23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਸੰਤ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਦੀ ਸਾਲਾਨਾ ਬਰਸੀ ਸੰਬੰਧੀ ਕਰਵਾਇਆ ਧਾਰਮਿਕ ਸਮਾਗਮ

Ad Position 21
No active advertisement
ਅਜੀਤ ਡੈਸਕ 20-10-2025
ਭੁਲੱਥ, 19 ਅਕਤੂਬਰ (ਮਨਜੀਤ ਸਿੰਘ ਰਤਨ)-ਬ੍ਰਹਮ ਗਿਆਨੀ ਸੰਤ ਬਾਬਾ ਦਰਸ਼ਨ ਸਿੰਘ ਜੀ ਕੁੱਲੀ ਵਾਲਿਆਂ ਦੇ ਪਵਿੱਤਰ ਤਪ ਅਸਥਾਨ ਪੰਡੋਰੀ ਰਾਜਪੂਤਾਂ, ਅਰਾਈਆਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਸਾਲਾਨਾ ਬਰਸੀ ਸਮਾਗਮ ਬੜੀ ਸ਼ਰਧਾ, ਪ੍ਰੇਮ ਸਤਿਕਾਰ ਸਹਿਤ ਕਰਵਾਇਆ ਗਿਆ | ਇਸ ਸਬੰਧੀ ਸਭ ਤੋਂ ਪਹਿਲਾਂ ਰੱਖੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਖੁੱਲੇ੍ਹ ਪੰਡਾਲ ਵਿਚ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਈ ਅਵਤਾਰ ਸਿੰਘ ਹੈੱਡ ਗ੍ਰੰਥੀ ਪੰਡੋਰੀ ਅਰਾਈਆਂ, ਭਾਈ ਸੋਹਣ ਸਿੰਘ ਹੈੱਡ ਗ੍ਰੰਥੀ ਪੰਡੋਰੀ ਰਾਜਪੂਤਾਂ, ਭਾਈ ਗੁਰਦਿਆਲ ਸਿੰਘ ਹੈੱਡ ਗ੍ਰੰਥੀ ਡੇਰਾ ਸੰਤ ਬਾਬਾ ਦਰਸ਼ਨ ਸਿੰਘ ਕੁੱਲੀ ਵਾਲੇ, ਬਾਬਾ ਹੀਰਾ ਸਿੰਘ ਅਲਾਵਈਸਾ ਵਾਲੇ, ਡਾਕਟਰ ਗੁਰਪ੍ਰੀਤ ਸਿੰਘ ਭੀਵਾਨ ਭੀਖੇ ਸ਼ਾਹ, ਭਾਈ ਕਰਨੈਲ ਸਿੰਘ ਜੀ ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਸਿਮਰਪ੍ਰੀਤ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮਿ੍ਤਸਰ, ਢਾਡੀ ਜਥਾ ਜਤਿੰਦਰ ਸਿੰਘ ਨੂਰਪੁਰੀ ਨੇ ਕਥਾ ਕੀਰਤਨ ਤੇ ਵਾਰਾਂ ਨਾਲ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ | ਇਸ ਮੌਕੇ ਤੇ ਵੱਖ ਵੱਖ ਬੁਲਾਰਿਆਂ ਨੇ ਆਪਣੇ ਸੰਬੋਧਨ ਰਾਹੀਂ ਸੰਤਾਂ ਦੇ ਜੀਵਨ ਤੇ ਚਾਨਣਾ ਪਾਇਆ ਤੇ ਉਨ੍ਹਾਂ ਨੂੰ ਗੁਰੂ ਲੜ ਲੱਗਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਤੇ ਪ੍ਰਬੰਧਕਾਂ ਵਲੋਂ ਸਮਾਗਮ ਵਿਚ ਆਏ ਮੋਹਤਬਰ ਵਿਅਕਤੀਆਂ ਦਾ ਸਨਮਾਨ ਕੀਤਾ ਗਿਆ ਤੇ ਉਨ੍ਹਾਂ ਦਾ ਤੇ ਦੂਰੋਂ ਦੁਰਾਡੇ ਤੋਂ ਆਈਆਂ ਹੋਈਆਂ ਸੰਗਤਾਂ ਦਾ ਸਮਾਗਮ ਵਿਚ ਆਉਣ ਤੇ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਜੀ ਆਇਆਂ ਕਿਹਾ | ਸਟੇਜ ਸਕੱਤਰ ਦੀ ਸੇਵਾ ਲੈਕਚਰਾਰ ਹਰੀਪਾਲ ਸਿੰਘ ਪੰਡੋਰੀ ਵਲੋਂ ਨਿਭਾਈ ਗਈ | ਇਸ ਇਸ ਮੌਕੇ ਤੇ ਸਰਬਜੀਤ ਸਿੰਘ ਪ੍ਰਧਾਨ, ਬਲਵਿੰਦਰ ਸਿੰਘ ਕੈਸ਼ੀਅਰ, ਕੁਲਦੀਪ ਸਿੰਘ ਨੰਬਰਦਾਰ, ਬਿਕਰਮਜੀਤ ਸਿੰਘ ਸਰਪੰਚ, ਕੈਪਟਨ ਸੁਰਜੀਤ ਸਿੰਘ, ਸੂਬੇਦਾਰ ਮਨਜੀਤ ਸਿੰਘ, ਰਵੇਲ ਸਿੰਘ, ਸੂਬੇਦਾਰ ਗੁਲਬਾਗ ਸਿੰਘ, ਤਰਨਜੀਤ ਸਿੰਘ, ਸੁਖਵਿੰਦਰ ਸਿੰਘ, ਸੁਖਜਿੰਦਰ ਸਿੰਘ, ਸੁਖਪਾਲ ਜਿੰਦਰ ਸਿੰਘ, ਬਲਦੇਵ ਸਿੰਘ ਬਾਜਵਾ, ਜਸਪਾਲ ਸਿੰਘ ਪੰਚ, ਸੰਦੀਪ ਸਿੰਘ ਪੰਚ, ਮਨਜੀਤ ਸਿੰਘ ਪੰਚ, ਗੁਰਮੀਤ ਸਿੰਘ ਥਾਣੇਦਾਰ, ਮਨਜੀਤ ਸਿੰਘ, ਗੁਲਜਾਰ ਸਿੰਘ ਥਾਣੇਦਾਰ, ਜੋਗਿੰਦਰ ਸਿੰਘ, ਸਵਰਨ ਸਿੰਘ, ਕੁਲਬੀਰ ਸਿੰਘ, ਪਰਮਜੀਤ ਸਿੰਘ, ਗਰਦਾਰਾ ਸਿੰਘ, ਭੁਪਿੰਦਰ ਸਿੰਘ, ਸ਼ੀਸ਼ਨ ਸਿੰਘ, ਹਰਜੀਤ ਸਿੰਘ ਸੋਨੰੂ, ਸੁਖਜਿੰਦਰ ਸਿੰਘ ਸੀਨੀਅਰ ਵਾਈਸ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ, ਬਲਬੀਰ ਸਿੰਘ ਜੇ ਈ ਜ਼ਿਲ੍ਹਾ ਕੈਸ਼ੀਅਰ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਫਲੈਗ ਮਾਰਚ ਕੱਢਿਆ <br/> ਅਗਲੀ ਖ਼ਬਰ ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ <br/>
Ad Position 24