25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਜੀ.ਐੱਸ.ਟੀ. ਸੁਧਾਰਾਂ ਨਾਲ ਹਰੇਕ ਵਰਗ ਦੇ ਲੋਕਾਂ ਨੂੰ ਲਾਭ ਹੋਵੇਗਾ-ਰਣਜੀਤ ਸਿੰਘ ਖੋਜੇਵਾਲ <br/>

Ad Position 21
No active advertisement
ਅਜੀਤ ਡੈਸਕ 28-09-2025
ਕਪੂਰਥਲਾ, 27 ਸਤੰਬਰ (ਵਿ.ਪ੍ਰ.)-ਜੀ.ਐੱਸ.ਟੀ. ਵਿਚ ਸੁਧਾਰ ਕਰਕੇ ਦੇਸ਼ ਦੇ ਪ੍ਰਧਾਨ ਮੰਤਰੀ ਨੇ ਹਰ ਵਰਗ ਦੇ ਲੋਕਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਹੈ | ਇਹ ਗੱਲ ਰਣਜੀਤ ਸਿੰਘ ਖੋਜੇਵਾਲ ਪ੍ਰਧਾਨ ਭਾਜਪਾ ਜ਼ਿਲ੍ਹਾ ਕਪੂਰਥਲਾ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਇਨ੍ਹਾਂ ਸੁਧਾਰਾਂ ਨਾਲ ਦੇਸ਼ ਦੇ ਹਰ ਵਰਗ ਦੇ ਲੋਕਾਂ ਨੂੰ ਲਾਭ ਹੋਵੇਗਾ | ਉਨ੍ਹਾਂ ਕਿਹਾ ਕਿ ਕੰਪਨੀਆਂ ਵਲੋਂ ਜੀ.ਐੱਸ.ਟੀ. ਵਿਚ ਕੀਤੀਆਂ ਕਟੌਤੀਆਂ ਦਾ ਲਾਭ ਆਮ ਖਪਤਕਾਰਾਂ ਤੱਕ ਪਹੁੰਚਾਉਣ ਲਈ ਭਾਜਪਾ ਆਗੂ ਤੇ ਵਰਕਰ ਬਾਜ਼ਾਰਾਂ ਦਾ ਦੌਰਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਛੋਟੇ ਵਪਾਰੀਆਂ ਤੇ ਸਟਾਰਟਅਪ ਨੂੰ 3 ਦਿਨਾਂ ਦੇ ਅੰਦਰ ਅੰਦਰ ਆਟੋ ਅਪਰੂਵਲ ਰਜਿਸਟਰੇਸ਼ਨ ਮਿਲ ਜਾਵੇਗੀ ਤੇ ਬਾਅਦ ਵਿਚ ਟੈਕਸ ਰਿਫੰਡ ਪ੍ਰਕਿਰਿਆ ਵਿਚ ਤੇਜੀ ਲਿਆਂਦੀ ਜਾਵੇਗੀ | ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਵਦੇਸ਼ੀ ਉਤਪਾਦਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ | ਉਨ੍ਹਾਂ ਕਿਹਾ ਕਿ ਜਦੋਂ 2017 ਵਿਚ ਕੇਂਦਰ ਸਰਕਾਰ ਵਲੋਂ ਜੀ.ਐੱਸ.ਟੀ. ਲਾਗੂ ਕੀਤਾ ਗਿਆ ਸੀ ਤਾਂ ਉਸ ਸਮੇਂ 65 ਲੱਖ ਟੈਕਸਦਾਤਾ ਸਨ, ਜੋ 2025 ਵਿਚ ਵੱਧ ਕੇ ਡੇਢ ਕਰੋੜ ਹੋ ਗਏ ਹਨ | ਉਨ੍ਹਾਂ ਕਿਹਾ ਕਿ ਜੀ.ਐੱਸ.ਟੀ. ਵਿਚ ਕੀਤੇ ਗਏ ਸੁਧਾਰਾਂ ਕਾਰਨ 2047 ਤੱਕ ਦੇਸ਼ ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰੇਗਾ | ਉਨ੍ਹਾਂ ਜੀ.ਐੱਸ.ਟੀ. ਦਰਾਂ ਵਿਚ ਕੀਤੀ ਗਈ ਕਟੌਤੀ ਬਾਰੇ ਵੀ ਵਿਸਥਾਰ ਪੂਰਵਕ ਚਾਨਣਾ ਪਾਇਆ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਕਪੂਰ ਚੰਦ ਥਾਪਰ, ਜ਼ਿਲ੍ਹਾ ਉਪ ਪ੍ਰਧਾਨ ਅਸ਼ਵਨੀ ਤੁਲੀ, ਸੀਨੀਅਰ ਭਾਜਪਾ ਆਗੂ ਧਰਮਪਾਲ, ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਸੂਬਾਈ ਕੋ-ਕਨਵੀਨਰ ਵਿੱਕੀ ਗੁਜਰਾਲ, ਹੀਰਕ ਜੋਸ਼ੀ, ਹਰਵਿੰਦਰ ਸਿੰਘ ਸਾਬੀ, ਲੱਕੀ ਸਰਪੰਚ, ਬਲਵਿੰਦਰ ਸਿੰਘ ਠੀਕਰੀਵਾਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰਨ ਕਾਰਨ ਹੋਈ ਮੌਤ ਸੰਬੰਧੀ ਕੇਸ ਦਰਜ ਅਗਲੀ ਖ਼ਬਰ ਸਿਟੀ ਹਾਲ ਚੌਂਕ ਵਿਖੇ ਸੀਤਾ ਸਵੰਬਰ ਨਾਟਕ ਦਾ ਹੋਇਆ ਸਫ਼ਲ ਮੰਚਨ <br/>
Ad Position 24