ਨਡਾਲਾ, 27 ਸਤੰਬਰ (ਰਘਬਿੰਦਰ ਸਿੰਘ)-ਡੀਐੱਸਪੀ ਭੁਲੱਥ ਕਰਨੈਲ ਸਿੰਘ ਦੀ ਅਗਵਾਈ ਹੇਠ ਬਲਾਕ ਨਡਾਲਾ ਦੇ ਪਿੰਡ ਰਾਏਪੁਰ ਰਾਈਆਂ ਵਿਖੇ ਥਾਣਾ ਮੁਖੀ ਢਿਲਵਾਂ ਦਲਵਿੰਦਰਬੀਰ ਸਿੰਘ ਦੀ ਰਹਿਨੁਮਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਅਤੇ ਇਸਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਏਐੱਸਆਈ ਕਿਰਪਾਲ ਸਿੰਘ ਨੇ ਕਿਹਾ ਕਿ ਨਸ਼ਿਆਂ ਨੂੰ ਜੜੋ ਖ਼ਤਮ ਕਰਨ ਲਈ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ ਕਰਕੇ ਲੋਕਾਂ ਨੂੰ ਇਹ ਮੈਸੇਜ ਦਿੱਤਾ ਜਾ ਰਿਹਾ ਹੈ ਕਿ ਜਿਹੜੇ ਲੋਕ ਨਸ਼ਿਆਂ ਵਿਚ ਗ੍ਰਸਤ ਹੋ ਚੁੱਕੇ ਹਨ ਉਹ ਇਸਤੋਂ ਬਾਹਰ ਆਉਣ ਤੇ ਜਿਹੜੇ ਲੋਕ ਨਸ਼ਾ ਵੇਚ ਰਹੇ ਹਨ ਉਸਦੀ ਇਤਲਾਹ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਸਲਾਖ਼ਾਂ ਪਿੱਛੇ ਡੱਕ ਕੇ ਇਸ ਨਸ਼ੇ ਦੇ ਕੋਹੜ ਨੂੰ ਖ਼ਤਮ ਕੀਤਾ ਜਾਵੇ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ | ਇਸ ਲਈ ਨਸ਼ਿਆਂ ਨੂੰ ਖ਼ਤਮ ਕਰਨ ਲਈ ਲੋਕਾਂ ਨੂੰ ਪੁਲਿਸ ਦਾ ਸਹਿਯੋਗ ਦੇਣਾ ਹੋਵੇਗਾ | ਇਸ ਦੌਰਾਨ ਪਿੰਡ ਵਾਸੀਆਂ ਨੇ ਵੀ ਨਸ਼ਿਆਂ ਦੇ ਖ਼ਾਤਮੇ ਲਈ ਆਪੋ ਆਪਣੇ ਵਿਚਾਰ ਪੁਲਿਸ ਨਾਲ ਸਾਂਝੇ ਕੀਤੇ | ਇਸ ਮੌਕੇ ਸਰਪੰਚ ਵਰਿੰਦਰ ਪਰਾਸ਼ਰ, ਸਟੀਫਨ ਕਾਲਾ, ਮੈਂਬਰ ਪੰਚਾਇਤ ਰੋਮੀ ਬਾਜਵਾ, ਨੰਬਰਦਾਰ ਵਿਲੀਅਮ, ਪਾਸਟਰ ਰਾਜ ਕੁਮਾਰ, ਅੰਗਰੇਜ਼ ਸਿੰਘ ਵਿਰਕ, ਮੈਂਬਰ ਰਾਜ ਕੁਮਾਰ, ਮੈਂਬਰ ਸੁਰਜੀਤ ਸਿੰਘ ਲਾਡੀ, ਨਿਸ਼ਾਨ ਸਿੰਘ, ਮਹਿੰਦਰ ਸਿੰਘ ਕੈਰੋਂ, ਪ੍ਰਧਾਨ ਬਿੰਦਰ, ਬਿਟੂ ਚੁਗਾਵਾ, ਸੰਤੋਖ ਹੰਸ, ਹੌਲਦਾਰ ਗੁਰਚਰਨਜੀਤ ਸਿੰਘ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ |