ਕਪੂਰਥਲਾ, 27 ਸਤੰਬਰ (ਸਡਾਨਾ)-ਚਮਕੌਰ ਸਾਹਿਬ ਦੇ ਸ਼ਹੀਦਾਂ ਦਾ ਸਤਿਕਾਰ ਕਰਨ ਵਾਲੀ ਬੀਬੀ ਹਰਸ਼ਰਨ ਕੌਰ ਦੀ ਯਾਦ ਵਿਚ ਮਹਾਨ ਗੁਰਮਤਿ ਸਮਾਗਮ 4 ਅਕਤੂਬਰ ਦਿਨ ਸ਼ਨੀਵਾਰ ਨੂੰ ਰਾਤ 7 ਤੋਂ 10 ਵਜੇ ਤੱਕ ਸਟੇਟ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰੂ ਨਾਨਕ ਨਿਸ਼ਕਾਮ ਕੀਰਤਨ ਸਭਾ ਦੇ ਪ੍ਰਧਾਨ ਵਰਿਆਮ ਸਿੰਘ ਕਪੂਰ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਤੇ ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਸਮਾਗਮ ਦੌਰਾਨ ਬੀਬੀ ਜਸਪ੍ਰੀਤ ਕੌਰ ਕਪੂਰਥਲਾ ਵਾਲੇ ਤੇ ਭਾਈ ਜਗਜੀਤ ਸਿੰਘ ਬਬੀਹਾ ਦਿੱਲੀ ਵਾਲੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾ ਰਹੇ ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ 28 ਸਤੰਬਰ ਨੂੰ ਸ਼ਾਮ 5 ਵਜੇ ਸਟੇਟ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਜਥੇਬੰਦੀਆਂ ਦੀ ਵਿਸ਼ੇਸ਼ ਮੀਟਿੰਗ ਹੋਵੇਗੀ | ਜਿਸ ਵਿਚ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਦੀਆਂ ਡਿਊਟੀਆਂ ਲਗਾਈਆਂ ਜਾਣਗੀਆਂ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਗੁਰਮਤਿ ਸਮਾਗਮ ਵਿਚ ਸ਼ਿਰਕਤ ਕਰਨ | ਇਸ ਮੌਕੇ ਰਾਜਬੀਰ ਸਿੰਘ ਵਾਲੀਆ, ਨਵਜੀਤ ਸਿੰਘ ਰਾਜੂ, ਗੁਰਬਖ਼ਸ਼ ਸਿੰਘ ਕਾਲਾ, ਹਰਪ੍ਰੀਤ ਸਿੰਘ, ਬੋਹੜ ਸਿੰਘ, ਹਰਵਿੰਦਰ ਸਿੰਘ, ਪਿ੍ਤਪਾਲ ਸਿੰਘ ਮੰਗਾ ਤੇ ਹੋਰ ਹਾਜ਼ਰ ਸਨ |