25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਬਾਬਾ ਸ੍ਰੀ ਚੰਦ ਚੈਰੀਟੇਬਲ ਟਰੱਸਟ ਵਲੋਂ ਹਫ਼ਤਾਵਾਰੀ ਗੁਰਮਤ ਸਮਾਗਮ ਸ਼ਲਾਘਾਯੋਗ-ਕੈਪਟਨ ਹਰਮਿੰਦਰ ਸਿੰਘ <br/>

Ad Position 21
No active advertisement
ਅਜੀਤ ਡੈਸਕ 28-09-2025
ਸੁਲਤਾਨਪੁਰ ਲੋਧੀ, 27 ਸਤੰਬਰ (ਨਰੇਸ਼ ਹੈਪੀ)-ਬਾਬਾ ਸ਼੍ਰੀ ਚੰਦ ਚੈਰੀਟੇਬਲ ਸੁਸਾਇਟੀ ਵੱਲੋਂ ਪ੍ਰਮੁੱਖ ਸਮਾਜ ਸੇਵਕ ਤੇ ਸਾਬਕਾ ਕੌਂਸਲ ਰਾਜਾ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਇਤਿਹਾਸਕ ਗੁਰਦੁਆਰਾ ਸ਼੍ਰੀ ਗੁਰੂ ਕਾ ਬਾਗ ਵਿਖੇ ਸ਼ੁਰੂ ਕੀਤੇ ਹਫ਼ਤਾਵਾਰੀ ਗੁਰਮਤਿ ਸਮਾਗਮ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ, ਘੱਟ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਅਕਾਲੀ ਆਗੂ ਕੈਪਟਨ ਹਰਮਿੰਦਰ ਸਿੰਘ ਨੇ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਨਤਮਸਤਕ ਹੋਣ ਉਪਰੰਤ ਗੱਲਬਾਤ ਕਰਦੇ ਹੋਏ ਕਹੇ | ਉਨ੍ਹਾਂ ਕਿਹਾ ਕਿ ਇਹ ਉਹ ਗੁਰੂ ਘਰ ਹੈ, ਜਿੱਥੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਵਿਆਹ ਉਪਰੰਤ ਆਏ ਸਨ ਅਤੇ ਦੋਵੇਂ ਸਪੁੱਤਰ ਬਾਬਾ ਸ਼੍ਰੀ ਚੰਦ ਜੀ ਤੇ ਬਾਬਾ ਲਖਮੀ ਦਾਸ ਜੀ ਇਸ ਪਾਵਨ ਧਰਤੀ ਤੇ ਪੈਦਾ ਹੋਏ ਸਨ | ਜਿੱਥੇ ਦੇਸ਼ ਵਿਦੇਸ਼ ਤੋਂ ਸੰਗਤ ਨਤਮਸਤਕ ਹੋਣ ਲਈ ਆਉਂਦੀ ਹੈ | ਕੈਪਟਨ ਹਰਮਿੰਦਰ ਸਿੰਘ ਨੇ ਕਿਹਾ ਕਿ ਗੁਰਮਤਿ ਸਮਾਗਮ ਨਾਲ ਸੰਗਤ ਨੂੰ ਗੁਰਬਾਣੀ ਨਾਲ ਜੋੜਨਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਸਾਡੀ ਨੌਜਵਾਨ ਪੀੜੀ ਤਾਂ ਆਪਣੇ ਧਰਮ ਤੇ ਸੰਸਕਿ੍ਤੀ ਨੂੰ ਭੁੱਲਦੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਮਾਪੇ ਆਪਣੇ ਰੁਝੇਵਿਆਂ ਕਾਰਨ ਬੱਚਿਆਂ ਨੂੰ ਸਮਾਂ ਨਹੀਂ ਦੇ ਪਾਉਂਦੇ | ਇਸ ਲਈ ਅਜਿਹੇ ਸਮਾਗਮ ਵਿਚ ਜਦੋਂ ਮਾਪੇ ਆਪਣੇ ਰੁਝੇਵਿਆਂ ਵਿਚ ਕੁਝ ਸਮਾਂ ਕੱਢ ਕੇ ਗੁਰੂ ਘਰ ਦੀ ਹਾਜ਼ਰੀ ਲਵਾਉਂਦੇ ਹਨ ਅਤੇ ਗੁਰਬਾਣੀ ਦਾ ਜਾਪ ਕਰਕੇ ਆਪਣੇ ਬੱਚਿਆਂ ਨੂੰ ਵੀ ਗੁਰੂ ਸਾਹਿਬ ਵੱਲੋਂ ਦਿੱਤੀਆਂ ਸਿੱਖਿਆਵਾਂ ਤੇ ਅਮਲ ਕਰਨ ਲਈ ਕਹਿਣਗੇ | ਇਸ ਮੌਕੇ ਭਾਜਪਾ ਦੇ ਹਲਕਾ ਇੰਚਾਰਜ ਤੇ ਸ਼ਿਵ ਮੰਦਰ ਚੌੜਾ ਖੂਹ ਦੇ ਪ੍ਰਧਾਨ ਰਕੇਸ਼ ਨੀਟੂ ਨੇ ਕਿਹਾ ਕਿ ਗੁਰੂ ਸਾਹਿਬ ਦੀ ਸਿੱਖਿਆ ਸਾਨੂੰ ਪ੍ਰੇਮ ਭਾਵਨਾ ਨਾਲ ਬਾਣੀ ਦਾ ਜਾਪ ਕਰਨ ਦਾ ਸੰਦੇਸ਼ ਦਿੰਦੀ ਹੈ | ਬਾਬਾ ਸ੍ਰੀ ਚੰਦ ਚੈਰੀਟੇਬਲ ਟਰੱਸਟ ਦੇ ਪ੍ਰਮੁੱਖ ਰਾਜਾ ਗੁਰਪ੍ਰੀਤ ਸਿੰਘ ਨੇ ਕੈਪਟਨ ਹਰਮਿੰਦਰ ਸਿੰਘ ਨੂੰ ਸਰੋਪਾ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਦੱਸਿਆ ਕਿ ਹਫ਼ਤਾਵਾਰੀ ਗੁਰਮਤਿ ਸਮਾਗਮ ਦੌਰਾਨ ਹਰ ਐਤਵਾਰ ਦੁਪਹਿਰ 12 ਤੋਂ 4 ਵਜੇ ਤੱਕ ਕੀਤਾ ਜਾਵੇਗਾ | ਇਸ ਮੌਕੇ ਰਘਬੀਰ ਸਿੰਘ ਪ੍ਰਧਾਨ ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ, ਡਾ. ਗੁਰਦੇਵ ਸਿੰਘ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਬਲਾਕ ਭੁਲੱਥ ਦੀ ਹੋਈ ਮਹੀਨਾਵਾਰੀ ਮੀਟਿੰਗ <br/> ਅਗਲੀ ਖ਼ਬਰ ਰਾਮ ਲੀਲ੍ਹਾ ਦੇ ਮੰਚਨ ਵਾਲੀਆਂ ਥਾਵਾਂ ਨੇੜੇ ਲੋਕ ਚੱਲ ਰਹੀ ਹੜਤਾਲ ਕਾਰਨ ਘਰਾਂ ਦਾ ਕੂੜਾ ਨਾ ਸੁੱਟਣ-ਚੇਤਨ ਸੂਰੀ <br/>
Ad Position 24