ਫਗਵਾੜਾ, 19 ਅਕਤੂਬਰ (ਹਰਜੋਤ ਸਿੰਘ ਚਾਨਾ)-ਪੰਜਾਬ ਸਰਕਾਰ ਵਲੋਂ ਹੜ੍ਹ ਪੀੜਤ ਕਿਸਾਨਾਂ ਨੂੰ ਦੀਵਾਲੀ ਤੋਂ ਪਹਿਲਾਂ ਹੀ ਮੁਆਵਜ਼ਾ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ | ਸਰਕਾਰ ਵਲੋਂ ਫਗਵਾੜਾ ਹਲਕੇ ਦੇ ਪਿੰਡਾਂ ਮਲਕਪੁਰ, ਮਾਧੋਪੁਰ, ਨਸੀਰਾਬਾਦ, ਰਾਣੀਪੁਰ ਕਬੋਆਂ ਤੇ ਮਹੇੜੂ ਵਿਚ ਪੀੜਤ ਪਰਿਵਾਰਾਂ ਨੂੰ ਪ੍ਰਤੀ ਏਕੜ 20,000 ਰੁਪਏ ਦੇ ਮਨਜ਼ੂਰੀ ਪੱਤਰ ਸੌਂਪੇ ਗਏ ਹਨ | ਇਨ੍ਹਾਂ ਪੱਤਰਾ ਦੀ ਵੰਡ ਆਪ ਹਲਕਾ ਇੰਚਾਰਜ ਹਰਜੀ ਮਾਨ ਨੇ ਕੀਤੀ | ਜ਼ਿਕਰਯੋਗ ਹੈ ਕਿ ਇਹ ਰਾਸ਼ੀ ਸਿੱਧੇ ਪੀੜਤਾਂ ਦੇ ਬੈਂਕ ਖਾਤਿਆਂ ਵਿਚ ਭੇਜੀ ਜਾ ਚੁੱਕੀ ਹੈ | ਇਸ ਨਾਲ ਨਾਲ ਘਰਾਂ ਤੇ ਪਸ਼ੂ ਧਨ ਦੇ ਨੁਕਸਾਨ ਦਾ ਮੁਆਵਜ਼ਾ ਵੀ ਦਿੱਤਾ ਜਾ ਰਿਹਾ ਹੈ | ਅਧਿਕਾਰਕ ਜਾਣਕਾਰੀ ਅਨੁਸਾਰ ਵਿਸ਼ੇਸ਼ ਗਿਰਦਾਵਰੀ ਦਾ ਕੰਮ ਪੂਰਾ ਹੋ ਚੁੱਕਾ ਹੈ ਤੇ ਬਾਕੀ ਰਹਿੰਦੇ ਪੀੜਤ ਪਰਿਵਾਰਾਂ ਨੂੰ ਵੀ ਜਲਦ ਹੀ ਮੁਆਵਜ਼ਾ ਮਿਲੇਗਾ |