25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਨਾਬਾਰਡ ਵਲੋਂ ਅੱਲਾਦਿੱਤਾ ਸਕੂਲ ਵਿਚ ਸਫ਼ਾਈ ਜਾਗਰੂਕਤਾ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 28-09-2025
ਡਡਵਿੰਡੀ, 27 ਸਤੰਬਰ (ਦਿਲਬਾਗ ਸਿੰਘ ਝੰਡ)-ਨਾਬਾਰਡ ਵੱਲੋਂ 'ਸਵੱਛਤਾ ਹੀ ਸੇਵਾ' ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਅੱਲਾ ਦਿੱਤਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਉਚੇਚੇ ਤੌਰ 'ਤੇ ਤਸ਼ਰੀਫ਼ ਲਿਆਏ ਨਬਾਰਡ ਦੇ ਜ਼ਿਲ੍ਹਾ ਕਪੂਰਥਲਾ ਦੇ ਵਿਕਾਸ ਮੈਨੇਜਰ ਜਸਮਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਬੱਚਿਆਂ ਅੰਦਰ ਸਫ਼ਾਈ, ਪਲਾਸਟਿਕ ਦੀ ਵਰਤੋਂ ਤੋਂ ਪਰਹੇਜ਼ ਅਤੇ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਕਰਨਾ ਹੈ | ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੁਆਰਾ 17 ਸਤੰਬਰ ਤੋਂ ਸ਼ੁਰੂ ਕੀਤੀ ਗਈ ਇਹ ਇੱਕ ਕੌਮੀ ਮੁਹਿੰਮ ਹੈ ਜਿਸ ਵਿਚ ਕੇਂਦਰੀ ਕੇਂਦਰ ਦੇ ਕਈ ਵਿਭਾਗ ਸ਼ਾਮਿਲ ਹਨ ਅਤੇ ਇਹ 2 ਅਕਤੂਬਰ ਤੱਕ ਲਗਾਤਾਰ ਕੰਮ ਕਰਦੀ ਰਹੇਗੀ | ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਆਪਣੇ ਸਕੂਲਾਂ ਅਤੇ ਪਿੰਡਾਂ ਨੂੰ ਸਾਫ਼ ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕਪੂਰਥਲਾ ਦੇ ਮੁੱਖ ਐਲ ਡੀ ਐਮ ਕੰਵਲਜੀਤ ਸਿੰਘ ਅਤੇ ਸਕੂਲ ਮੁਖੀ ਹਰਜਿੰਦਰ ਸਿੰਘ ਨੇ ਵੀ ਬੱਚਿਆਂ ਨੂੰ ਆਪਣੇ ਆਲੇ ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਭਾਰਤ ਸਰਕਾਰ ਦੇ ਵਿਜੀਲੈਂਸ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੌਕਸੀ ਜਾਗਰੂਕਤਾ ਸੈਸ਼ਨ ਵੀ ਲਗਾਇਆ ਗਿਆ | ਇਸ ਮੁਹਿੰਮ ਤਹਿਤ ਸਕੂਲੀ ਬੱਚਿਆਂ ਤੇ ਸਟਾਫ਼ ਵੱਲੋਂ ਇੱਕਸਾਰਤਾ ਦੀ ਸਹੁੰ ਚੁੱਕੀ ਗਈ | ਇਸ ਮੌਕੇ ਸਕੂਲ ਦੇ ਪ੍ਰਬੰਧਕਾਂ ਵੱਲੋਂ ਵੀ ਸਫ਼ਾਈ ਅਭਿਆਨ ਵਿਚ ਭਾਗ ਲਿਆ ਤੇ ਸਕੂਲ ਦੇ ਕੈਂਪਸ ਵਿਚ ਸਫ਼ਾਈ ਅਭਿਆਨ ਚਲਾਇਆ ਗਿਆ | ਇਸ ਮੌਕੇ ਕਪੂਰਥਲਾ ਸੈਂਟਰਲ ਸਹਿਕਾਰੀ ਬੈਂਕ ਦੇ ਬਰਾਂਚ ਮੈਨੇਜਰ ਰਣਜੀਤ ਸਿੰਘ, ਪੈਕਸ ਦੇ ਸਕੱਤਰ ਅਤੇ ਸਾਂਝ ਕੇਂਦਰ ਡਡਵਿੰਡੀ ਦੇ ਇੰਚਾਰਜ ਸਬ ਇੰਸਪੈਕਟਰ ਸੁਖਵਿੰਦਰ ਸਿੰਘ ਆਦਿ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਧਨੀ ਪਿੰਡ ਸਕੂਲ 'ਚ ਮਨਾਇਆ ਅਧਿਆਪਕ ਦਿਵਸ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਚ ਵਿਸ਼ਵ ਪੰਜਾਬੀ ਦਿਵਸ ਮਨਾਇਆ <br/>
Ad Position 24