ਫਗਵਾੜਾ, 18 ਅਕਤੂਬਰ (ਹਰਜੋਤ ਸਿੰਘ ਚਾਨਾ)- ਸਿਟੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਖਿਲਾਫ਼ ਕੇਸ ਦਰਜ ਕੀਤਾ ਹੈ | ਐਸ.ਐਚ.ਓ ਸਿਟੀ ਊਸ਼ਾ ਰਾਣੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਆਕਾਸ਼ਾ ਜੋ ਕਿ ਚੋਰੀਆਂ ਕਰਨ ਦਾ ਆਦੀ ਹੈ ਤੇ ਅੱਜ ਵੀ ਜੋਤੀ ਢਾਬਾ ਨਜ਼ਦੀਕ ਚੋਰੀ ਸ਼ੁਦਾ ਮੋਟਰਸਾਈਕਲ ਲੈ ਕੇ ਕਿਸੇ ਗਾਹਕ ਦਾ ਇੰਤਜ਼ਾਰ ਕਰ ਰਿਹਾ ਹੈ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਉਸ ਨੂੰ ਕਾਬੂ ਕਰਕੇ ਉਸ ਪਾਸੋਂ ਚੋਰੀ ਦਾ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਹੈ | ਕਾਬੂ ਕੀਤੇ ਵਿਅਕਤੀ ਦੀ ਪਛਾਣ ਆਕਾਸ਼ ਕੁਮਾਰ ਪੁੱਤਰ ਕਾਮਦੇਵ ਮੰਡਲ ਵਾਸੀ ਗੋਬਿੰਦਪੁਰਾ ਵਜੋਂ ਹੋਈ ਹੈ |