ਕਪੂਰਥਲਾ, 27 ਸਤੰਬਰ (ਅਮਨਜੋਤ ਸਿੰਘ ਵਾਲੀਆ)-ਸਿਵਲ ਹਸਪਤਾਲ ਕਪੂਰਥਲਾ ਵਿਖੇ ਅੱਜ ਡਾ. ਸੰਜੀਵ ਭਗਤ ਨੇ ਸਿਵਲ ਸਰਜਨ ਵਜੋਂ ਅਹੁਦਾ ਸੰਭਾਲ ਕੇ ਕੰਮਕਾਜ ਆਰੰਭ ਕਰ ਦਿੱਤਾ ਹੈ | ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਤੇ ਹੋਰ ਸਟਾਫ਼ ਵੱਲੋਂ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਨਵਨਿਯੁਕਤ ਸਿਵਲ ਸਰਜਨ ਡਾ. ਸੰਜੀਵ ਭਗਤ ਨੇ ਕਿਹਾ ਕਿ ਸਰਕਾਰ ਵਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜਨਤਾ ਲਈ ਜੋ ਸਿਹਤ ਸਹੂਲਤਾਂ ਤੇ ਸਿਹਤ ਸਕੀਮਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਉਨ੍ਹਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਵਾਉਣਾ ਯਕੀਨੀ ਬਣਾਇਆ ਜਾਏਗਾ | ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ.ਰਾਜੀਵ ਪ੍ਰਾਸ਼ਰ, ਸਹਾਇਕ ਸਿਵਲ ਸਰਜਨ ਡਾ. ਅਨੂੰ ਸ਼ਰਮਾ, ਡੀ.ਡੀ.ਐਚ.ਓ. ਡਾ. ਮੋਨਿੰਦਰ ਕੌਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਣਦੀਪ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸੰਦੀਪ ਭੋਲਾ, ਐਸ.ਐਮ.ਓ. ਡਾ. ਪਰਮਿੰਦਰ ਕੌਰ, ਡਾ. ਨੰਦਿਕਾ ਖੁੱਲਰ, ਡਾ. ਰਾਜੀਵ, ਡਾ. ਨਵਪ੍ਰੀਤ ਕੌਰ, ਸੁਪਰਡੈਂਟ ਰਾਮ ਅਵਤਾਰ, ਡੀ.ਪੀ.ਐਮ. ਵਿਨੇ ਮੱਲ੍ਹਣ, ਐਮ.ਐਂਡ. ਈ.ਓ. ਰਾਮ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਜਸਵਿੰਦਰ ਕੌਰ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਬੀ.ਸੀ.ਸੀ. ਜੋਤੀ ਅਨੰਦ, ਬੀ.ਈ.ਈ. ਰਵਿੰਦਰ ਜੱਸਲ ਆਦਿ ਹਾਜ਼ਰ ਸਨ |