22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਦੀਵਾਲੀ ਦਾ ਤਿਉਹਾਰ ਜ਼ਿਲ੍ਹੇ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ 'ਚ ਬਹੁਤ ਹੀ ਉਤਸ਼ਾਹ ਨਾਲ ਮਨਾਇਆ <br/>

Ad Position 21
No active advertisement
ਅਜੀਤ ਡੈਸਕ 20-10-2025

ਕਪੂਰਥਲਾ, 19 ਅਕਤੂਬਰ (ਅਮਰਜੀਤ ਕੋਮਲ)-ਜ਼ਿਲ੍ਹੇ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿਚ ਦੀਵਾਲੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਦੀਵੇ ਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਸੇ ਸਬੰਧ ਵਿਚ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਰੈੱਡ ਰੀਬਨ ਤੇ ਐਨ.ਐਸ.ਐਸ. ਵਿਭਾਗ ਵਲੋਂ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੇ ਰੰਗੋਲੀ ਦੇ ਵੱਖ-ਵੱਖ ਰੰਗਾਂ, ਰੰਗਦਾਰ ਦੀਵਿਆਂ ਤੇ ਪੋਸਟਰਾਂ ਰਾਹੀਂ ਸਮਾਜ ਨੂੰ ਗਰੀਨ ਦੀਵਾਲੀ ਬਣਾਉਣ ਦਾ ਸੰਦੇਸ਼ ਦਿੱਤਾ | ਇਸ ਮੌਕੇ ਬੋਲਦਿਆਂ ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਦੀਵਾਲੀ ਤੇ ਬੰਦ ਛੋੜ ਦਿਵਸ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇਹ ਤਿਉਹਾਰ ਅੰਧਕਾਰ 'ਤੇ ਪ੍ਰਕਾਸ਼ ਦੀ ਫ਼ਤਿਹ ਦਾ ਤਿਉਹਾਰ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ | ਦੀਵਾਲੀ ਦੇ ਸਮਾਗਮ ਦੀ ਕੋਆਰਡੀਨੇਟਰ ਪ੍ਰੋ. ਵਰਿੰਦਰ ਕੌਰ ਨੇ ਦੱਸਿਆ ਕਿ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਸਟਾਲ ਲਗਾਏ | ਇਸ ਮੌਕੇ ਵਿਦਿਆਰਥੀਆਂ ਦੇ ਰੰਗੋਲੀ ਬਣਾਉਣ, ਸੁੰਦਰ ਪੋਸ਼ਾਕ ਤੇ ਸੁੰਦਰ ਦੀਵੇ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਸਨਮਾਨਿਤ ਕੀਤਾ | ਰੈੱਡ ਰੀਬਨ ਕਲੱਬ ਦੇ ਕਨਵੀਨਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਮਹੱਤਵ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਸਮਾਗਮ ਵਿਚ ਸ਼ਮੂਲੀਅਤ ਕਰਨ ਲਈ ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਸੀਨੀਅਰ ਅਧਿਆਪਕਾ ਪ੍ਰੋ. ਅਮਨਦੀਪ ਕੌਰ ਚੀਮਾ, ਡਾ. ਅਮਰੀਕ ਸਿੰਘ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਇੰਦਰਪ੍ਰੀਤ ਸਿੰਘ ਤੋਂ ਇਲਾਵਾ ਕਾਲਜ ਦੇ ਸਮੁੱਚਾ ਸਟਾਫ਼ ਹਾਜ਼ਰ ਸੀ |
ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਚ ਦੀਵਾਲੀ ਸਬੰਧੀ ਸਮਾਗਮ
ਦੀਵਾਲੀ ਸਬੰਧੀ ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਚ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੇ ਭਾਸ਼ਣ, ਕਵਿਤਾ, ਡਾਂਸ ਤੇ ਕੋਰੀਓਗ੍ਰਾਫ਼ੀ ਪੇਸ਼ ਕੀਤੀ | ਇਸ ਮੌਕੇ ਨਰਸਰੀ ਤੋਂ ਲੈ ਕੇ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਗਰੁੱਪਵਾਰ ਦੀਵੇ ਸਜਾਉਣ ਦਾ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਨਰਸਰੀ ਤੋਂ ਪਹਿਲੀ ਜਮਾਤ ਦੇ ਵਿਦਿਆਰਥੀਆਂ ਵਿਚੋਂ ਜਸਲੀਨ ਕੌਰ ਨੇ ਪਹਿਲਾ, ਪ੍ਰਰਨੀਤ ਕੌਰ ਨੇ ਦੂਜਾ ਤੇ ਗੁਰਮਨ ਕੌਰ ਨੇ ਤੀਜਾ, ਦੂਜੀ ਤੋਂ ਪੰਜਵੀਂ ਤੱਕ ਦੇ ਗਰੁੱਪ ਵਿਚ ਹਰਨੂਰ ਕੌਰ ਤੇ ਅਜੈਬੀਰ ਸਿੰਘ ਨੇ ਪਹਿਲਾ, ਪਰਨੀਤ ਕੌਰ ਦੂਜਾ, ਗੁਰਲੀਨ ਕੌਰ ਤੇ ਨਿਮਰਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | 6ਵੀਂ ਤੋਂ 8ਵੀਂ ਜਮਾਤ ਦੇ ਗਰੁੱਪ ਵਿਚ ਪਰਨੀਤ ਕੌਰ ਪਹਿਲੇ, ਅਰਮਾਨ ਸਿੰਘ ਦੂਜੇ ਤੇ ਗੁਰਲੀਨ ਕੌਰ ਤੀਜੇ ਸਥਾਨ 'ਤੇ ਰਹੀ | 9ਵੀਂ ਤੋਂ 12ਵੀਂ ਜਮਾਤ ਦੇ ਗਰੁੱਪ ਵਿਚ ਪ੍ਰਭਦੀਪ ਕੌਰ ਨੇ ਪਹਿਲਾ, ਮੁਸਕਾਨ ਤੇ ਸਨੇਹਾ ਨੇ ਦੂਜਾ, ਸੁਪ੍ਰੀਤ ਕੌਰ, ਅਵਨੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਹਾਊਸ ਵਾਈਜ਼ ਵਿਦਿਆਰਥੀਆਂ ਨੇ ਰੰਗੋਲੀਆਂ ਵੀ ਬਣਾਈਆਂ | ਇਸ ਤੋਂ ਪਹਿਲਾਂ ਸਟਾਫ਼ ਵਲੋਂ ਦੀਵਾਲੀ ਦੇ ਸ਼ੁੱਭ ਅਵਸਰ 'ਤੇ ਪੂਜਾ ਕੀਤੀ ਗਈ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਚਰਨ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਬਲਜੀਤ ਕੌਰ ਨੇ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਹੋਰ ਮੁਕਾਬਲਿਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਪ੍ਰਬੰਧਕ ਕਮੇਟੀ ਨੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ | ਸਕੂਲ ਦੀ ਪਿ੍ੰਸੀਪਲ ਮਧੂ ਗੋਸਵਾਮੀ ਨੇ ਦੀਵਾ ਸਜਾਉਣ ਦੇ ਮੁਕਾਬਲੇ ਵਿਚ ਵੱਖ-ਵੱਖ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਸਮਾਗਮ ਨੂੰ ੂ ਸਫ਼ਲ ਬਣਾਉਣ ਵਿਚ ਅਧਿਆਪਕਾ ਮੀਨੂੰ ਸ਼ਰਮਾ, ਸੰਜਨਾ, ਹਰਨੀਤ ਕੌਰ, ਅਮਨਪ੍ਰੀਤ ਕੌਰ, ਸ਼ਿਵਾਨੀ, ਰਣਜੀਤ ਕੌਰ, ਹਰਪ੍ਰੀਤ ਕੌਰ, ਸਤਵਿੰਦਰ ਕੌਰ, ਭੁਪਿੰਦਰ ਕੌਰ, ਪਲਵਿੰਦਰ ਕੌਰ, ਮਨਪ੍ਰੀਤ ਕੌਰ, ਮਨਦੀਪ ਕੌਰ, ਰਜਿੰਦਰ ਕੌਰ, ਸੰਦੀਪ ਕੌਰ ਨੇ ਯੋਗਦਾਨ ਪਾਇਆ |
ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਦੀਵਾਲੀ ਧੂਮਧਾਮ ਨਾਲ ਮਨਾਈ
ਦੀਵਾਲੀ ਦਾ ਤਿਉਹਾਰ ਆਨੰਦ ਪਬਲਿਕ ਸਕੂਲ ਵਿਚ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੇ ਆਰੰਭ ਵਿਚ ਸਕੂਲ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ, ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ, ਉਪ ਪਿ੍ੰਸੀਪਲ ਡਾ. ਦੀਪਕ ਅਰੋੜਾ ਤੇ ਸ੍ਰੀਮਤੀ ਰਵਿੰਦਰ ਸੇਖੋਂ ਨੇ ਮਾਤਾ ਲਕਸ਼ਮੀ ਦੀ ਪੂਜਾ ਕੀਤੀ | ਸਮਾਗਮ ਨੂੰ ਸੰਬੋਧਨ ਕਰਦਿਆਂ ਵਰਿੰਦਰ ਕੁਮਾਰੀ ਆਨੰਦ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਤੇ ਸਕੂਲ ਦੀ ਖ਼ੁਸ਼ਹਾਲੀ ਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਅੰਤਰ ਹਾਊਸ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਦਾ ਰੰਗੋਲੀ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ | ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਸ੍ਰੀ ਰਮਾਇਣ ਦੇ ਦਿ੍ਸ਼ ਪੇਸ਼ ਕੀਤੇ | ਸਕੂਲ ਦੇ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ ਤੇ ਉਪ ਪਿ੍ੰਸੀਪਲ ਡਾ. ਦੀਪਕ ਅਰੋੜਾ ਨੇ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਦੀਵਾਲੀ ਦੀ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਸਕੂਲ ਦੀ ਤਰੱਕੀ ਤੇ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਸਮਾਗਮ ਦੀ ਸਫਲਤਾ ਲਈ ਹਾਊਸ ਇੰਚਾਰਜਾਂ ਤੇ ਸਕੂਲ ਦੇ ਅਧਿਆਪਕਾਂ ਦੀ ਸ਼ਲਾਘਾ ਕੀਤੀ | ਪ੍ਰੋਗਰਾਮ ਦਾ ਸੰਚਾਲਨ ਗਤੀਵਿਧੀ ਇੰਚਾਰਜ ਨੇਹਾ ਜੋਸ਼ੀ ਤੇ ਅਧਿਆਪਕਾਂ ਕਰੁਣਾ ਵਲੋਂ ਬਾਖ਼ੂਬੀ ਨਾਲ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਖੜਗ ਸਿੰਘ ਦੰਦੂਪੁਰ ਦੀ ਯਾਦ 'ਚ ਇਕ ਰੋਜ਼ਾ ਕਬੱਡੀ ਟੂਰਨਾਮੈਂਟ 29 ਨੂੰ ਅਗਲੀ ਖ਼ਬਰ ਫੂਡ ਵਿੰਗ ਦੀ ਟੀਮ ਨੇ ਵੱਖ-ਵੱਖ ਥਾਵਾਂ ਦਾ ਅਚਾਨਕ ਨਿਰੀਖਣ ਕਰਕੇ ਖਾਣ ਵਾਲੀਆਂ ਵਸਤੂਆਂ ਦੇ 8 ਸੈਂਪਲ ਭਰੇ <br/>
Ad Position 24