ਸੁਲਤਾਨਪੁਰ ਲੋਧੀ, 19 ਅਕਤੂਬਰ (ਥਿੰਦ)-ਸ਼੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਰੇਨੂੰ ਅਰੋੜਾ ਦੀ ਅਗਵਾਈ ਵਿਚ ਗਰੀਨ ਦੀਵਾਲੀ ਮਨਾਈ ਗਈ | ਜਿਸ ਦੀ ਸ਼ੁਰੂਆਤ ਸਵੇਰ ਦੀ ਸਪੈਸ਼ਲ ਅਸੈਂਬਲੀ ਵਿਚ ਸ਼ਬਦ ਗਾਇਣ ਨਾਲ ਕੀਤੀ ਗਈ | ਇਸ ਦੌਰਾਨ ਵਿਦਿਆਰਥੀਆਂ ਨੇ ਭਾਸ਼ਣ, ਕਵਿਤਾਵਾਂ, ਗੀਤਾਂ ਤੇ ਕਵੀਸ਼ਰੀ ਰਾਹੀਂ ਦੀਵਾਲੀ ਦੇ ਤਿਉਹਾਰ ਦੀ ਮਹੱਤਤਾ 'ਤੇ ਚਾਨਣਾ ਪਾਇਆ | ਦੀਵਾਲੀ ਨਾਲ ਸੰਬੰਧਿਤ ਐਕਟੀਵਿਟੀ ਵਿਚ ਕੇ.ਜੀ. ਵਿੰਗ ਦੇ ਵਿਦਿਆਰਥੀਆਂ ਵੱਲੋਂ ਬਹੁਤ ਹੀ ਸੁੰਦਰ ਰੰਗੋਲੀਆਂ ਬਣਾਈਆਂ ਗਈਆਂ, ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਵੱਲੋਂ ਦੀਆ ਤੇ ਕੈਂਡਲ ਡੈਕੋਰੇਸ਼ਨ ਐਕਟੀਵਿਟੀ ਤੇ ਸੀਨੀਅਰ ਵਿਦਿਆਰਥੀਆਂ ਇੰਟਰ ਹਾਊਸ ਰੰਗੋਲੀ ਮੇਕਿੰਗ ਮੁਕਾਬਲਾ ਪ੍ਰਤੀਯੋਗਤਾ ਵਿਚ ਹਿੱਸਾ ਲਿਆ | ਜਿਸ ਵਿਚ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਜੇਤੂ ਰਿਹਾ | ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਦੂਸਰੇ ਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਤੇ ਫ਼ਤਿਹ ਸਿੰਘ ਹਾਊਸ ਸਾਂਝੇ ਤੌਰ ਰੂਪ 'ਚ ਤੀਜੇ ਸਥਾਨ 'ਤੇ ਰਿਹਾ | ਇਸ ਤੋਂ ਇਲਾਵਾ ਵਿਦਿਆਰਥੀਆਂ ਦੁਆਰਾ ਆਪਣੀਆਂ ਕਲਾਸਾਂ ਦੀ ਕੀਤੀ ਗਈ ਸਜਾਵਟ ਖਿੱਚ ਦਾ ਕੇਂਦਰ ਬਣੀ ਰਹੀ | ਪਿ੍ੰਸੀਪਲ ਰੇਨੂੰ ਅਰੋੜਾ ਦੁਆਰਾ ਵਿਦਿਆਰਥੀਆਂ ਨੂੰ ਪਟਾਕਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਦੇ ਹੋਏ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਡਾਇਰੈਕਟਰ ਇੰਜ. ਹਰਨਿਆਮਤ ਕੌਰ, ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਨੇ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਦੀਵਾਲੀ ਦੀਆ ਸ਼ੁੱਭਕਾਮਨਾਵਾਂ ਦਿੱਤੀਆਂ |