ਬੇਗੋਵਾਲ, 27 ਸਤੰਬਰ (ਸੁਖਜਿੰਦਰ ਸਿੰਘ)-ਰੋਟਰੀ ਕਲੱਬ ਬੇਗੋਵਾਲ ਗ੍ਰੇਟਰ ਵਲੋਂ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਸੰਤ ਪ੍ਰੇਮ ਸਿੰਘ ਕਰਮਸਰ ਖ਼ਾਲਸਾ ਕਾਲਜ ਬੇਗੋਵਾਲ ਵਿਖੇ ਇੱਕ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਵਿਚ ਵੱਖ-ਵੱਖ ਸਕੂਲਾਂ ਚੋਂ ਵੱਖ-ਵੱਖ ਵਿਸ਼ਿਆਂ ਦੇ ਨਾਲ ਸੰਬੰਧਿਤ 8 ਅਧਿਆਪਕਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਕਲੱਬ ਦੇ ਸੀਨੀਅਰ ਮੈਂਬਰ ਵਿੱਦਿਆ ਸਾਗਰ ਨੇ ਰੋਟਰੀ ਦੇ ਇਤਿਹਾਸ ਅਤੇ ਅਧਿਆਪਕ ਦਿਵਸ ਦੀ ਮਹੱਤਵ ਉੱਪਰ ਚਾਨਣਾ ਪਾਇਆ | ਇਸ ਮੌਕੇ ਬਲਜਿੰਦਰ ਗਾਂਧੀ, ਮਨਜਿੰਦਰ ਸਿੰਘ ਬੀਐਮ ਨੰਗਲ ਲੁਬਾਣਾ, ਜਨਕ ਸਿੰਘ ਬੇਗੋਵਾਲ ਅਤੇ ਬਲਵਿੰਦਰ ਸਿੰਘ ਬਰਿਆਰ ਨੇ ਅਧਿਆਪਕਾਂ ਦੇ ਕੀਤੇ ਕੰਮਾਂ ਉੱਪਰ ਚਾਨਣਾ ਪਾਇਆ ਕਲੱਬ ਵੱਲੋਂ ਪ੍ਰੋਫੈਸਰ ਨਵਜੀਤ ਕੁਮਾਰ ਐਸੋਸੀਏਟ ਪ੍ਰੋਫੈਸਰ ਹਿਸਟਰੀ ਸੰਤ ਪ੍ਰੇਮ ਸਿੰਘ ਕਰਮਸਰ ਖ਼ਾਲਸਾ ਕਾਲਜ ਬੇਗੋਵਾਲ, ਮਹਿੰਦਰ ਸਿੰਘ ਹਿੰਦੀ ਮਾਸਟਰ ਸਰਕਾਰੀ ਮਿਡਲ ਸਕੂਲ ਦਮੂਲੀਆਂ, ਕੁਲਵੀਰ ਸਿੰਘ ਕੰਪਿਊਟਰ ਅਧਿਆਪਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਸੀ, ਵਤਿੰਦਰ ਕੁਮਾਰ ਕਾਲੀਆ ਸਾਇੰਸ ਮਾਸਟਰ ਸਰਕਾਰੀ ਮਿਡਲ ਸਕੂਲ ਪੰਡੋਰੀ ਅਰਾਈਆਂ, ਅਮਨਦੀਪ ਕੌਰ ਮੈਥਮਿਸਟੈਰਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਲੁਬਾਣਾ, ਮਨਜੀਤ ਕੌਰ ਈਟੀਟੀ ਅਧਿਆਪਕਾ ਸਰਕਾਰੀ ਐਲੀਮੈਂਟਰੀ ਸਕੂਲ ਅਕਬਰਪੁਰ, ਸੰਧਿਆ ਕਿਰਨ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਅਰਾਈਆਂ, ਨੀਲਮ ਕੌਰ ਸਰਕਾਰੀ ਐਲੀਮੈਂਟਰੀ ਸਕੂਲ ਬੱਸੀ ਅਧਿਆਪਕਾਂ ਨੂੰ ਨੇਸ਼ਨ ਬਿਲਡਰ ਐਵਾਰਡ ਸਰਟੀਫਿਕੇਟ ਅਤੇ ਲੋਈ ਨਾਲ ਸਨਮਾਨਿਤ ਕੀਤਾ ਗਿਆ | ਮਾਸਟਰ ਵਤਿੰਦਰ ਕਾਲੀਆ ਨੇ ਰੋਟਰੀ ਕਲੱਬ ਬੇਗੋਵਾਲ ਗ੍ਰੇਟਰ ਦੇ ਕਲੱਬ ਮੈਂਬਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਕਲੱਬ ਕਲੱਬ ਸਕੱਤਰ ਰੂਪ ਸਿੰਘ ਖਾਸਰੀਆ ਵਿੱਦਿਆ ਸਾਗਰ, ਬਲਵਿੰਦਰ ਸਿੰਘ ਬਰਿਆਰ ਜਨਕ ਸਿੰਘ ਬੇਗੋਵਾਲ ਬਲਜਿੰਦਰ ਗਾਂਧੀ ਧਰਮਪਾਲ ਰਵੀ ਭੋਗਪੁਰੀਆ ਚੇਤਨ ਢੀਂਗਰਾ ਸੁਖਦੇਵ ਸਿੰਘ ਨਿੱਕੀ ਮਿਆਣੀ ਅਧਿਆਪਕਾਂ ਦੇ ਰਿਸ਼ਤੇਦਾਰ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ |