25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਗੁਰਦੁਆਰਾ ਗੁਰੂ ਕਾ ਬਾਗ ਵਿਖੇ ਹਫ਼ਤਾਵਾਰੀ ਧਾਰਮਿਕ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 28-09-2025
ਸੁਲਤਾਨਪੁਰ ਲੋਧੀ, 27 ਸਤੰਬਰ (ਨਰੇਸ਼ ਹੈਪੀ)-ਬਾਬਾ ਸ੍ਰੀ ਚੰਦ ਜੀ ਵੈੱਲਫੇਅਰ ਟਰੱਸਟ ਸੁਲਤਾਨਪੁਰ ਲੋਧੀ ਦੇ ਸਹਿਯੋਗ ਨਾਲ ਇਲਾਕੇ ਦੀਆਂ ਸੰਗਤਾਂ ਵੱਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪਾਵਨ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਕਾ ਬਾਗ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸ਼ੁਰੂ ਕੀਤੇ ਹਫ਼ਤਾਵਾਰੀ ਨਾਮ ਬਾਣੀ ਸਿਮਰਨ ਸਮਾਗਮ ਵਿਚ ਇਸ ਵਾਰ ਵੀ ਇਲਾਕੇ ਤੇ ਸ਼ਹਿਰ ਸੁਲਤਾਨਪੁਰ ਲੋਧੀ ਦੀਆਂ ਵੱਡੀ ਗਿਣਤੀ ਸੰਗਤਾਂ ਵੱਲੋਂ ਮਿਲ ਕੇ ਗੁਰਬਾਣੀ ਦੇ ਜਾਪ ਦੁਪਹਿਰ 12 ਵਜੇ ਤੋਂ 4 ਵਜੇ ਤੱਕ ਕੀਤੇ ਗਏ | ਉਪਰੰਤ ਸਰਬੱਤ ਦੇ ਭਲੇ ਤੇ ਸਾਰੀਆਂ ਸੰਗਤਾਂ ਦੀ ਸੁੱਖ ਸ਼ਾਂਤੀ, ਚੜ੍ਹਦੀ ਕਲਾ ਅਤੇ ਤੰਦਰੁਸਤੀ ਦੀ ਅਰਦਾਸ ਕੀਤੀ | ਉਪਰੰਤ ਗੁਰੂ ਕੇ ਅਤੁੱਟ ਲੰਗਰ ਲਗਾਏ ਗਏ | ਇਸ ਮੌਕੇ ਕੌਂਸਲਰ ਬੀਬੀ ਸੰਦੀਪ ਕੌਰ ਗਿੱਲ ਅਤੇ ਜਥੇਦਾਰ ਦਿਲਬਾਗ ਸਿੰਘ ਗਿੱਲ ਐਮ.ਡੀ. ਗਿੱਲ ਆਟੋ ਮੋਬਾਈਲ ਨੇ ਗੁਰਬਾਣੀ ਦਾ ਜਾਪ ਕਰਦੀਆਂ ਦੀ ਸੇਵਾ ਸ਼ਰਧਾ ਨਾਲ ਕੀਤੀ | ਇਸ ਮੌਕੇ ਤੇ ਜਥੇਦਾਰ ਦਿਲਬਾਗ ਸਿੰਘ ਗਿੱਲ ਐਮ.ਡੀ., ਬਾਬਾ ਜਗਜੀਤ ਸਿੰਘ ਸੰਧੂ ਮੁੱਖ ਸੇਵਾਦਾਰ ਬੁੱਢਾ ਦਲ, ਜਥੇਦਾਰ ਮੁਖ਼ਤਿਆਰ ਸਿੰਘ ਜੱਜ, ਬਾਬਾ ਹਰਪ੍ਰੀਤ ਸਿੰਘ ਮੁੱਖ ਸੇਵਾਦਾਰ ਨੇੜੇ ਛਾਉਣੀ ਹੱਟ ਸਾਹਿਬ, ਸਤਨਾਮ ਪਾਲ ਸਿੰਘ, ਜਸਪ੍ਰੀਤ ਕੌਰ, ਬਿਮਲਾ, ਗੁਰਪ੍ਰੀਤ ਕੌਰ, ਮਨਜੀਤ ਕੌਰ, ਸੁਰਜੀਤ ਕੋਰ, ਕੁਲਵੰਤ ਕੌਰ, ਰਜਿੰਦਰ ਕੌਰ, ਜਸਵੰਤ ਕੌਰ, ਜਸਬੀਰ ਕੌਰ, ਅਮਰੀਕ ਸਿੰਘ, ਬਲਬੀਰ ਸਿੰਘ, ਹਰਭਜਨ ਕੌਰ, ਅਮਨਦੀਪ ਕੌਰ, ਜਸਵੀਰ ਕੌਰ, ਮਨਜੀਤ ਕੌਰ, ਪਰਮਜੀਤ ਕੌਰ, ਬੀਬੀ ਗੁਰਬਖ਼ਸ਼ ਕੌਰ, ਕੁਲਵੰਤ ਕੌਰ, ਅੰਮਿ੍ਤਪਾਲ ਸਿੰਘ, ਪਰਮਜੀਤ ਸਿੰਘ, ਪਰਮਿੰਦਰ ਸਿੰਘ ਤੇ ਹੋਰ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਾਮ ਲੀਲ੍ਹਾ ਦੇ ਮੰਚਨ ਵਾਲੀਆਂ ਥਾਵਾਂ ਨੇੜੇ ਲੋਕ ਚੱਲ ਰਹੀ ਹੜਤਾਲ ਕਾਰਨ ਘਰਾਂ ਦਾ ਕੂੜਾ ਨਾ ਸੁੱਟਣ-ਚੇਤਨ ਸੂਰੀ <br/> ਅਗਲੀ ਖ਼ਬਰ ਅੱਜ ਤੇ ਕੱਲ੍ਹ ਨੂੰ ਬੰਦ ਰਹੇਗੀ ਬਿਜਲੀ
Ad Position 24