25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਦੰਦੂਪੁਰ ਕੋਆਪਰੇਟਿਵ ਸੁਸਾਇਟੀ ਦੇ ਆਮ ਇਜਲਾਸ ਵਿਚ ਸਰਕਾਰ ਨੂੰ ਹੜ੍ਹ ਪੀੜਤਾਂ ਦੀ ਬਾਂਹ ਫੜਨ ਦੀ ਕੀਤੀ ਅਪੀਲ

Ad Position 21
No active advertisement
ਦੰਦੂਪੁਰ ਕੋਆਪਰੇਟਿਵ ਸੁਸਾਇਟੀ ਦੇ ਸਾਲਾਨਾ ਆਮ ਇਜਲਾਸ ਦੌਰਾਨ ਪ੍ਰਧਾਨ ਬਗੀਚਾ ਸਿੰਘ, ਅਵਤਾਰ ਸਿੰਘ, ਹਰਜਿੰਦਰ ਸਿੰਘ ਬਾਕੀ ਮੈਂਬਰਾਂ ਨਾਲ | ਤਸਵੀਰ: ਬਲਜੀਤ ਸਿੰਘ <br/> 28-09-2025
ਫੱਤੂਢੀਂਗਾ, 27 ਸਤੰਬਰ (ਬਲਜੀਤ ਸਿੰਘ)-ਸਰਕਾਰ ਹੜ੍ਹਾਂ ਤੋਂ ਪੀੜਤ ਕਿਸਾਨਾਂ ਨੂੰ ਵਿਸ਼ੇਸ਼ ਰਾਹਤ ਦਿੰਦੇ ਹੋਏ ਉਨ੍ਹਾਂ ਦੇ ਕੋਆਪਰੇਟਿਵ ਅਦਾਰਿਆਂ ਤੋਂ ਲਏ ਕਰਜ਼ੇ ਮੁਆਫ਼ ਕਰਨੇ ਚਾਹੀਦੇ ਹਨ | ਉਕਤ ਸ਼ਬਦਾਂ ਦਾ ਪ੍ਰਗਟਾਵਾ ਮਾਸਟਰ ਹਰਜਿੰਦਰ ਸਿੰਘ ਨੇ ਦੀ ਦੰਦੂਪੁਰ ਕੋਆਪਰੇਟਿਵ ਸੁਸਾਇਟੀ ਦੇ ਪ੍ਰਧਾਨ ਬਗੀਚਾ ਸਿੰਘ ਦੀ ਅਗਵਾਈ ਹੇਠ ਹੋਏ ਜਰਨਲ ਇਜਲਾਸ ਵਿਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕਰਦਿਆਂ ਕਹੇ |ਇਸ ਤੋਂ ਪਹਿਲਾਂ ਸੁਸਾਇਟੀ ਦੇ ਮੈਂਬਰ ਅਵਤਾਰ ਸਿੰਘ ਨੇ ਸਾਲਾਨਾ ਰਿਪੋਰਟ ਪੜ੍ਹੀ ਤੇ ਅਦਾਰੇ ਦੇ ਮੈਂਬਰਾਂ ਨੂੰ ਇਸ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਸਹਿਯੋਗ ਦੀ ਮੰਗ ਕੀਤੀ | ਇਸ ਮੌਕੇ ਉਨ੍ਹਾਂ ਨੇ ਕੋਆਪਰੇਟਿਵ ਅਦਾਰੇ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਪਿਛਲੇ ਸਮੇਂ ਸਰਕਾਰ ਦੀਆਂ ਹਦਾਇਤਾਂ ਤੇ ਕੱਚੀਆਂ ਜ਼ਮੀਨਾਂ ਦੇ ਕਾਸ਼ਤਕਾਰ ਕਿਸਾਨਾਂ ਦੇ ਕੋਆਪਰੇਟਿਵ ਸੁਸਾਇਟੀ ਵੱਲੋਂ ਵਸੂਲੀ ਕਰਕੇ ਉਨ੍ਹਾਂ ਨੂੰ ਅਦਾਰੇ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਬੰਦ ਕਰ ਦਿੱਤੀਆਂ ਗਈਆਂ ਸਨ | ਉਨ੍ਹਾਂ ਦੱਸਿਆ ਕਿ ਦੰਦੂਪੁਰ ਕੋਆਪਰੇਟਿਵ ਸੁਸਾਇਟੀ ਵਿਚ ਪਿੰਡ ਅੰਮਿ੍ਤਪੁਰ, ਰਾਜੇਵਾਲ ਦੇ ਕਿਸਾਨ ਇਸ ਅਦਾਰੇ ਨਾਲ ਪਿਛਲੇ ਲੰਮੇ ਸਮੇਂ ਤੋਂ ਜੁੜੇ ਹਨ ਜੋ ਕੱਚੀਆਂ ਜ਼ਮੀਨਾਂ ਤੇ ਖੇਤੀ ਕਰਦੇ ਹਨ ਤੇ ਸਮੇਂ ਤੋਂ ਪਹਿਲਾਂ ਕੋਆਪਰੇਟਿਵ ਅਦਾਰੇ ਤੋਂ ਲਏ ਕਰਜ਼ੇ ਤਾਰਦੇ ਹਨ,ਪਰ ਪਿਛਲੇ ਸਮੇਂ ਤੋਂ ਉਨ੍ਹਾਂ ਨੂੰ ਕੋਈ ਸਹੂਲਤ ਨਹੀਂ ਦਿੱਤੀ ਜਾ ਰਹੀ |ਇਸ ਸਬੰਧੀ ਪਿਛਲੇ ਦਿਨੀਂ ਵੀ ਮਤਾ ਪਾਸ ਕਰਕੇ ਕੋਆਪਰੇਟਿਵ ਸੁਸਾਇਟੀ ਦੰਦੂਪੁਰ ਦੀ ਕਮੇਟੀ ਨੇ ਜ਼ਿਲੇ੍ਹ ਦੇ ਡੀ ਆਰ ਨੂੰ ਬੇਨਤੀ ਕੀਤੀ ਸੀ ਕਿ ਚੰਗੇ ਵਿਹਾਰ ਵਾਲੇ ਕਿਸਾਨਾਂ ਨੂੰ ਕੋਆਪਰੇਟਿਵ ਅਦਾਰੇ ਨਾਲ ਲੈਣ ਦੇਣ ਕਰਨ ਦੀ ਇਜਾਜ਼ਤ ਦਿੱਤੀ ਜਾਵੇ |ਇਸ ਮੌਕੇ ਪ੍ਰਧਾਨ ਬਗੀਚਾ ਸਿੰਘ ਨੇ ਆਏ ਕਿਸਾਨਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦੁਆਇਆ ਕਿ ਉਹ ਇਸ ਅਦਾਰੇ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਸਾਰਿਆਂ ਦੇ ਸਹਿਯੋਗ ਨਾਲ ਹੋਰ ਮਜ਼ਬੂਤ ਕਰਨਗੇ |ਇਸ ਮੌਕੇ ਸਾਬਕਾ ਸਰਪੰਚ ਸਵਰਨ ਸਿੰਘ, ਜਥੇਦਾਰ ਕਸ਼ਮੀਰ ਸਿੰਘ, ਨੱਥਾ ਸਿੰਘ, ਸੈਕਟਰੀ ਨਵਨੀਤ ਕੌਰ, ਸਰਪੰਚ ਜੋਗਿੰਦਰ ਸਿੰਘ,ਜੀਤ ਸਿੰਘ, ਨਿਹਾਲ ਸਿੰਘ, ਦਿਲਬਾਗ ਸਿੰਘ, ਗੁਲਜ਼ਾਰ ਸਿੰਘ, ਸ਼ਿੰਦਰ ਸਿੰਘ ਸਾਬਕਾ ਸਰਪੰਚ, ਬਲਵਿੰਦਰ ਸਿੰਘ ਬਾਬਾ, ਬਲਜੀਤ ਸਿੰਘ, ਬਲਕਾਰ ਸਿੰਘ ਜੇ ਈ, ਸੋਹਣ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਮ ਜੀ ਦੇ ਵਿਆਹ ਪੁਰਬ ਸੰਬੰਧੀ ਬਰਾਤ ਰੂਪੀ ਵਿਸ਼ਾਲ ਸ਼ੋਭਾ ਯਾਤਰਾ ਸਜਾਈ <br/> ਅਗਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਬਲਾਕ ਭੁਲੱਥ ਦੀ ਹੋਈ ਮਹੀਨਾਵਾਰੀ ਮੀਟਿੰਗ <br/>
Ad Position 24