25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸ੍ਰੀ ਰਾਮ ਜੀ ਦੇ ਵਿਆਹ ਪੁਰਬ ਸੰਬੰਧੀ ਬਰਾਤ ਰੂਪੀ ਵਿਸ਼ਾਲ ਸ਼ੋਭਾ ਯਾਤਰਾ ਸਜਾਈ <br/>

Ad Position 21
No active advertisement
ਅਜੀਤ ਡੈਸਕ 28-09-2025
ਕਪੂਰਥਲਾ, 27 ਸਤੰਬਰ (ਸਡਾਨਾ)-ਸ੍ਰੀ ਪ੍ਰਤਾਪ ਧਰਮ ਪ੍ਰਚਾਰਨੀ ਸਭਾ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਅੱਜ ਸ੍ਰੀ ਰਾਮ ਚੰਦਰ ਜੀ ਦੇ ਵਿਆਹ ਪੁਰਬ ਸਬੰਧੀ ਬਰਾਤ ਰੂਪੀ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ | ਸ੍ਰੀ ਪੰਚ ਮੰਦਿਰ ਤੋਂ ਆਰੰਭ ਹੋਈ ਇਹ ਸ਼ੋਭਾ ਯਾਤਰਾ ਵੱਖ-ਵੱਖ ਇਲਾਕਿਆਂ ਵਿਚੋਂ ਹੁੰਦੀ ਹੋਈ ਵਾਪਸ ਪੰਚ ਮੰਦਿਰ ਪਹੁੰਚ ਕੇ ਸਮਾਪਤ ਹੋਈ | ਸ਼ੋਭਾ ਯਾਤਰਾ ਦੀ ਰਸਮੀ ਆਰੰਭਤਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਕਾਂਗਰਸੀ ਆਗੂ ਅਨਿਲ ਸ਼ੁਕਲਾ ਤੇ ਕੁਲਦੀਪ ਸਿੰਘ ਨੇ ਸਾਂਝੇ ਤੌਰ 'ਤੇ ਕਰਵਾਈ | ਇਸ ਮੌਕੇ ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਸ਼ੋਭਾ ਯਾਤਰਾ ਦੌਰਾਨ ਸੁੰਦਰ ਝਾਕੀਆਂ ਸਜਾਈਆਂ ਗਈਆਂ ਅਤੇ ਸ੍ਰੀ ਰਾਮ ਦਰਬਾਰ ਦੀ ਝਾਕੀ ਆਕਰਸ਼ਨ ਦਾ ਕੇਂਦਰ ਬਣੀ ਹੋਈ ਸੀ | ਰਸਤੇ ਵਿਚ ਸ਼ਰਧਾਲੂਆਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਤੇ ਲੰਗਰ ਲਗਾ ਕੇ ਸ਼ੋਭਾ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਸੁਰਿੰਦਰ ਸ਼ਰਮਾ, ਰਜੇਸ਼ ਸੂਰੀ, ਕ੍ਰਿਸ਼ਨ ਲਾਲ ਸਰਾਫ਼, ਕਮਲਜੀਤ ਸਿੰਘ, ਰਜਿੰਦਰ ਵਰਮਾ, ਪੁਲਕਿਤ ਸੂਰੀ, ਵਿਨੇ ਸ਼ਰਮਾ, ਬਿਸ਼ੰਭਰ ਦਾਸ, ਸਤੀਸ਼ ਸ਼ਰਮਾ, ਹਰਵੰਤ ਭੰਡਾਰੀ, ਮੋਤੀ ਲਾਲ ਪੁਰੀ, ਦਵਿੰਦਰ ਕਾਲੀਆ, ਮੰਗਲ ਸਿੰਘ, ਪਵਨ ਲੂੰਬਾ, ਹਰਦੀਪ ਪੰਡਿਤ, ਭੁਪਿੰਦਰ ਸਿੰਘ, ਮਨੀਸ਼ ਕੁਮਾਰ, ਸੰਦੀਪ ਮਹਾਜਨ, ਤਨੁਜ ਮਹਾਜਨ, ਬਲਜਿੰਦਰ ਸਿੰਘ, ਗੁਲਸ਼ਨ ਲੂੰਬਾ, ਕ੍ਰਿਸ਼ਨ ਦੱਤ ਸ਼ਰਮਾ, ਨਰੇਸ਼ ਪੰਡਿਤ, ਜੀਵਨ ਵਾਲੀਆ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ <br/> ਅਗਲੀ ਖ਼ਬਰ ਦੰਦੂਪੁਰ ਕੋਆਪਰੇਟਿਵ ਸੁਸਾਇਟੀ ਦੇ ਆਮ ਇਜਲਾਸ ਵਿਚ ਸਰਕਾਰ ਨੂੰ ਹੜ੍ਹ ਪੀੜਤਾਂ ਦੀ ਬਾਂਹ ਫੜਨ ਦੀ ਕੀਤੀ ਅਪੀਲ
Ad Position 24