25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਲਾਈਨਜ਼ ਕਲੱਬ ਰੋਇਲ ਬੰਦਗੀ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਨੂੰ ਵੱਖ-ਵੱਖ ਪ੍ਰਕਾਰ ਦਾ ਸਾਮਾਨ ਵੰਡਿਆ <br/>

Ad Position 21
No active advertisement
ਅਜੀਤ ਡੈਸਕ 28-09-2025
ਬੇਗੋਵਾਲ, 27 ਸਤੰਬਰ (ਸੁਖਜਿੰਦਰ ਸਿੰਘ)-ਮਨੁੱਖਤਾ ਦੇ ਭਲੇ ਤੇ ਸੇਵਾ ਦੇ ਕਾਰਜਾਂ ਵਿਚ ਹਿੱਸਾ ਪਾਉਂਦੇ ਹੋਏ ਬੇਗੋਵਾਲ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ਲਾਈਨਜ਼ ਕਲੱਬ ਰੋਇਲ ਬੰਦਗੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚੋਂ ਲੋਕਾਂ ਦੀ ਮਦਦ ਦੇ ਵਜੋਂ ਹੜ੍ਹ ਪੀੜਤਾਂ ਨੂੰ ਵੱਖ-ਵੱਖ ਪ੍ਰਕਾਰ ਦਾ ਸਮਾਨ ਵੰਡਿਆ ਗਿਆ | ਇਸ ਮੌਕੇ ਲਾਈਨਜ਼ ਕਲੱਬ ਬੇਗੋਵਾਲ ਰਾਇਲ ਬੰਦਗੀ ਦੇ ਪ੍ਰਧਾਨ ਹਰਵਿੰਦਰ ਸਿੰਘ ਜੈਦ ਦੀ ਅਗਵਾਈ ਦੇ ਵਿਚ ਮਲਟੀਪਲ ਵਾਈਸ ਚੇਅਰਮੈਨ ਸਮਾਜ ਸੇਵੀ ਆਗੂ ਲਾਇਨ ਰਸ਼ਪਾਲ ਸਿੰਘ ਬੱਚਾਜੀਵੀ ਨੇ ਕਲੱਬ ਦੀਆਂ ਗਤੀਵਿਧੀਆਂ ਪ੍ਰਤੀ ਚਾਨਣਾ ਪਾਉਂਦੇ ਹੋਏ ਕਿਹਾ ਕਿ ਜੇਕਰ ਸਮਾਜ ਦੇ ਖੇਤਰ ਵਿਚ ਸੇਵਾ ਕਰਨੀ ਹੈ ਤਾਂ ਸਾਨੂੰ ਉਨ੍ਹਾਂ ਲੋਕਾਂ ਦੀ ਬਾਂਹ ਫੜਨੀ ਚਾਹੀਦੀ ਹੈ ਜੋ ਹੜ੍ਹ ਦੌਰਾਨ ਕਾਫ਼ੀ ਨੁਕਸਾਨ ਹੋਇਆ ਸੀ ਉਨ੍ਹਾਂ ਦਾ ਫ਼ਸਲਾਂ ਦਾ ਨੁਕਸਾਨ ਵੀ ਕਦੇ ਪੂਰਾ ਨਹੀਂ ਹੋਣ ਵਾਲਾ ਹੈ | ਉਨ੍ਹਾਂ ਦੇ ਹੌਸਲਾ ਅਫਜਾਈ ਵਜੋਂ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢੇ ਜੋੜ ਕੇ ਖੜਨਾ ਸਾਡਾ ਮੁੱਢਲਾ ਫ਼ਰਜ਼ ਬਣਦਾ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਲਾਈਨਜ਼ ਕਲੱਬ ਬੇਗੋਵਾਲ ਰੋਇਲ ਬੰਦਗੀ ਦਾ ਇੱਕੋ ਇੱਕ ਮਕਸਦ ਹੈ ਮਨੁੱਖਤਾ ਦੇ ਭਲੇ ਦੇ ਸੇਵਾ ਦੇ ਕਾਰਜਾਂ ਵਿਚ ਹਿੱਸਾ ਪਾਉਣਾ | ਅੱਜ ਇਸ ਸੇਵਾ ਦੇ ਮੰਤਵ ਦੇ ਨਾਲ ਸਾਡੀ ਕਲੱਬ ਵੱਲੋਂ ਲੋਕਾਂ ਦੀ ਮਦਦ ਵਜੋਂ ਸਹਾਇਤਾ ਕੀਤੀ ਰਹੀ ਹੈ ਅਤੇ ਵੱਖ-ਵੱਖ ਪ੍ਰਕਾਰ ਦਾ ਸਮਾਨ ਵੰਡਿਆ ਜਾ ਰਿਹਾ ਹੈ | ਇਸ ਇਸ ਮੌਕੇ ਕਲੱਬ ਦੇ ਪ੍ਰਧਾਨ ਹਰਵਿੰਦਰ ਸਿੰਘ ਜੈਦ ਨੇ ਇਸ ਕਲੱਬ ਦੇ ਨੇਕ ਮਿਸ਼ਨ ਨੂੰ ਸਫਲ ਬਣਾਉਣ ਲਈ ਸਮੂਹ ਕਲੱਬ ਮੈਂਬਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਤਪਾਲ ਸਿੰਘ ਜਬੋ, ਕਲੱਬ ਸੈਕਟਰੀ ਸੁਖਦੇਵ ਰਾਜ ਜੰਗੀ, ਲਾਈਨ ਫੰੁਮਣ ਸਿੰਘ, ਲਾਇਨ ਸਤਨਾਮ ਸਿੰਘ ਲਹੌਰੀ, ਹਰਵਿੰਦਰ ਸਿੰਘ ਲਾਂਬਾ, ਮਨੀ ਦਿਲਾਵਰੀ, ਜਸਵਿੰਦਰ ਸਿੰਘ ਤੇ ਹੋਰ ਕਈ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ ਦੀਆਂ ਲੜਕੀਆਂ ਦੀ ਪੰਜਾਬ ਸਟੇਟ ਬਾਸਕਟਬਾਲ ਅਤੇ ਵਾਲੀਬਾਲ ਟੀਮਾਂ ਵਿਚ ਹੋਈ ਚੋਣ <br/> ਅਗਲੀ ਖ਼ਬਰ ਅੱਲ੍ਹਾ ਦਿੱਤਾ ਸਕੂਲ ਵਿਚ ਸਵੱਛਤਾ ਅਭਿਆਨ ਤਹਿਤ ਸੈਮੀਨਾਰ ਕਰਵਾਇਆ <br/>
Ad Position 24