ਕਪੂਰਥਲਾ, 27 ਸਤੰਬਰ (ਸਡਾਨਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸਾਹਿਬ ਸਾਧ ਸੰਗਤ ਮੁਹੱਲਾ ਕਿਲ੍ਹੇਵਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਅੱਜ ਗੁਰਦੁਆਰਾ ਸਾਹਿਬ ਵਿਖੇ ਦੋ ਦਿਨਾਂ ਸਮਾਗਮ ਦੇ ਪਹਿਲੇ ਦਿਨ 16 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਆਨੰਦ ਕਾਰਜ ਕਰਵਾਏ ਗਏ | ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਣਜੀਤ ਸਿੰਘ ਤੇ ਭਾਈ ਗੁਰਮੁਖ ਸਿੰਘ ਦੇ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਤੇ ਮਨਜੀਤ ਸਿੰਘ ਨੇ ਗ੍ਰਸਤ ਜੀਵਨ ਵਿਚ ਪ੍ਰਵੇਸ਼ ਕਰਨ ਵਾਲੀਆਂ ਨਵਵਿਆਹੁਤਾ ਜੋੜੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਤੇ ਸਮਾਗਮ ਵਿਚ ਸਹਿਯੋਗ ਦੇਣ ਲਈ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਭਾਈ ਜਸਮੇਲ ਸਿੰਘ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਲਖਬੀਰ ਸਿੰਘ ਸਾਹੀ, ਜੋਧ ਸਿੰਘ, ਉਂਕਾਰ ਸਿੰਘ, ਰਸ਼ਪਾਲ ਸਿੰਘ, ਸੁਰਜੀਤ ਸਿੰਘ ਵਿੱਕੀ, ਇੰਦਰਜੀਤ ਸਿੰਘ ਸੋਢੀ, ਬੋਹੜ ਸਿੰਘ, ਦਲਜੀਤ ਸਿੰਘ, ਵਰਿਆਮ ਸਿੰਘ ਕਪੂਰ, ਸੁਰਿੰਦਰ ਸਿੰਘ ਲਾਡੀ, ਸਤਨਾਮ ਸਿੰਘ, ਜਸਬੀਰ ਸਿੰਘ ਖ਼ਾਲਸਾ, ਜਗਮੇਲ ਸਿੰਘ ਲੱਕੀ, ਨਰਿੰਦਰ ਸਿੰਘ, ਕਿਰਪਾਲ ਸਿੰਘ, ਅਮਨਦੀਪ ਸਿੰਘ, ਨਵਜੀਤ ਸਿੰਘ ਰਾਜੂ, ਰਾਜਬੀਰ ਸਿੰਘ ਵਾਲੀਆ, ਅਮਨਦੀਪ ਸਿੰਘ, ਜਸਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ |