ਕਪੂਰਥਲਾ, 27 ਸਤੰਬਰ (ਵਿ.ਪ੍ਰ.)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਵਿਚ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ | ਸਕੂਲ ਦੇ ਕੇ.ਜੀ. ਵਿੰਗ ਦੇ ਬੱਚਿਆਂ ਦੀ ਗੁਰਮੁਖੀ ਦੇ ਸਹੀ ਉਚਾਰਨ ਸਬੰਧੀ ਇਕ ਗਤੀਵਿਧੀ ਕਰਵਾਈ ਗਈ, ਜਦਕਿ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੇ ਆਪਣੀ ਮਾਂ ਬੋਲੀ ਪੰਜਾਬੀ ਸਬੰਧੀ ਵੱਖ-ਵੱਖ ਤਰ੍ਹਾਂ ਦੇ ਪੋਸਟਰ ਤਿਆਰ ਕੀਤੇ | ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਬੀਬੀ ਗੁਰਪ੍ਰੀਤ ਕੌਰ ਨੇ ਕਿਹਾ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ ਤੇ ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਹਰੇਕ ਬੱਚੇ ਨੂੰ ਗੁਰਮੁਖੀ ਦੇ ਸਹੀ ਉਚਾਰਨ ਬਾਰੇ ਜਾਣੂ ਕਰਵਾਇਆ ਜਾਵੇ | ਸਕੂਲ ਦੀ ਡਾਇਰੈਕਟਰ ਇੰਜ. ਹਰਨਿਆਮਤ ਕੌਰ ਤੇ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਨੇ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਪੰਜਾਬੀ ਦਿਵਸ ਦੀ ਵਧਾਈ ਦਿੱਤੀ |