ਕਪੂਰਥਲਾ, 18 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਿਚ ਦੀਵਾਲੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪਹਿਲੀ ਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਦਾ ਅੰਤਰ ਹਾਊਸ ਰੋਲ ਪਲੇਅ ਮੁਕਾਬਲਾ ਕਰਵਾਇਆ ਗਿਆ | ਇਸ ਵਿਚ ਨੰਨੇ-ਮੁੰਨੇ ਬੱਚੇ ਸ੍ਰੀ ਰਾਮ, ਸੀਤਾ ਮਾਤਾ, ਦਸ਼ਰਥ, ਰਾਵਣ, ਸਬਰੀ, ਹਨੂਮਾਨ, ਅੰਗਦ ਦੇਵ ਆਦਿ ਦੇ ਕਿਰਦਾਰ ਨਿਭਾਏ | ਸਕੂਲ ਦੇ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ ਤੇ ਡਾਇਰੈਕਟਰ ਰੁਚੀ ਆਨੰਦ, ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ ਤੇ ਉਪ ਪਿ੍ੰਸੀਪਲ ਡਾ. ਦੀਪਕ ਅਰੋੜਾ ਨੇ ਅੰਤਰ ਹਾਊਸ ਰੋਲ ਪਲੇਅ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਤੇ ਭਵਿੱਖ ਵਿਚ ਉਨ੍ਹਾਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਕਿਹਾ ਕਿ ਇਹ ਮੁਕਾਬਲੇ ਕਰਵਾਉਣ ਦਾ ਮੁੱਖ ਉਦੇਸ਼ ਬੱਚਿਆਂ ਵਿਚ ਭਾਰਤੀ ਸੰਸਕ੍ਰਿਤੀ, ਨੈਤਿਕ ਮੁੱਲਾਂ ਤੇ ਤਿਉਹਾਰਾਂ ਦੇ ਮਹੱਤਵ ਬਾਰੇ ਉਨ੍ਹਾਂ ਨੂੰ ਜਾਗਰੂਕ ਕਰਨਾ ਸੀ | ਇਸ ਮੁਕਾਬਲੇ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚੜ੍ਹਾਉਣ ਵਿਚ ਗਤੀਵਿਧੀ ਇੰਚਾਰਜ ਨੇਹਾ ਜੋਸ਼ੀ ਤੇ ਅਧਿਆਪਕਾ ਕਰੁਣਾ ਨੇ ਵਿਸ਼ੇਸ਼ ਯੋਗਦਾਨ ਪਾਇਆ |