06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਖਲਵਾੜਾ ਦੇ ਆਪ ਆਗੂਆਂ ਨੇ ਗਰੀਨ ਦੀਵਾਲੀ ਮਨਾਉਣ ਦੀ ਕੀਤੀ ਅਪੀਲ <br/>

Ad Position 21
No active advertisement
ਅਜੀਤ ਡੈਸਕ 19-10-2025
ਖਲਵਾੜਾ, 18 ਅਕਤੂਬਰ (ਮਨਦੀਪ ਸਿੰਘ ਸੰਧੂ)-ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਇਸ ਵਾਰ ਗਰੀਨ ਦੀਵਾਲੀ ਮਨਾਈ ਜਾਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਖਲਵਾੜਾ ਦੇ ਆਪ ਆਗੂਆਂ ਕਸ਼ਮੀਰ ਸਿੰਘ ਖਲਵਾੜਾ ਕੋਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ, ਡਾਕਟਰ ਸੁਰਿੰਦਰ ਸਿੰਘ ਸਰਪੰਚ ਖਲਵਾੜਾ ਕਲੋਨੀ, ਪ੍ਰਸ਼ੋਤਮ ਲਾਲ ਮੈਹਮੀ ਯੂ ਏ ਈ ਅਤੇ ਸ਼ਿਵ ਕੁਮਾਰ ਖਲਵਾੜਾ ਨੇ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਅਤੇ ਨਿਰਧਾਰਿਤ ਕੀਤੇ ਗਏ ਸਮੇਂ ਦੌਰਾਨ ਗਰੀਨ ਪਟਾਕੇ ਚਲਾ ਕੇ ਹੀ ਦੀਵਾਲੀ ਮਨਾਈ ਜਾਵੇ ਤਾਂ ਜੋ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੇ ਨਾਲ ਨਾਲ ਆਵਾਜ਼ ਰਹਿਤ ਪਟਾਕੇ ਚਲਾ ਕੇ ਬੱਚਿਆਂ, ਬਜ਼ੁਰਗਾਂ ਅਤੇ ਮਰੀਜ਼ਾਂ ਨੂੰ ਵੀ ਰਾਹਤ ਪ੍ਰਦਾਨ ਕੀਤੀ ਜਾ ਸਕੇ | ਇਸ ਮੌਕੇ ਉਨ੍ਹਾਂ ਨੇ ਸਾਰਿਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਇਸ ਵਾਰ ਦੀਵਾਲੀ ਸਭਨਾਂ ਲਈ ਭਾਗਾਂਵਾਲੀ ਹੋਵੇ |

Ad Position 22
No active advertisement
ਪਿਛਲੀ ਖ਼ਬਰ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਚ ਟੀ.ਏ. ਦੀ ਸਿੱਧੀ ਭਰਤੀ ਲਈ ਸਿਖਲਾਈ ਸ਼ੁਰੂ-ਕੈਪਟਨ ਅਜੀਤ ਸਿੰਘ <br/> ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਖਲਵਾੜਾ ਵਿਖੇ ਦੀਵਾਲੀ ਸੰਬੰਧੀ ਰੰਗੋਲੀ ਬਣਾਈ <br/>
Ad Position 24
No active advertisement