06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਏਡਿਡ ਸਕੂਲ ਅਧਿਆਪਕਾਂ ਨੇ 10 ਮਹੀਨੇ ਤੋਂ ਤਨਖ਼ਾਹ ਨਾ ਮਿਲਣ 'ਤੇ ਸਰਕਾਰ ਵਿਰੁੱਧ ਕੀਤਾ ਰੋਸ ਵਿਖਾਵਾ <br/>

Ad Position 21
No active advertisement
ਅਜੀਤ ਡੈਸਕ 19-10-2025
ਕਪੂਰਥਲਾ, 18 ਅਕਤੂਬਰ (ਸਡਾਨਾ)-ਪੰਜਾਬ ਸਰਕਾਰ ਏਡਿਡ ਸਕੂਲ ਟੀਚਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਨੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਇਸ ਸਾਲ ਜਨਵਰੀ ਮਹੀਨੇ ਤੋਂ ਤਨਖ਼ਾਹਾਂ ਦੀ ਅਦਾਇਗੀ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਸਥਾਨਕ ਸ਼ਾਲਾਮਾਰ ਬਾਗ ਦੇ ਮੋਹਰੇ ਧਰਨਾ ਦਿੱਤਾ | ਰੋਹ ਵਿਚ ਆਏ ਅਧਿਆਪਕਾਂ ਨੇ ਪੰਜਾਬ ਸਰਕਾਰ ਵਿਰੁੱਧ ਮੁਰਦਾਬਾਦ ਦੇ ਨਾਅਰੇ ਲਗਾਏ ਤੇ ਸਰਕਾਰ ਦੇ ਅਧਿਆਪਕ ਵਿਰੋਧੀ ਰਵੱਈਏ ਦੇ ਵਿਰੋਧ ਵਿਚ ਕਾਲੀ ਦੀਵਾਲੀ ਮਨਾਉਣ ਦਾ ਫੈਸਲਾ ਲਿਆ | ਅਧਿਆਪਕ ਆਗੂਆਂ ਨੇ ਦੱਸਿਆ ਕਿ ਏਡਿਡ ਸਕੂਲਾਂ ਦੇ ਲਗਭਗ 1500 ਦੇ ਕਰੀਬ ਅਧਿਆਪਕਾਂ ਨੂੰ ਪੰਜਾਬ ਸਰਕਾਰ ਵਲੋਂ ਪਿਛਲੇ 10 ਮਹੀਨਿਆਂ ਦੀ ਤਨਖ਼ਾਹ ਦੀ ਅਦਾਇਗੀ ਨਹੀਂ ਕੀਤੀ ਗਈ ਜਿਸ ਕਾਰਨ ਉਨ੍ਹਾਂ ਨੂੰ ਆਪਣੇ ਘਰਾਂ ਦਾ ਗੁਜ਼ਾਰਾ ਚਲਾਉਣ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਰ ਸਰਕਾਰ ਵਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਾ ਲਏ ਜਾਣ ਕਾਰਨ ਇਨ੍ਹਾਂ ਸਕੂਲਾਂ ਦੇ ਅਧਿਆਪਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਧਰਨਾਕਾਰੀ ਅਧਿਆਪਕਾਂ ਦੇ ਆਗੂ ਰਕੇਸ਼ ਮਹਾਜਨ ਨੇ ਦੱਸਿਆ ਕਿ ਸੂਬੇ ਭਰ ਵਿਚ ਕਰੀਬ 1500 ਅਜਿਹੇ ਅਧਿਆਪਕ ਹਨ ਜਿਨ੍ਹਾਂ ਨੂੰ ਤਨਖ਼ਾਹਾਂ ਨਾ ਮਿਲਣ ਕਾਰਨ ਉਨ੍ਹਾਂ ਦਾ ਘਰਾਂ ਦਾ ਖ਼ਰਚਾ ਚੱਲਣਾ ਵੀ ਔਖਾ ਹੋ ਗਿਆ | ਅੱਜ ਦੇ ਇਸ ਰੋਸ ਧਰਨੇ ਵਿਚ ਐਮ.ਡੀ.ਐਸ.ਡੀ. ਸਕੂਲ ਤੇ ਹਿੰਦੂ ਪੁੱਤਰੀ ਪਾਠਸ਼ਾਲਾ ਸਕੂਲ ਦੇ ਅਧਿਆਪਕ ਸ਼ਾਮਲ ਸਨ | ਇਸ ਮੌਕੇ ਅਧਿਆਪਕਾਂ ਵਲੋਂ ਸ਼ਹਿਰ ਵਿਚ ਰੋਸ ਮਾਰਚ ਵੀ ਕੀਤਾ ਗਿਆ ਤੇ ਸਰਕਾਰ ਖਿਲਾਫ ਜੰਮਕੇ ਨਾਅਰੇਬਾਜ਼ੀ ਕੀਤੀ ਗਈ | ਵਿਖਾਵਾਕਾਰੀ ਅਧਿਆਪਕਾਂ ਨੇ ਤਨਖ਼ਾਹਾਂ ਜਾਰੀ ਕਰਵਾਉਣ ਲਈ ਸਰਕਾਰ ਦੇ ਨਾਂਅ ਡਿਪਟੀ ਕਮਿਸ਼ਨਰ ਰਾਹੀਂ ਮੰਗ ਪੱਤਰ ਵੀ ਭੇਜਿਆ |

Ad Position 22
No active advertisement
ਪਿਛਲੀ ਖ਼ਬਰ ਮਾਡਰਨ ਜੇਲ੍ਹ ਦੇ ਹਵਾਲਾਤੀ ਕੋਲੋਂ ਨਸ਼ੀਲਾ ਪਦਾਰਥ ਬਰਾਮਦ ਅਗਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਫ਼ਲੈਗ ਮਾਰਚ ਕੱਢਿਆ ਗਿਆ <br/>
Ad Position 24
No active advertisement