06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਸ਼੍ਰੋਮਣੀ ਕਮੇਟੀ ਦੇ ਸੇਵਾ-ਮੁਕਤ ਸਕੱਤਰ ਜਥੇ ਆਹਲੀ ਦਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵਿਸ਼ੇਸ਼ ਸਨਮਾਨ <br/>

Ad Position 21
No active advertisement
ਅਜੀਤ ਡੈਸਕ 19-10-2025
ਸੁਲਤਾਨਪੁਰ ਲੋਧੀ, 18 ਅਕਤੂਬਰ (ਨਰੇਸ਼ ਹੈਪੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਰਿਟਾ. ਸਕੱਤਰ ਜਥੇਦਾਰ ਮਹਿੰਦਰ ਸਿੰਘ ਆਹਲੀ ਦਾ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਵਿਖੇ ਆਯੋਜਿਤ ਗੁਰਮਤਿ ਸਮਾਗਮ ਦੌਰਾਨ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਬੇਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ, ਕਥਾਵਾਚਕ ਭਾਈ ਕਰਨਜੀਤ ਸਿੰਘ ਆਹਲੀ ਤੇ ਰੋਜ਼ਾਨਾ ਅੰਮਿ੍ਤ ਵੇਲਾ ਪਰਿਕਰਮਾ ਸੇਵਾ ਸੋਸਾਇਟੀ ਸੁਲਤਾਨਪੁਰ ਲੋਧੀ ਦੇ ਸਰਪ੍ਰਸਤ ਭਾਈ ਚਰਨਜੀਤ ਸਿੰਘ ਫਰਾਂਸ ਵੱਲੋਂ ਸਕੱਤਰ ਜਥੇਦਾਰ ਆਹਲੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਉਪਰੰਤ ਗੱਲਬਾਤ ਕਰਦੇ ਹੋਏ ਜਥੇਦਾਰ ਮਹਿੰਦਰ ਸਿੰਘ ਆਹਲੀ ਨੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਅਤੇ ਆ ਰਹੇ ਪ੍ਰਕਾਸ਼ ਪੁਰਬ ਸਮਾਗਮਾਂ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ ਤੇ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਦੀ ਅਗਵਾਈ ਵਿਚ ਗੁਰਦੁਆਰਾ ਸਾਹਿਬ ਵਿਚ ਸੇਵਾ ਕਾਰਜ ਵੱਡੀ ਪੱਧਰ ਤੇ ਚੱਲ ਰਹੇ ਹਨ ਤੇ ਸੰਗਤਾਂ ਵੱਲੋਂ ਬੜੇ ਉਤਸ਼ਾਹ ਨਾਲ ਸਹਿਯੋਗ ਕੀਤਾ ਜਾ ਰਿਹਾ ਹੈ | ਇਸ ਮੌਕੇ ਗਿਆਨੀ ਸਤਨਾਮ ਸਿੰਘ ਹੈੱਡ ਗ੍ਰੰਥੀ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 556ਵਾਂ ਪਾਵਨ ਪ੍ਰਕਾਸ਼ ਪੁਰਬ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੈਨੇਜਰ ਅਵਤਾਰ ਸਿੰਘ ਦੀ ਦੇਖ ਰੇਖ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 3, 4 ਤੇ 5 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ | ਇਸ ਮੌਕੇ ਗੁਰਦੁਆਰਾ ਬੇਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਚੈਂਚਲ ਸਿੰਘ ਆਹਲੀ ਤੇ ਗੁਰਪ੍ਰੀਤ ਸਿੰਘ, ਮੀਤ ਮੈਨੇਜਰ ਗੁਰਜੀਤ ਸਿੰਘ ਤੇ ਭਾਈ ਹਰਜਿੰਦਰ ਸਿੰਘ, ਨਵਜੋਤ ਸਿੰਘ ਸੋਨੂੰ, ਭਾਈ ਦਿਆਲ ਸਿੰਘ ਹਜ਼ੂਰੀ ਰਾਗੀ, ਭਾਈ ਬੱਗਾ ਸਿੰਘ ਰਾਗੀ, ਭਾਈ ਦਿਲਬਾਗ ਸਿੰਘ ਰਾਗੀ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਖ਼ਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਦੇ ਸੈਸ਼ਨ ਲੈਟਰ ਆਪ ਦੇ ਹਲਕਾ ਇੰਚਾਰਜ ਸਿੰਘ ਚੀਮਾ... ਅਗਲੀ ਖ਼ਬਰ ਜਾਅਲੀ ਵਿਜੀਲੈਂਸ ਅਧਿਕਾਰੀ ਬਣ ਕੇ ਐੱਸ.ਡੀ.ਓ. ਤੇ ਜੇ.ਈ. ਨੂੰ ਅਗਵਾ ਕਰਨ ਵਾਲੇ 2 ਗਿ੍ਫ਼ਤਾਰ-2 ਫ਼ਰਾਰ
Ad Position 24
No active advertisement