05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਆਈਵੀ ਵਰਲਡ ਸਕੂਲ 'ਚ ਦੀਵਾਲੀ ਦਾ ਤਿਉਹਾਰ ਖੁਸ਼ੀ ਤੇ ਉਤਸ਼ਾਹ ਨਾਲ ਮਨਾਇਆ <br/>

Ad Position 21
No active advertisement
ਅਜੀਤ ਡੈਸਕ 19-10-2025
ਜਲੰਧਰ, 18 ਅਕਤੂਬਰ (ਪਵਨ ਖਰਬੰਦਾ)-ਵਾਸਲ ਐਜੂਕੇਸ਼ਨ ਦੀ ਯੋਗ ਅਗਵਾਈ ਹੇਠ ਆਈਵੀ ਵਰਲਡ ਸਕੂਲ ਨੇ ਖੁਸ਼ੀ ਅਤੇ ਉਤਸ਼ਾਹ ਨਾਲ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਨੂੰ ਬੜੀ ਧੂਮ-ਧਾਮ ਨਾਲ ਮਨਾਇਆ¢ ਇਸ ਮੌਕੇ ਨੂੰ ਖੂਬਸੂਰਤ ਬਣਾਉਣ ਲਈ ਵਿਦਿਆਰਥੀਆਂ ਨੇ 'ਦੀਵਾਲੀ ਦਾ ਤਿਉਹਾਰ' ਵਿਸ਼ ੇ'ਤੇ ਆਧਾਰਿਤ ਜਮਾਤ ਸਜਾਵਟ ਗਤੀਵਿਧੀ ਵਿੱਚ ਹਿੱਸਾ ਲਿਆ¢ ਇਸ ਗਤੀਵਿਧੀ ਨੇ ਰਚਨਾਤਮਿਕਤਾ ਅਤੇ ਸਮੂਹ ਕਾਰਜ ਦੀ ਭਾਵਨਾ ਨੂੰ ਉਤਸ਼ਾਹਿਤ ਕੀਤਾ, ਜਿਸ ਨਾਲ ਵਿਦਿਆਰਥੀਆਂ ਨੂੰ ਕਲਾ ਅਤੇ ਸਜਾਵਟ ਰਾਹੀਂ ਆਪਣੀ ਪ੍ਰਤਿਭਾ ਨੂੰ ਦਰਸਾਉਣ ਤੇ ਨਿਖਾਰਨ ਦਾ ਮੌਕਾ ਮਿਲਿਆ ¢ ਜਮਾਤਾਂ ਦੇ ਕੋਨੇ ਅਤੇ ਪ੍ਰਦਰਸ਼ਨ ਖੇਤਰਾਂ ਨੂੰ 'ਬੈੱਸਟ ਆਉਟ ਆਫ ਬੇਸਟ ਸਮੱਗਰੀ ਦੀ ਵਰਤੋਂ ਕਰਕੇ ਸੁੰਦਰ ਢੰਗ ਨਾਲ ਸਜਾਇਆ ਗਿਆ¢ ਵਿਦਿਆਰਥੀਆਂ ਨੇ ਦੀਵੇ, ਮੋਮਬੱਤੀਆਂ, ਕਾਗਜ਼ ਅਤੇ ਰੰਗੋਲੀ ਦੇ ਡਿਜ਼ਾਈਨ ਤਿਆਰ ਕੀਤੇ ਜਿਸ ਵਿੱਚ ਹਰ ਇੱਕ ਨੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਦੇ ਅਸਲੀ ਅਰਥ ਨੂੰ ਪ੍ਰਗਟਾਇਆ¢ ਉਤਸ਼ਾਹ ਨੂੰ ਹੋਰ ਵਧਾਉਂਦੇ ਹੋਏ ਇੱਕ ਮਿੱਟੀ ਦੇ ਬਰਤਨ ਬਣਾਉਣ ਦੀ ਗਤੀਵਿਧੀ ਕਰਵਾਈ ਗਈ, ਜਿਸ ਵਿੱਚ ਵਿਦਿਆਰਥੀਆਂ ਨੇ ਖੁਸ਼ੀ ਨਾਲ ਪਰੰਪਰਾਗਤ ਦੀਵੇ ਤਿਆਰ ਕੀਤੇ ਅਤੇ ਭਾਰਤ ਦੀ ਪੁਰਾਤਨ ਵਿਰਾਸਤ ਬਾਰੇ ਡੂੰਘੀ ਸਮਝ ਪ੍ਰਾਪਤ ਕੀਤੀ, ਜਿਸ ਨਾਲ ਸਥਿਰਤਾ, ਰਚਨਾਤਮਿਕਤਾ ਅਤੇ ਸਵੈ-ਨਿਰਭਰਤਾ ਦੇ ਮੁੱਲਾਂ ਨੂੰ ਮਜ਼ਬੂਤੀ ਮਿਲੀ ¢ ਇਸ ਤਿਉਹਾਰ ਨੇ ਨਾਂ ਸਿਰਫ਼ ਸਕੂਲ ਦਾ ਮਾਹੌਲ ਚਮਕਾਇਆ, ਸਗੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਵਿਚਕਾਰ ਏਕਤਾ ਅਤੇ ਤਿਉਹਾਰ ਦੀ ਭਾਵਨਾ ਨੂੰ ਵੀ ਮਜ਼ਬੂਤ ਕੀਤਾ ¢ ਵਾਸਲ ਐਜੂਕੇਸ਼ਨ ਦੇ ਪ੍ਰਧਾਨ ਕੇ.ਕੇ. ਵਾਸਲ, ਚੇਅਰਮੈਨ ਸੰਜੀਵ ਕੁਮਾਰ ਵਾਸਲ, ਉਪ ਪ੍ਰਧਾਨ ਈਨਾ ਵਾਸਲ, ਸੀਈਓ ਰਾਘਵ ਵਾਸਲ ਅਤੇ ਡਾਇਰੈਕਟਰ ਅਦਿਤੀ ਵਾਸਲ ਨੇ ਵਿਦਿਆਰਥੀਆਂ ਦੀ ਉਤਸ਼ਾਹ ਪੂਰਨ ਭਾਗੀਦਾਰੀ ਅਤੇ ਸ਼ਾਨਦਾਰ ਸਜਾਵਟ ਦੀ ਸ਼ਲਾਘਾ ਕੀਤੀ ¢ ਉਨ੍ਹਾਂ ਦੇ ਉਤਸ਼ਾਹ ਨੇ ਇਸ ਦੀਵਾਲੀ ਦੇ ਤਿਉਹਾਰ ਨੂੰ ਸਭ ਲਈ ਇੱਕ ਯਾਦਗਾਰ ਅਤੇ ਅਰਥਪੂਰਨ ਅਨੁਭਵ ਬਣਾ ਦਿੱਤਾ ¢

Ad Position 22
No active advertisement
ਪਿਛਲੀ ਖ਼ਬਰ ਬਾਬਾ ਕਰਤਾਰ ਸਿੰਘ ਤੇ ਬਾਬਾ ਤਰਲੋਚਨ ਸਿੰਘ ਦੀ ਸਾਲਾਨਾ ਬਰਸੀ ਸ਼ਰਧਾ ਨਾਲ ਮਨਾਈ <br/> ਅਗਲੀ ਖ਼ਬਰ ਪੁਲਿਸ ਸ਼ਹੀਦੀ ਦਿਵਸ ਮੌਕੇ ਕਮਿਸ਼ਨਰੇਟ ਪੁਲਿਸ ਨੇ ਪੰਜਾਬ ਪੁਲਿਸ ਦੇ ਸ਼ਹੀਦਾਂ ਨੂੰ ਦਿੱਤੀ ਭਾਵਪੂਰਕ ਸ਼ਰਧਾਂਜਲੀ <br/...
Ad Position 24
No active advertisement