਼ਰਮ ਸ੍ਰੀ ਅੰਮਿ੍ਤਸਰ ਤੋਂ ਲਿਆਂਦੀ ਗਈ ਅਖੰਡ ਜੋਤ ਦਾ ਵੀ ਸਵਾਗਤ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਮਾਸਟਰ ਮੋਹਨ ਲਾਲ ਚੌਹਾਨ ਅਤੇ ਸਾਬਕਾ ਕੌਂਸਲਰ ਵਿੱਕੀ ਚੌਹਾਨ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਉਤਸਵ 7 ਅਕਤੂਬਰ ਦਿਨ ਮੰਗਲਵਾਰ ਨੂੰ ਬੜੀ ਧੂਮਧਾਮ ਨਾਲ ਭਗਵਾਨ ਵਾਲਮੀਕ ਚੌਂਕ ਸੁਲਤਾਨਪੁਰ ਲੋਧੀ ਵਿਖੇ ਮਨਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਸਵੇਰੇ 11 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਲੰਗਰ ਭੰਡਾਰੇ ਦਾ ਆਯੋਜਨ ਕੀਤਾ ਜਾਵੇਗਾ ਅਤੇ ਸ਼ਾਮ 6 ਵਜੇ ਤੋਂ ਲੈ ਕੇ 8 ਵਜੇ ਤੱਕ ਸੁੰਦਰ ਸੁੰਦਰ ਝਾਕੀਆਂ ਪੇਸ਼ ਕੀਤੇ ਜਾਣਗੀਆਂ | ਉਪਰੰਤ ਦੀਪਮਾਲਾ ਵੀ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਅੰਗਰੇਜ਼ੀ ਭਾਸ਼ਨ ਪ੍ਰਤੀਯੋਗਤਾ ਕਰਵਾਈ <br/> ਅਗਲੀ ਖ਼ਬਰ ਭੁਲੱਥ ਵਿਖੇ ਸਾਈਾ ਲਾਡੀ ਸ਼ਾਹ ਜੀ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ <br/>
Ad Position 24