25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਅਕਾਲ ਗਲੈਕਸੀ ਕਾਨਵੈਂਟ ਸਕੂਲ ਦੀਆਂ ਲੜਕੀਆਂ ਦੀ ਪੰਜਾਬ ਸਟੇਟ ਬਾਸਕਟਬਾਲ ਅਤੇ ਵਾਲੀਬਾਲ ਟੀਮਾਂ ਵਿਚ ਹੋਈ ਚੋਣ <br/>

Ad Position 21
No active advertisement
ਪੰਜਾਬ ਸਟੇਟ ਬਾਸਕਟਬਾਲ ਅਤੇ ਵਾਲੀਬਾਲ ਟੀਮਾਂ ਵਿਚ ਹੋਈ ਚੋਣ ਉਪਰੰਤ ਪਿ੍ੰ: ਮੋਨਾ ਘਈ ਦੇ ਨਾਲ ਟੀਮ ਦੇ ਮੈਂਬਰ | (ਸੱਜੇ) ਪੰਜਾਬ ਸਟੇਟ ਬਾਸਕਟ ਬਾਲ ਅਤੇ ਵਾਲੀਬਾਲ ਟੀਮਾਂ ਵਿਚ ਚੁਣੇ ਹੋਏ ਵਿਦਿਆਰਥੀ ਡੀਪੀ ਅਮਰਦੀਪ ਸਿੰਘ ਤੇ ਡੀਪੀ ਕੁਲਵਿੰਦਰ ਕੌਰ ਦੇ ਨਾਲ | ਤਸਵੀਰਾਂ: ਲਾਡੀ ਸਟੂਡੀਓ <br/> 28-09-2025
ਸੁਲਤਾਨਪੁਰ ਲੋਧੀ, 27 ਸਤੰਬਰ (ਨਰੇਸ਼ ਹੈਪੀ)-ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 69ਵੀਆਂ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਕਰਵਾਇਆ ਗਿਆ ਜਿਸ ਵਿਚ ਅੰਡਰ -19 ਲੜਕੀਆਂ ਦੇ ਬਾਸਕਟਬਾਲ ਤੇ ਵਾਲੀਬਾਲ ਦੇ ਮੁਕਾਬਲਿਆਂ ਵਿਚ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੀਆਂ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ -19 ਲੜਕੀਆਂ ਦੇ ਬਾਸਕਟਬਾਲ ਮੁਕਾਬਲੇ ਵਿਚ ਕੈਪਟਨ ਸਹਿਨਾਜਪ੍ਰੀਤ ਕੌਰ ਦੀ ਅਗਵਾਈ ਵਿਚ ਦੂਸਰਾ ਸਥਾਨ ਅਤੇ ਅੰਡਰ -19 ਵਾਲੀਵਾਲ ਮੁਕਾਬਲੇ ਵਿਚ ਕੈਪਟਨ ਪਲਕਪ੍ਰੀਤ ਕੌਰ ਦੀ ਅਗਵਾਈ ਵਿਚ ਤੀਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ | ਇਹਨਾਂ ਖਿਡਾਰੀਆਂ ਨੂੰ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਟੀਫਿਕੇਟ ਅਤੇ ਮੈਡਲਾਂ ਰਾਹੀਂ ਸਨਮਾਨਿਤ ਕੀਤਾ ਗਿਆ | ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਇਹਨਾਂ ਖਿਡਾਰੀਆਂ ਦੀ ਵਧੀਆ ਖੇਡ ਪ੍ਰਦਰਸ਼ਨ ਦੇ ਆਧਾਰ ਤੇ *ਪੰਜਾਬ ਸਟੇਟ ਬਾਸਕਟਬਾਲ ਟੀਮ ਲਈ ਸਹਿਨਾਜਪ੍ਰੀਤ ਕੌਰ, ਸ਼ੁੱਭਰੀਤ ਕੌਰ, ਪਲਕਪ੍ਰੀਤ ਕੌਰ ਅਤੇ ਗੁਰਲੀਨ ਕੌਰ ਦੀ ਚੋਣ ਕੀਤੀ ਗਈ | ਇਸੇ ਤਰ੍ਹਾਂ ਪੰਜਾਬ ਸਟੇਟ ਵਾਲੀਬਾਲ ਟੀਮ ਲਈ ਜਸਰੀਤ ਕੌਰ ਅਤੇ ਕਸ਼ਿਸ਼ ਸ਼ਰਮਾ ਦੀ ਚੋਣ ਕੀਤੀ ਗਈ | ਅਮਰਦੀਪ ਡੀ.ਪੀ. ਤੇ ਅਮਨਦੀਪ ਕੌਰ ਡੀ.ਪੀ. ਵੱਲੋਂ ਵਿਦਿਆਰਥੀਆਂ ਦੇ ਮੈਚ ਕਰਵਾਉਣ ਵਿਚ ਆਪਣਾ ਵਿਸ਼ੇਸ਼ ਯੋਗਦਾਨ ਪਾਇਆ | ਪਿ੍ੰਸੀਪਲ ਮੋਨਾ ਘਈ ਨੇ ਵੱਲੋਂ ਜੇਤੂ ਅਤੇ ਪੰਜਾਬ ਸਟੇਟ ਦੀਆਂ ਟੀਮਾਂ ਲਈ ਚੁਣੇ ਗਏ ਵਿਦਿਆਰਥੀਆਂ ਤੇ ਮਿਸਟਰ ਅਮਰਦੀਪ ਤੇ ਅਮਨਦੀਪ ਕੌਰ ਦਾ ਸਕੂਲ ਆਉਣ ਤੇ ਵਿਸ਼ੇਸ਼ ਸਵਾਗਤ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ਼ ਨਾਲ਼ ਖੇਡਾਂ ਵਿਚ ਵੀ ਹਿੱਸਾ ਲੈਂਦੇ ਰਹਿਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਅਕਾਲ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਐਮ ਡੀ ਸੁਖਦੇਵ ਸਿੰਘ ਜੱਜ, ਵਾਇਸ ਪੈ੍ਰਜ਼ੀਡੈਂਟ ਕੁਲਵਿੰਦਰ ਸਿੰਘ ਜੱਜ, ਪਿ੍ੰਸੀਪਲ ਮਧੂ ਸ਼ਰਮਾ (ਜੂਨੀਅਰ ਵਿੰਗ), ਮੈਨੇਜਮੈਂਟ ਮੈਂਬਰ ਪ੍ਰਗਟ ਸਿੰਘ ਜੱਜ, ਸਕੂਲ ਦੇ ਕੋਆਰਡੀਨੇਟਰ, ਐਕਟੀਵਿਟੀ ਇੰਚਾਰਜ, ਹਾਊਸ ਇੰਚਾਰਜ ਅਤੇ ਸਟਾਫ਼ ਮੈਂਬਰ ਵਿਦਿਆਰਥੀਆਂ ਨਾਲ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਬੇਗੋਵਾਲ ਗ੍ਰੇਟਰ ਵਲੋਂ ਅਧਿਆਪਕਾਂ ਦਾ ਸਨਮਾਨ <br/> ਅਗਲੀ ਖ਼ਬਰ ਲਾਈਨਜ਼ ਕਲੱਬ ਰੋਇਲ ਬੰਦਗੀ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਨੂੰ ਵੱਖ-ਵੱਖ ਪ੍ਰਕਾਰ ਦਾ ਸਾਮਾਨ ਵੰਡਿਆ <br/...
Ad Position 24