ਕਪੂਰਥਲਾ, 19 ਅਕਤੂਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ਬਦ ਗੁਰੂ ਪ੍ਰਚਾਰ ਸਭਾ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਮੂਹਿਕ ਸ੍ਰੀ ਸਹਿਜ ਪਾਠਾਂ ਦੇ ਭੋਗ ਸਥਾਨਕ ਸਟੇਟ ਗੁਰਦੁਆਰਾ ਸਾਹਿਬ ਵਿਚ ਪਾਏ ਗਏ | ਸਮਾਗਮ ਦੀ ਆਰੰਭਤਾ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਪਲਵਿੰਦਰ ਸਿੰਘ ਸਾਰੰਗ ਨੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ਜਿਨ੍ਹਾਂ ਸੰਗਤਾਂ ਨੇ 6 ਮਹੀਨੇ ਪਹਿਲਾਂ ਸ੍ਰੀ ਸਹਿਜ ਪਾਠ ਆਰੰਭ ਕੀਤੇ ਸਨ, ਉਨ੍ਹਾਂ ਨੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ | ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ ਨੇ ਗੁਰੂ ਪਾਤਸ਼ਾਹ ਸਨਮੁੱਖ ਸਰਬਤ ਦੇ ਭਲੇ ਅਤੇ ਨਿਰਵਿਘਨਤਾ ਸਹਿਤ ਦੁਬਾਰਾ ਸ੍ਰੀ ਸਹਿਜ ਪਾਠ ਆਰੰਭ ਕਰਨ ਸਬੰਧੀ ਅਰਦਾਸ ਕੀਤੀ | ਉਨ੍ਹਾਂ ਕਿਹਾ ਕਿ ਆਤਮਿਕ ਸ਼ਾਂਤੀ ਤੇ ਸ਼ੁੱਧੀ ਲਈ ਗੁਰਬਾਣੀ ਹੀ ਇਕਮਾਤਰ ਸਹਾਰਾ ਹੈ, ਇਸ ਲਈ ਸੰਗਤਾਂ ਨੂੰ ਗੁਰਬਾਣੀ ਅਨੁਸਾਰ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ | ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼ੋ੍ਰਮਣੀ ਕਮੇਟੀ ਦੇ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਨੇ ਸਮੂਹ ਸੰਗਤਾਂ ਨੂੰ ਗੁਰਬਾਣੀ ਅਨੁਸਾਰ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਬੋਲਦਿਆਂ ਸਭਾ ਦੇ ਪ੍ਰਧਾਨ ਚਰਨਜੀਤ ਸਿੰਘ ਵਾਲੀਆ ਨੇ ਕਿਹਾ ਕਿ ਗੁਰਬਾਣੀ ਸਾਡੀ ਮਨੁੱਖਤਾ ਲਈ ਕਲਿਆਣਕਾਰੀ ਹੈ, ਜੋ ਸਾਨੂੰ ਜੀਵਨ ਰੂਪੀ ਫ਼ਰਜ਼ਾਂ ਦੀ ਸਾਰਥਿਕਤਾ ਵੱਲ ਪ੍ਰੇਰਿਤ ਕਰਦੀ ਹੈ | ਸਭਾ ਦੇ ਜਨਰਲ ਸਕੱਤਰ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਮੰਚ ਸੰਚਾਲਨ ਦੇ ਫ਼ਰਜ਼ ਨਿਭਾਏ | ਉਨ੍ਹਾਂ ਕਿਹਾ ਕਿ ਅੱਜ ਲਗਭਗ 250 ਦੇ ਕਰੀਬ ਸੰਗਤਾਂ ਨੇ ਸਹਿਜ ਪਾਠ ਆਰੰਭ ਕੀਤੇ, ਇਨ੍ਹਾਂ ਪਾਠਾਂ ਦੇ ਭੋਗ ਅਗਲੇ ਸਾਲ 19 ਅਪ੍ਰੈਲ ਨੂੰ ਸਟੇਟ ਗੁਰਦੁਆਰਾ ਸਾਹਿਬ ਵਿਚ ਪਾਏ ਜਾਣਗੇ | ਇਸ ਮੌਕੇ ਸ਼ਬਦ ਗੁਰੂ ਪ੍ਰਚਾਰ ਸਭਾ ਵਲੋਂ ਲੰਗਰਾਂ ਦੀ ਸੇਵਾ ਲੈਣ ਵਾਲੇ ਆਨੰਦ ਅਤੇ ਬੇਦੀ ਪਰਿਵਾਰ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਐਡਵੋਕੇਟ ਪਰਮਜੀਤ ਸਿੰਘ ਸ਼ੇਖੂਪੁਰ, ਭਾਈ ਮੋਹਕਮ ਸਿੰਘ, ਹਰਜੀਤ ਸਿੰਘ ਭਾਟੀਆ, ਭਾਈ ਦਿਲਬਾਗ ਸਿੰਘ, ਭਾਈ ਉਪਕਾਰ ਸਿੰਘ, ਸਰਬਜੀਤ ਸਿੰਘ, ਗੁਰਮੇਜ ਸਿੰਘ, ਜਥੇ. ਰਛਪਾਲ ਸਿੰਘ ਸਿਟੀ ਕੇਬਲ, ਪਰਮਿੰਦਰ ਸਿੰਘ ਹੈਪੀ, ਮਨਮੋਹਨ ਸਿੰਘ, ਸਵਰਨ ਸਿੰਘ ਗਾਬੜੀਆ, ਜਸਬੀਰ ਸਿੰਘ ਆਨੰਦ, ਹਰਵਿੰਦਰ ਸਿੰਘ, ਤਰਵਿੰਦਰ ਮੋਹਨ ਸਿੰਘ ਭਾਟੀਆ, ਪ੍ਰੋ. ਭੁਪਿੰਦਰ ਸਿੰਘ, ਸੁਖਜੀਤ ਸਿੰਘ, ਆਤਮਜੀਤ ਸਿੰਘ ਵਾਲੀਆ, ਦਵਿੰਦਰ ਸਿੰਘ ਦੇਵ, ਭਾਈ ਜਸਵਿੰਦਰ ਸਿੰਘ, ਧੰਨਪ੍ਰੀਤ ਸਿੰਘ ਭਾਟੀਆ, ਗੁਰਸ਼ਰਨ ਸਿੰਘ, ਹਰਦਿਆਲ ਸਿੰਘ, ਸੁਖਜੀਤ ਸਿੰਘ ਬਾਂਸਲ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ |