ਕਪੂਰਥਲਾ, 19 ਅਕਤੂਬਰ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਰੈੱਡ ਰੀਬਨ ਕਲੱਬ ਵਲੋਂ ਡਾਇਰੈਕਟਰ ਯੂਥ ਸਰਵਿਸਿਜ਼ ਕਪੂਰਥਲਾ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਐਚ.ਆਈ.ਵੀ. ਏਡਜ਼ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪਿੰਡ ਮਿੱਠੜਾ ਵਿਚ ਇਕ ਰੈਲੀ ਕੱਢੀ ਗਈ, ਜਿਸ ਵਿਚ ਕਾਲਜ ਦੇ ਐਨ.ਐਸ.ਐਸ. ਯੂਨਿਟ ਤੇ ਰੈੱਡ ਰੀਬਨ ਕਲੱਬ ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ | ਰੈਲੀ ਵਿਚ ਸ਼ਾਮਲ ਵਿਦਿਆਰਥੀਆਂ ਨੇ ਹੱਥਾਂ ਵਿਚ ਤਖ਼ਤੀਆਂ ਤੇ ਪੋਸਟਰ ਫੜ੍ਹ ਕੇ ਏਡਜ਼ ਤੋਂ ਬਚਾਅ ਸੁਰੱਖਿਅਤ ਜੀਵਨ ਵਰਗੇ ਨਾਅਰੇ ਲਾਏ ਤੇ ਲੋਕਾਂ ਨੂੰ ਸੁਚੇਤ ਰਹਿਣ ਦਾ ਸੰਦੇਸ਼ ਦਿੱਤਾ | ਰੈਲੀ ਦੀ ਰਵਾਨਗੀ ਮੌਕੇ ਰੈੱਡ ਰੀਬਨ ਕਲੱਬ ਤੇ ਐਨ.ਐਸ.ਐਸ. ਕੋਆਰਡੀਨੇਟਰ ਡਾ. ਪਰਮਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਐਚ.ਆਈ.ਵੀ. ਏਡਜ਼ ਬਾਰੇ ਜਾਗਰੂਕਤਾ ਹੀ ਇਸ ਬਿਮਾਰੀ ਤੋਂ ਬਚਾਅ ਦਾ ਪ੍ਰਭਾਵਸ਼ਾਲੀ ਹਥਿਆਰ ਹੈ | ਉਨ੍ਹਾਂ ਨੌਜਵਾਨਾਂ ਨੂੰ ਸਿਹਤ ਜੀਵਨ ਜੀਵਨ ਜਿਊਣ ਤੇ ਸਮਾਜ ਵਿਚ ਸਾਕਾਰਾਤਮਿਕ ਸੰਦੇਸ਼ ਫੈਲਾਉਣ ਦੀ ਅਪੀਲ ਕੀਤੀ | ਕਾਲਜ ਦੇ ਪਿ੍ੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਰੈਲੀਆਂ ਵਿਦਿਆਰਥੀਆਂ ਅਤੇ ਸਮਾਜ ਵਿਚ ਚੇਤਨਾ ਪੈਦਾ ਕਰਦੇ ਹਨ |