ਡਡਵਿੰਡੀ, 27 ਸਤੰਬਰ (ਦਿਲਬਾਗ ਸਿੰਘ ਝੰਡ)-ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਅੱਲਾ ਦਿੱਤਾ ਵਿਖੇ ਸਵੱਛਤਾ ਅਭਿਆਨ ਤਹਿਤ ਕੋਆਪਰੇਟਿਵ ਬੈਂਕ ਵਲੋਂ ਇਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਨਬਾਰਡ ਕਪੂਰਥਲਾ ਤੋਂ ਜਸਵਿੰਦਰ ਸਿੰਘ ਬਿੰਦਰਾ, ਕਮਲਜੀਤ ਸਿੰਘ ਚੀਫ਼ ਐਲ.ਡੀ.ਐਮ. ਕਪੂਰਥਲਾ ਤੇ ਰਣਜੀਤ ਸਿੰਘ ਬ੍ਰਾਂਚ ਮੈਨੇਜਰ ਕੋਆਪਰੇਟਿਵ ਬੈਂਕ ਕਪੂਰਥਲਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਜਸਵਿੰਦਰ ਸਿੰਘ ਬਿੰਦਰਾ ਨੇ ਭਾਰਤ ਸਰਕਾਰ ਦੁਆਰਾ ਚਲਾਏ ਜਾ ਰਹੇ ਸਵੱਛਤਾ ਅਭਿਆਨ ਸਬੰਧੀ ਜਾਣਕਾਰੀ ਦਿੰਦੇ ਹੋਏ ਬੱਚਿਆਂ ਨੂੰ ਆਪਣੇ ਆਲੇ ਦੁਆਲੇ ਨੂੰ ਸਾਫ਼ ਰੱਖਣ ਦੇ ਨਾਲ ਨਾਲ ਆਪਣੇ ਘਰ ਅਤੇ ਸਕੂਲ ਨੂੰ ਸਾਫ਼ ਰੱਖਣ ਸਬੰਧੀ ਪ੍ਰੇਰਿਤ ਕੀਤਾ | ਉਨ੍ਹਾਂ ਬੱਚਿਆਂ ਨੂੰ ਕੂੜਾ ਕਰਕਟ ਲਈ ਕੂੜੇਦਾਨ ਦੇ ਉਪਯੋਗ ਸੰਬੰਧੀ ਦੱਸਿਆ | ਇਸ ਮੌਕੇ ਕਮਲਜੀਤ ਸਿੰਘ ਤੇ ਰਣਜੀਤ ਸਿੰਘ ਨੇ ਵੀ ਸਵੱਛਤਾ ਅਭਿਆਨ ਸੰਬੰਧੀ ਆਪਣੇ ਆਪਣੇ ਵਿਚਾਰ ਪੇਸ਼ ਕੀਤੇ | ਸੈਮੀਨਾਰ ਦੇ ਅੰਤ ਵਿਚ ਸਕੂਲ ਮੁਖੀ ਹਰਜਿੰਦਰ ਸਿੰਘ ਢੋਟ ਨੇ ਆਏ ਹੋਏ ਸਾਰੇ ਹੀ ਅਧਿਕਾਰੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਸਾਂਝ ਕੇਂਦਰ ਡਡਵਿੰਡੀ ਦੇ ਇੰਚਾਰਜ ਸਬ ਇੰਸਪੈਕਟਰ ਸੁਖਵਿੰਦਰ ਸਿੰਘ, ਹਰਵਿੰਦਰ ਸਿੰਘ ਵਿਰਦੀ, ਤਜਬੀਰ ਕੌਰ ਅਤੇ ਅਮਰਜੀਤ ਕੌਰ ਆਦਿ ਹਾਜ਼ਰ ਸਨ |